ਦੇਵਗੰਧਾਰੀ ਮਹਲਾ ੫ ਘਰੁ ੨ ॥
Dayv-Gandhaaree, Fifth Mehl, Second House:
ਰਾਗ ਦੇਵਗੰਧਾਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮਾਈ ਗੁਰ ਚਰਣੀ ਚਿਤੁ ਲਾਈਐ ॥
O mother, I focus my consciousness on the Guru's feet.
ਹੇ ਮਾਂ! ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨਾ ਚਾਹੀਦਾ ਹੈ। ਮਾਈ = ਹੇ ਮਾਂ! ਲਾਈਐ = ਜੋੜਨਾ ਚਾਹੀਦਾ ਹੈ।
ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
As God shows His Mercy, the lotus of my heart blossoms, and forever and ever, I meditate on the Lord. ||1||Pause||
ਪਰਮਾਤਮਾ ਜਦੋਂ ਦਇਆਵਾਨ ਹੁੰਦਾ ਹੈ, ਤਾਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ। ਹੇ ਮਾਂ! ਸਦਾ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ ॥੧॥ ਰਹਾਉ ॥ ਕਮਲੁ = ਕੌਲ-ਫੁੱਲ। ਪਰਗਾਸੇ = ਖਿੜ ਪੈਂਦਾ ਹੈ ॥੧॥ ਰਹਾਉ ॥
ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥
The One Lord is within, and the One Lord is outside; the One Lord is contained in all.
ਸਰੀਰਾਂ ਦੇ ਅੰਦਰ ਤੇ ਬਾਹਰ ਸਾਰੇ ਜਗਤ-ਖਿਲਾਰੇ ਵਿਚ ਭੀ ਇਕ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੀ ਸ੍ਰਿਸ਼ਟੀ ਵਿਚ ਉਹੀ ਇਕ ਵਿਆਪਕ ਹੈ। ਅੰਤਰਿ = (ਸਰੀਰਾਂ ਦੇ) ਅੰਦਰ। ਸਭ ਮਹਿ = ਸਾਰੀ ਸ੍ਰਿਸ਼ਟੀ ਵਿਚ।
ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥
Within the heart, beyond the heart, and in all places, God, the Perfect One, is seen to be permeating. ||1||
ਹਰੇਕ ਸਰੀਰ ਵਿਚ ਤੇ ਹਰ ਥਾਂ ਸਮਾਇਆ ਹੋਇਆ ਸਰਬ-ਵਿਆਪਕ ਪਰਮਾਤਮਾ ਹੀ (ਵੱਸਦਾ) ਦਿੱਸ ਰਿਹਾ ਹੈ ॥੧॥ ਘਟਿ ਅਵਘਟਿ = ਹਰੇਕ ਸਰੀਰ ਵਿਚ। ਸਭ ਠਾਈ = ਸਭ ਥਾਵਾਂ ਵਿਚ। ਦਿਖਾਈਐ = ਦਿਖਾਈ ਦੇਂਦਾ ਹੈ ॥੧॥
ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥
So many of Your servants and silent sages sing Your Praises, but no one has found Your limits.
(ਹੇ ਪ੍ਰਭੂ!) ਬੇਅੰਤ ਰਿਸ਼ੀ ਮੁਨੀ ਤੇ ਤੇਰੇ ਸੇਵਕ ਤੇਰੀ ਵਡਿਆਈ ਕਰਦੇ ਆ ਰਹੇ ਹਨ, ਪਰ, ਕਿਸੇ ਨੇ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ। ਉਸਤਤਿ = ਵਡਿਆਈ, ਸਿਫ਼ਤ-ਸਾਲਾਹ। ਮੁਨਿ ਕੇਤੇ = ਬੇਅੰਤ ਮੁਨੀ। ਕਤਹੂ = ਕਿਸੇ ਪਾਸੋਂ ਭੀ।
ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥
O Giver of peace, Destroyer of pain, Lord and Master - servant Nanak is forever a sacrifice to You. ||2||1||
ਹੇ ਸੁਖ ਦੇਣ ਵਾਲੇ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਦਾਸ ਨਾਨਕ ਤੈਥੋਂ ਸਦਾ ਸਦਕੇ ਜਾਂਦਾ ਹੈ ॥੨॥੧॥ ਸੁਖ ਦਾਤੇ = ਹੇ ਸੁਖ ਦੇਣ ਵਾਲੇ! ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਸਦ = ਸਦਾ ॥੨॥੧॥