ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥
Now my mind is pleased and appeased by my Lord and Master.
ਹੁਣ ਮੇਰਾ ਮਨ ਮਾਲਕ-ਪ੍ਰਭੂ ਨਾਲ (ਸਦਾ) ਗਿੱਝਿਆ ਰਹਿੰਦਾ ਹੈ। ਮੋਰੋ ਮਨੁ = ਮੇਰਾ ਮਨ। ਸਿਉ = ਨਾਲ। ਮਾਨਾਂ = ਗਿੱਝ ਗਿਆ ਹੈ।
ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥
The Holy Saint has become kind and compassionate to me, and has destroyed this demon of duality. ||1||Pause||
ਜਦੋਂ ਸੰਤ ਜਨ ਮੇਰੇ ਉੱਤੇ ਤ੍ਰੁੱਠ ਪਏ ਦਇਆਵਾਨ ਹੋਏ, (ਤਾਂ ਮੈਂ ਆਪਣੇ ਅੰਦਰੋਂ ਪਰਮਾਤਮਾ ਨਾਲੋਂ) ਇਹ ਭੈੜਾ ਓਪਰਾ-ਪਨ ਕੱਟ ਦਿੱਤਾ ॥੧॥ ਰਹਾਉ ॥ ਛੇਦਿਓ = ਕੱਟ ਦਿੱਤਾ ਹੈ। ਦੁਸਟੁ = ਭੈੜਾ। ਬਿਗਾਨਾ = ਬਿਗਾਨਾ-ਪਨ, ਓਪਰਾ-ਪਨ ॥੧॥ ਰਹਾਉ ॥
ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥
You are so beautiful, and You are so wise; You are elegant and all-knowing.
ਹੁਣ, ਹੇ ਪ੍ਰਭੂ! ਤੂੰ ਹੀ ਮੈਨੂੰ ਸੋਹਣਾ ਲੱਗਦਾ ਹੈਂ, ਤੂੰ ਹੀ ਸਿਆਣਾ ਜਾਪਦਾ ਹੈਂ, ਤੂੰ ਹੀ ਸੋਹਣੀ ਆਤਮਕ ਘਾੜਤ ਵਾਲਾ ਤੇ ਸੁਜਾਨ ਦਿੱਸਦਾ ਹੈਂ। ਸੁਘਰ = ਸੋਹਣੀ ਆਤਮਕ ਘਾੜਤ ਵਾਲਾ। ਸੁਜਾਨਾ = ਸਿਆਣਾ।
ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥
All the Yogis, spiritual teachers and meditators do not know even a bit of Your value. ||1||
ਜੋਗ-ਸਾਧਨ, ਗਿਆਨ-ਚਰਚਾ ਕਰਨ ਵਾਲੇ ਅਤੇ ਸਮਾਧੀਆਂ ਲਾਣ ਵਾਲੇ-ਇਹਨਾਂ ਸਭਨਾਂ ਨੇ, ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਤੇਰੀ ਕਦਰ ਨਹੀਂ ਸਮਝੀ ॥੧॥ ਸਗਲ = ਸਾਰੇ। ਅਰੁ = ਅਤੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਕੀਮਤਿ = ਮੁੱਲ, ਸਾਰ, ਕਦਰ ॥੧॥
ਤੁਮ ਹੀ ਨਾਇਕ ਤੁਮੑਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥
You are the Master, You are the Lord under the royal canopy; You are the perfectly pervading Lord God.
ਹੇ ਭਗਵਾਨ! ਤੂੰ ਹੀ (ਸਭ ਜੀਵਾਂ ਦਾ) ਮਾਲਕ ਹੈਂ, ਤੂੰ ਹੀ (ਸਭ ਰਾਜਿਆਂ ਦਾ) ਰਾਜਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ। ਨਾਇਕ = ਮਾਲਕ। ਛਤ੍ਰਪਤਿ = ਰਾਜਾ। ਪੂਰਿ ਰਹੇ = ਸਭ ਥਾਈਂ ਮੌਜੂਦ ਹੈ।
ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥
Please bless me with the gift of service to the Saints; O Nanak, I am a sacrifice to the Lord. ||2||6||29||
ਹੇ ਹਰੀ! (ਮਿਹਰ ਕਰ, ਤੇਰੇ ਦਰ ਤੋਂ) ਮੈਂ ਸੰਤ ਜਨਾਂ ਦੀ ਸੇਵਾ ਦਾ ਖੈਰ ਹਾਸਲ ਕਰਾਂ, ਮੈਂ ਨਾਨਕ ਸੰਤ ਜਨਾਂ ਤੋਂ ਸਦਾ ਸਦਕੇ ਜਾਵਾਂ ॥੨॥੬॥੨੯॥ ਪਾਵਉ = ਪਾਵਉਂ, ਮੈਂ ਹਾਸਲ ਕਰਾਂ। ਦਾਨੁ = ਖੈਰ। ਸਦ = ਸਦਾ ॥੨॥੬॥੨੯॥