ਭੈਰਉ ਮਹਲਾ ੩ ॥
Bhairao, Third Mehl:
ਭੈਰਉ ਤੀਜੀ ਪਾਤਿਸ਼ਾਹੀ।
ਕਲਜੁਗ ਮਹਿ ਬਹੁ ਕਰਮ ਕਮਾਹਿ ॥
In this Dark Age of Kali Yuga, many rituals are performed.
ਜਿਹੜੇ (ਕਰਮ-ਕਾਂਡੀ ਲੋਕ) ਕਲਜੁਗ ਵਿਚ ਵਿਚ ਭੀ ਹੋਰ ਹੋਰ (ਮਿਥੇ ਧਾਰਮਿਕ) ਕਰਮ ਕਰਦੇ ਹਨ, ਕਮਾਹਿ = ਕਮਾਂਦੇ ਹਨ।
ਨਾ ਰੁਤਿ ਨ ਕਰਮ ਥਾਇ ਪਾਹਿ ॥੧॥
But it is not the time for them, and so they are of no use. ||1||
ਉਹਨਾਂ ਦੇ ਉਹ ਕਰਮ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਨਹੀਂ ਹੁੰਦੇ (ਕਿਉਂਕਿ ਸ਼ਾਸਤ੍ਰਾਂ ਅਨੁਸਾਰ ਭੀ ਸਿਮਰਨ ਤੋਂ ਬਿਨਾ ਹੋਰ ਕਿਸੇ ਕਰਮ ਦੀ ਹੁਣ) ਰੁੱਤ ਨਹੀਂ ਹੈ ॥੧॥ ਰੁਤਿ = ਮੌਸਮ। ਥਾਇ ਪਾਹਿ = ਕਬੂਲ ਹੁੰਦੇ ॥੧॥
ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥
In Kali Yuga, the Lord's Name is the most sublime.
(ਜੇ ਸ਼ਾਸਤਰਾਂ ਦੀ ਮਰਯਾਦਾ ਵਲ ਭੀ ਵੇਖੋ, ਤਾਂ ਭੀ) ਕਲਜੁਗ ਵਿਚ ਪਰਮਾਤਮਾ ਦਾ ਨਾਮ (ਜਪਣਾ ਹੀ) ਸ੍ਰੇਸ਼ਟ (ਕੰਮ) ਹੈ। ਸਾਰੁ = ਸ੍ਰੇਸ਼ਟ।
ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥
As Gurmukh, be lovingly attached to Truth. ||1||Pause||
ਗੁਰੂ ਦੀ ਸਰਨ ਪੈ ਕੇ (ਨਾਮ ਸਿਮਰਿਆਂ ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ ॥੧॥ ਰਹਾਉ ॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਾਚਾ = ਸਦਾ ਕਾਇਮ ਰਹਿਣ ਵਾਲਾ ॥੧॥ ਰਹਾਉ ॥
ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥
Searching my body and mind, I found Him within the home of my own heart.
ਉਸ ਮਨੁੱਖ ਨੇ ਆਪਣਾ ਤਨ ਆਪਣਾ ਮਨ ਖੋਜ ਕੇ ਹਿਰਦੇ-ਘਰ ਵਿਚ ਹੀ ਪ੍ਰਭੂ ਨੂੰ ਲੱਭ ਲਿਆ, ਖੋਜਿ = ਖੋਜ ਕੇ। ਘਰੈ ਮਹਿ = ਹਿਰਦੇ-ਘਰ ਵਿਚ ਹੀ।
ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥
The Gurmukh centers his consciousness on the Lord's Name. ||2||
ਜਿਸ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ॥੨॥ ਨਾਮਿ = ਨਾਮ ਵਿਚ ॥੨॥
ਗਿਆਨ ਅੰਜਨੁ ਸਤਿਗੁਰ ਤੇ ਹੋਇ ॥
The ointment of spiritual wisdom is obtained from the True Guru.
ਆਤਮਕ ਜੀਵਨ ਦੀ ਸੂਝ ਦੇਣ ਵਾਲਾ ਸੁਰਮਾ ਜਿਸ ਮਨੁੱਖ ਨੂੰ ਗੁਰੂ ਪਾਸੋਂ ਮਿਲ ਗਿਆ, ਗਿਆਨ ਅੰਜਨੁ = ਆਤਮਕ ਜੀਵਨ ਦੀ ਸੂਝ ਦਾ ਸੁਰਮਾ। ਤੇ = ਤੋਂ, ਪਾਸੋਂ।
ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥
The Lord's Name is pervading the three worlds. ||3||
ਉਸ ਨੂੰ ਸਾਰੇ ਜਗਤ ਵਿਚ ਪਰਮਾਤਮਾ ਦਾ ਨਾਮ ਹੀ ਵਿਆਪਕ ਦਿੱਸਦਾ ਹੈ ॥੩॥ ਰਵਿ ਰਹਿਆ = ਵਿਆਪਕ। ਤਿਹੁ ਲੋਇ = ਤਿੰਨਾਂ ਹੀ ਲੋਕਾਂ ਵਿਚ ॥੩॥
ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥
In Kali Yuga, it is the time for the One Dear Lord; it is not the time for anything else.
(ਸ਼ਾਸਤ੍ਰਾਂ ਅਨੁਸਾਰ ਭੀ) ਕਲਜੁਗ ਵਿਚ ਸਿਰਫ਼ ਹਰਿ-ਨਾਮ ਸਿਮਰਨ ਦੀ ਹੀ ਰੁੱਤ ਹੈ, ਕਿਸੇ ਹੋਰ ਕਰਮ ਕਾਂਡ ਦੇ ਕਰਨ ਦੀ ਰੁੱਤ ਨਹੀਂ।
ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥
O Nanak, as Gurmukh, let the Lord's Name grow within your heart. ||4||10||
(ਤਾਂ ਤੇ) ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਬੀਜ ਬੀਜ ਲਵੋ ॥੪॥੧੦॥ ਹਿਰਦੈ = ਹਿਰਦੇ ਵਿਚ। ਲੇਹੁ ਜਮਾਈ = ਬੀਜ ਲਵੋ ॥੪॥੧੦॥