ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਮਨਮੁਖ ਮੈਲੇ ਮਰਹਿ ਗਵਾਰ ॥
The filthy, foolish, self-willed manmukhs die.
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਵਿਕਾਰੀ ਮਨ ਵਾਲੇ ਰਹਿੰਦੇ ਹਨ ਤੇ ਆਤਮਕ ਮੌਤ ਸਹੇੜ ਲੈਂਦੇ ਹਨ। ਮੈਲੇ = ਵਿਕਾਰੀ ਮਨ ਵਾਲੇ। ਮਰਹਿ = ਆਤਮਕ ਮੌਤ ਸਹੇੜਦੇ ਹਨ। ਗਵਾਰ = ਮੂਰਖ।
ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥
The Gurmukhs are immaculate and pure; they keep the Lord enshrined within their hearts.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਵਿੱਤਰ ਜੀਵਨ ਵਾਲੇ ਹੁੰਦੇ ਹਨ (ਕਿਉਂਕਿ ਉਹਨਾਂ ਨੇ) ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੁੰਦਾ ਹੈ। ਨਿਰਮਲ = ਪਵਿੱਤਰ ਜੀਵਨ ਵਾਲੇ। ਉਰ = ਹਿਰਦਾ। ਧਾਰਿ = ਟਿਕਾ ਕੇ।
ਭਨਤਿ ਨਾਨਕੁ ਸੁਣਹੁ ਜਨ ਭਾਈ ॥
Prays Nanak, listen, O Siblings of Destiny!
ਨਾਨਕ ਆਖਦਾ ਹੈ-ਹੇ ਭਾਈ ਜਨੋ! ਸੁਣੋ, ਭਨਤਿ = ਆਖਦਾ ਹੈ। ਜਨ ਭਾਈ = ਹੇ ਜਨੋ! ਹੇ ਭਾਈ!
ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥
Serve the True Guru, and the filth of your ego shall be gone.
ਗੁਰੂ ਦੇ ਦੱਸੇ ਰਾਹ ਉਤੇ ਤੁਰਿਆ ਕਰੋ (ਇਸ ਤਰ੍ਹਾਂ ਅੰਦਰੋਂ) ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ। ਸੇਵਿਹੁ = ਕਾਰ ਕਰਦੇ ਰਹੋ।
ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥
Deep within, the pain of skepticism afflicts them; their heads are constantly assaulted by worldly entanglements.
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਸਹਿਮ ਤੇ ਕਲੇਸ਼ ਜ਼ੋਰ ਪਾਈ ਰੱਖਦਾ ਹੈ, ਉਹਨਾਂ ਦੇ ਸਿਰ ਉਤੇ (ਇਹੋ ਜਿਹਾ) ਕਜ਼ੀਆ ਖਪਾਣਾ ਬਣਿਆ ਹੀ ਰਹਿੰਦਾ ਹੈ। ਸੰਸਾ = ਸਹਿਮ, ਚਿੰਤਾ। ਵਿਆਪੇ = ਜ਼ੋਰ ਪਾਈ ਰੱਖਦਾ ਹੈ। ਸਿਰਿ = ਸਿਰ ਉਤੇ। ਧੰਧਾ = ਕਜ਼ੀਆ। ਮਾਰ = ਖਪਾਣਾ।
ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥
Asleep in the love of duality, they never wake up; they are attached to the love of Maya.
ਮਾਇਆ ਦੇ ਪਿਆਰ ਵਿਚ (ਫਸ ਕੇ ਉਹ ਸਹੀ ਜੀਵਨ ਵਲੋਂ) ਸੁੱਤੇ ਰਹਿੰਦੇ ਹਨ, ਕਦੇ ਹੋਸ਼ ਨਹੀਂ ਕਰਦੇ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।
ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥
They do not remember the Name, and they do not contemplate the Word of the Shabad; this is the view of the self-willed manmukhs.
ਮਾਇਆ ਦਾ ਮੋਹ ਮਾਇਆ ਦਾ ਪਿਆਰ (ਇਤਨਾ ਪ੍ਰਬਲ ਹੁੰਦਾ ਹੈ ਕਿ) ਉਹ ਕਦੇ ਹਰਿ-ਨਾਮ ਨਹੀਂ ਸਿਮਰਦੇ, ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਨਹੀਂ ਵਿਚਾਰਦੇ-ਬੱਸ! ਮਨ ਦੇ ਮੁਰੀਦ ਬੰਦਿਆਂ ਦਾ ਸੋਚਣ ਦਾ ਢੰਗ ਹੀ ਇਹ ਬਣ ਜਾਂਦਾ ਹੈ। ਨ ਚੇਤਹਿ = ਨਹੀਂ ਸਿਮਰਦੇ। ਬੀਚਾਰ = ਸੋਚਣ ਦਾ ਢੰਗ।
ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥
They do not love the Lord's Name, and they lose their life uselessly. O Nanak, the Messenger of Death attacks them, and humiliates them. ||3||
ਉਹਨਾਂ ਨੂੰ ਪਰਮਾਤਮਾ ਦਾ ਨਾਮ ਚੰਗਾ ਨਹੀਂ ਲੱਗਦਾ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਲੈਂਦੇ ਹਨ, ਆਤਮਕ ਮੌਤ ਉਹਨਾਂ ਦੇ ਸਹੀ ਜੀਵਨ ਨੂੰ ਮਾਰ-ਮੁਕਾ ਕੇ ਉਹਨਾਂ ਨੂੰ ਖ਼ੁਆਰ ਕਰਦੀ ਹੈ ॥੩॥ ਭਾਇਆ = ਚੰਗਾ ਲੱਗਾ। ਜਮੁ = (ਆਤਮਕ) ਮੌਤ। ਮਾਰਿ = ਮਾਰ ਕੇ, ਸਹੀ ਆਤਮਕ ਜੀਵਨ ਮੁਕਾ ਕੇ ॥੩॥