ਮਃ

First Mehl:

ਪਹਿਲੀ ਪਾਤਸ਼ਾਹੀ।

ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ

They wash their clothes, and scrub their bodies, and try to practice self-discipline.

(ਜੋ ਮਨੁੱਖ ਨਿੱਤ) ਕੱਪੜੇ ਧੋ ਕੇ ਸਰੀਰ ਧੋਂਦਾ ਹੈ (ਤੇ ਸਿਰਫ਼ ਕਪੜੇ ਤੇ ਸਰੀਰ ਸੁੱਚੇ ਰੱਖਣ ਨਾਲ ਹੀ) ਆਪਣੇ ਵੱਲੋਂ ਤਪਸ੍ਵੀ ਬਣ ਬੈਠਦਾ ਹੈ, ਵਸਤ੍ਰ = ਕਪੜੇ। ਪਖਾਲਿ = ਧੋ ਕੇ। ਆਪੇ = ਆਪ ਹੀ, ਆਪਣੇ ਵਲੋਂ। ਸੰਜਮਿ = ਸੰਜਮੀ, ਜਿਸ ਨੇ ਕਾਮ ਆਦਿਕ ਵਿਕਾਰਾਂ ਨੂੰ ਵੱਸ ਵਿਚ ਕਰ ਲਿਆ ਹੈ, ਰਿਸ਼ੀ, ਤਪਸ੍ਵੀ।

ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ

But they are not aware of the filth staining their inner being, while they try and try to wash off the outer dirt.

(ਪਰ) ਮਨ ਵਿਚ ਲੱਗੀ ਹੋਈ ਮੈਲ ਦੀ ਉਸ ਨੂੰ ਖ਼ਬਰ ਹੀ ਨਹੀਂ, (ਸਦਾ ਸਰੀਰ ਨੂੰ) ਬਾਹਰੋਂ ਹੀ ਮਲ ਮਲ ਕੇ ਧੋਂਦਾ ਹੈ, ਅੰਤਰਿ = ਮਨ ਵਿਚ।

ਅੰਧਾ ਭੂਲਿ ਪਇਆ ਜਮ ਜਾਲੇ

The blind go astray, caught by the noose of Death.

(ਉਹ) ਅੰਨ੍ਹਾ ਮਨੁੱਖ (ਸਿੱਧੇ ਰਾਹ ਤੋਂ) ਖੁੰਝ ਕੇ ਮੌਤ ਦਾ ਡਰ ਪੈਦਾ ਕਰਨ ਵਾਲੇ ਜਾਲ ਵਿਚ ਫਸਿਆ ਹੋਇਆ ਹੈ, ਭੂਲਿ = ਖੁੰਝ ਕੇ। ਜਮ ਜਾਲੇ = ਮੌਤ ਦੇ ਜਾਲ ਵਿਚ, ਉਸ ਧੰਦੇ-ਰੂਪ ਜਾਲ ਵਿਚ ਜਿੱਥੇ ਸਦਾ ਮੌਤ ਦਾ ਡਰ ਟਿਕਿਆ ਰਹੇ।

ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ

They see other people's property as their own, and in egotism, they suffer in pain.

ਹਉਮੈ ਵਿਚ ਦੁੱਖ ਸਹਾਰਦਾ ਹੈ ਕਿਉਂਕਿ ਪਰਾਈ ਵਸਤ (ਸਰੀਰ ਤੇ ਹੋਰ ਪਦਾਰਥ ਆਦਿਕਾਂ) ਨੂੰ ਆਪਣੀ ਸਮਝ ਬੈਠਦਾ ਹੈ। ਦੁਖੁ ਘਾਲੇ = ਦੁੱਖ ਸਹਾਰਦਾ ਹੈ।

ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ

O Nanak, the egotism of the Gurmukhs is broken, and then, they meditate on the Name of the Lord, Har, Har.

ਹੇ ਨਾਨਕ! (ਜਦੋਂ) ਗੁਰੂ ਦੇ ਸਨਮੁਖ ਹੋ ਕੇ (ਮਨੁੱਖ ਦੀ) ਹਉਮੈ ਦੂਰ ਹੁੰਦੀ ਹੈ, ਤਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ,

ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥

They chant the Naam, meditate on the Naam, and through the Naam, they are absorbed in peace. ||2||

ਨਾਮ ਜਪਦਾ ਹੈ, ਨਾਮ ਹੀ ਯਾਦ ਕਰਦਾ ਹੈ ਤੇ ਨਾਮ ਦੀ ਹੀ ਬਰਕਤਿ ਨਾਲ ਸੁਖ ਵਿਚ ਟਿਕਿਆ ਰਹਿੰਦਾ ਹੈ ॥੨॥ ਨਾਮੇ = ਨਾਮ ਦੀ ਰਾਹੀਂ ਹੀ। ਸੁਖੀ = ਸੁਖ ਵਿਚ ॥੨॥