ਸਲੋਕ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਿਸ਼ਾਹੀ।
ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
Har, Har, Har, Har is the Name of the Lord; rare are those who, as Gurmukh, obtain it.
ਸਦਾ ਹੀ ਪਰਮਾਤਮਾ ਦਾ ਨਾਮ (ਸਿਮਰਨ ਦੀ ਦਾਤਿ) ਕੋਈ ਵਿਰਲਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਹਾਸਲ ਕਰਦਾ ਹੈ, ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕੋਇ = ਕੋਈ ਵਿਰਲਾ ਮਨੁੱਖ।
ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥
Egotism and possessiveness are eradicated, and evil-mindedness is washed away.
(ਜਿਹੜਾ ਮਨੁੱਖ ਇਹ ਦਾਤ ਪ੍ਰਾਪਤ ਕਰਦਾ ਹੈ, ਉਸ ਦੇ ਅੰਦਰੋਂ) ਹਉਮੈ ਅਤੇ ਅਪਣੱਤ ਦਾ ਨਾਸ ਹੋ ਜਾਂਦਾ ਹੈ (ਉਹ ਮਨੁੱਖ ਆਪਣੇ ਅੰਦਰੋਂ ਨਾਮ ਦੀ ਬਰਕਤਿ ਨਾਲ) ਭੈੜੀ ਮੱਤ (ਦੀ ਮੈਲ) ਧੋ ਕੇ ਕੱਢ ਦੇਂਦਾ ਹੈ; ਮਮਤਾ = ਅਪਣੱਤ। ਧੋਇ = ਧੋ ਕੇ।
ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥
O Nanak, one who is blessed with such pre-ordained destiny chants the Lord's Praises, night and day. ||1||
ਹੇ ਨਾਨਕ! (ਉਹ ਮਨੁੱਖ) ਹਰ ਵੇਲੇ (ਪਰਮਾਤਮਾ ਦੇ) ਗੁਣ ਉਚਾਰਦਾ ਹੈ (ਪਰ ਉਹੀ ਮਨੁੱਖ ਪਰਮਾਤਮਾ ਦੇ ਗੁਣ ਉਚਾਰਦੇ ਹਨ) ਜਿਨ੍ਹਾਂ ਦੇ ਭਾਗਾਂ ਵਿਚ ਧੁਰ ਤੋਂ (ਕੀਤੇ ਕਰਮਾਂ ਅਨੁਸਾਰ ਨਾਮ ਸਿਮਰਨ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੁੰਦਾ ਹੈ ॥੧॥ ਅਨਦਿਨੁ = ਹਰ ਰੋਜ਼। ਧੁਰਿ = ਧੁਰ ਦਰਗਾਹ ਤੋਂ ॥੧॥