ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥
Vaar Of Soohee, With Saloks Of The Third Mehl:
ਰਾਗ ਸੂਹੀ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ', ਸਲੋਕਾਂ ਸਮੇਤ।
ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥
In her red robes, the discarded bride goes out, seeking enjoyment with another's husband.
ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ। ਸੂਹਾ = ਚੁਹਚੁਹਾ ਰੰਗ ਜਿਵੇਂ ਕਸੁੰਭੇ ਦਾ ਹੁੰਦਾ ਹੈ। ਵੇਸਿ = ਵੇਸ ਵਿਚ। ਸੂਹੈ ਵੇਸਿ = ਸੂਹੇ ਵੇਸ ਵਿਚ। ਰਾਵਣ ਜਾਇ = ਭੋਗਣ ਜਾਂਦੀ ਹੈ।
ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥
She leaves the husband of her own home, enticed by her love of duality.
ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ। ਮੋਹੀ = ਠੱਗੀ ਗਈ, ਲੁੱਟੀ ਗਈ।
ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥
She finds it sweet, and eats it up; her excessive sensuality only makes her disease worse.
(ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ। ਮਿਠਾ ਕਰਿ ਕੈ = ਸੁਆਦਲਾ ਜਾਣ ਕੇ।
ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥
She forsakes the Lord, her sublime Husband, and then later, she suffers the pain of separation from Him.
(ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ। ਸੁਧੁ = ਖ਼ਾਲਸ, ਨਿਰੋਲ ਆਪਣਾ।
ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥
But she who becomes Gurmukh, turns away from corruption and adorns herself, attuned to the Love of the Lord.
ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ। ਪਲਟਿਆ = ਪਰਤਿਆ। ਸਾਜਿ ਸੀਗਾਰਿ = ਸਜਾ ਬਣਾ ਕੇ।
ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥
She enjoys her celestial Husband Lord, and enshrines the Lord's Name within her heart.
ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ। ਸਹਜਿ = ਸਹਜ ਅਵਸਥਾ ਵਿਚ। ਉਰ = ਹਿਰਦਾ।
ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥
She is humble and obedient; she is His virtuous bride forever; the Creator unites her with Himself.
ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ। ਸਹਾਗਣਿ = ਅੱਖਰ 'ਸ' ਦੀਆਂ ਲਗਾਂ (ੋ) ਤੇ (ੁ) ਵਿਚੋਂ ਏਥੋਂ (ੁ) ਪੜ੍ਹਨਾ ਹੈ। ਕਰਤਾਰਿ = ਕਰਤਾਰ ਨੇ। ਦੋਹਾਗਣਿ = ਮੰਦੇ ਭਾਗਾਂ ਵਾਲੀ, ਰੰਡੀ।
ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥
O Nanak, she who has obtained the True Lord as her husband, is a happy soul-bride forever. ||1||
ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ ॥੧॥