ਪਉੜੀ

Pauree:

ਪਉੜੀ

ਓਅੰ ਸਾਧ ਸਤਿਗੁਰ ਨਮਸਕਾਰੰ

ONG: I humbly bow in reverence to the One Universal Creator, to the Holy True Guru.

ਸਾਡੀ ਉਸ ਨਿਰੰਕਾਰ ਨੂੰ ਨਮਸਕਾਰ ਹੈ ਜੋ ਆਪ ਹੀ ਗੁਰੂ-ਰੂਪ ਧਾਰਦਾ ਹੈ, ਓਅੰ = ਹਿੰਦੀ ਦੀ ਵਰਨਮਾਲਾ ਦਾ ਪਹਿਲਾ ਅੱਖਰ।

ਆਦਿ ਮਧਿ ਅੰਤਿ ਨਿਰੰਕਾਰੰ

In the beginning, in the middle, and in the end, He is the Formless Lord.

ਜੋ ਜਗਤ ਦੇ ਸ਼ੁਰੂ ਵਿਚ ਭੀ ਆਪ ਹੀ ਸੀ, ਹੁਣ ਭੀ ਆਪ ਹੀ ਹੈ, ਜਗਤ ਦੇ ਅੰਤ ਵਿਚ ਭੀ ਆਪ ਹੀ ਰਹੇਗਾ। ਆਦਿ = ਜਗਤ ਦੇ ਸ਼ੁਰੂ ਵਿਚ। ਮਧਿ = ਜਗਤ ਦੀ ਮੌਜੂਦਗੀ ਵਿਚ। ਅੰਤਿ = ਜਗਤ ਦੇ ਅਖ਼ੀਰ ਵਿਚ।

ਆਪਹਿ ਸੁੰਨ ਆਪਹਿ ਸੁਖ ਆਸਨ

He Himself is in the absolute state of primal meditation; He Himself is in the seat of peace.

(ਜਦੋਂ ਜਗਤ ਦੀ ਹਸਤੀ ਨਹੀਂ ਹੁੰਦੀ) ਨਿਰੀ ਇਕੱਲ-ਰੂਪ ਭੀ ਉਹ ਆਪ ਹੀ ਹੁੰਦਾ ਹੈ, ਆਪ ਹੀ ਆਪਣੇ ਸੁਖ-ਸਰੂਪ ਵਿਚ ਟਿਕਿਆ ਹੁੰਦਾ ਹੈ, ਸੁੰਨ = ਸੁੰਞ, ਜਿਥੇ ਕੁਝ ਭੀ ਨ ਹੋਵੇ।

ਆਪਹਿ ਸੁਨਤ ਆਪ ਹੀ ਜਾਸਨ

He Himself listens to His Own Praises.

ਤਦੋਂ ਆਪਣੀ ਸੋਭਾ ਸੁਣਨ ਵਾਲਾ ਭੀ ਆਪ ਹੀ ਹੁੰਦਾ ਹੈ। ਜਾਸਨ = ਜਸ।

ਆਪਨ ਆਪੁ ਆਪਹਿ ਉਪਾਇਓ

He Himself created Himself.

ਆਪਣੇ ਆਪ ਨੂੰ ਦਿੱਸਦੇ ਸਰੂਪ ਵਿਚ ਲਿਆਉਣ ਵਾਲਾ ਭੀ ਆਪ ਹੀ ਹੈ, ਆਪੁ = ਆਪਣੇ ਆਪ ਨੂੰ।

ਆਪਹਿ ਬਾਪ ਆਪ ਹੀ ਮਾਇਓ

He is His Own Father, He is His Own Mother.

ਆਪ ਹੀ (ਆਪਣੀ) ਮਾਂ ਹੈ, ਆਪ ਹੀ (ਆਪਣਾ) ਪਿਤਾ ਹੈ। ਮਾਇਓ = ਮਾਂ।

ਆਪਹਿ ਸੂਖਮ ਆਪਹਿ ਅਸਥੂਲਾ

He Himself is subtle and etheric; He Himself is manifest and obvious.

ਅਣ-ਦਿੱਸਦੇ ਤੇ ਦਿੱਸਦੇ ਸਰੂਪ ਵਾਲਾ ਆਪ ਹੀ ਹੈ। ਅਸਥੂਲਾ = ਦ੍ਰਿਸ਼ਟਮਾਨ ਜਗਤ।

ਲਖੀ ਜਾਈ ਨਾਨਕ ਲੀਲਾ ॥੧॥

O Nanak, His wondrous play cannot be understood. ||1||

ਹੇ ਨਾਨਕ! (ਪਰਮਾਤਮਾ ਦੀ ਇਹ ਜਗ-ਰਚਨਾ ਵਾਲੀ) ਖੇਡ ਬਿਆਨ ਨਹੀਂ ਕੀਤੀ ਜਾ ਸਕਦੀ ॥੧॥ ਲੀਲ੍ਹ੍ਹਾ = ਖੇਡ ॥੧॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ

O God, Merciful to the meek, please be kind to me,

ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ ਮਿਹਰ ਕਰ।

ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ਰਹਾਉ

that my mind might become the dust of the feet of Your Saints. ||Pause||

ਮੇਰਾ ਮਨ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹੇ ॥ ਰਹਾਉ ॥ ਰਵਾਲਾ = ਚਰਨ-ਧੂੜ। ਰਹਾਉ = ਕੇਂਦਰੀ ਭਾਵ।ਰਹਾਉ।