ਰਾਮਕਲੀ ਮਹਲਾ ੫ ॥
Raamkalee, Fifth Mehl:
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥
Meeting with the Sangat, the Congregation, the Supreme Lord God has come into my consciousness.
ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ, ਭੇਟਤ = ਮਿਲਦਿਆਂ। ਸੰਗਿ = ਨਾਲ। ਚਿਤਿ = ਚਿੱਤ ਵਿਚ।
ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥
In the Sangat, my mind has found contentment.
ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ। ਕਰਤ = ਕਰਦਿਆਂ। ਮਨਿ = ਮਨ ਵਿਚ।
ਸੰਤਹ ਚਰਨ ਮਾਥਾ ਮੇਰੋ ਪਉਤ ॥
I touch my forehead to the feet of the Saints.
(ਪ੍ਰਭੂ ਮੇਹਰ ਕਰੇ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ, ਪਉਤ = ਪਿਆ ਰਹੇ।
ਅਨਿਕ ਬਾਰ ਸੰਤਹ ਡੰਡਉਤ ॥੧॥
Countless times, I humbly bow to the Saints. ||1||
ਮੈਂ ਅਨੇਕਾਂ ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ ॥੧॥ ਡੰਡਉਤ = ਨਮਸਕਾਰ ॥੧॥
ਇਹੁ ਮਨੁ ਸੰਤਨ ਕੈ ਬਲਿਹਾਰੀ ॥
This mind is a sacrifice to the Saints;
ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਕੈ = ਤੋਂ। ਬਲਿਹਾਰੀ = ਕੁਰਬਾਨ।
ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥
holding tight to their support, I have found peace, and in their mercy, they have protected me. ||1||Pause||
ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ। ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ ਕਰਦੇ ਹਨ ॥੧॥ ਰਹਾਉ ॥ ਜਾ ਕੀ = ਜਿਨ੍ਹਾਂ ਦੀ। ਗਹੀ = ਫੜਿਆਂ। ਧਾਰੀ = ਧਾਰਿ, ਧਾਰ ਕੇ ॥੧॥ ਰਹਾਉ ॥
ਸੰਤਹ ਚਰਣ ਧੋਇ ਧੋਇ ਪੀਵਾ ॥
I wash the feet of the Saints, and drink in that water.
ਹੇ ਭਾਈ! (ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ, ਧੋਇ = ਧੋ ਕੇ। ਪੀਵਾ = ਪੀਵਾਂ, ਮੈਂ ਪੀਆਂ।
ਸੰਤਹ ਦਰਸੁ ਪੇਖਿ ਪੇਖਿ ਜੀਵਾ ॥
Gazing upon the Blessed Vision of the Saints' Darshan, I live.
ਸੰਤ ਜਨਾਂ ਦਾ ਦਰਸਨ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹਿੰਦਾ ਹੈ। ਪੇਖਿ = ਵੇਖ ਕੇ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ।
ਸੰਤਹ ਕੀ ਮੇਰੈ ਮਨਿ ਆਸ ॥
My mind rests its hopes in the Saints.
ਮੇਰੇ ਮਨ ਵਿਚ ਸੰਤ ਜਨਾਂ ਦੀ ਸਹਾਇਤਾ ਦਾ ਧਰਵਾਸ ਬਣਿਆ ਰਹਿੰਦਾ ਹੈ,
ਸੰਤ ਹਮਾਰੀ ਨਿਰਮਲ ਰਾਸਿ ॥੨॥
The Saints are my immaculate wealth. ||2||
ਸੰਤ ਜਨਾਂ ਦੀ ਸੰਗਤਿ ਹੀ ਮੇਰੇ ਵਾਸਤੇ ਪਵਿੱਤ੍ਰ ਸਰਮਾਇਆ ਹੈ ॥੨॥ ਰਾਸਿ = ਪੂੰਜੀ, ਸਰਮਾਇਆ ॥੨॥
ਸੰਤ ਹਮਾਰਾ ਰਾਖਿਆ ਪੜਦਾ ॥
The Saints have covered my faults.
ਹੇ ਭਾਈ! ਸੰਤ ਜਨਾਂ ਨੇ (ਵਿਕਾਰ ਆਦਿਕਾਂ ਤੋਂ) ਮੇਰੀ ਇੱਜ਼ਤ ਬਚਾ ਲਈ ਹੈ, ਪੜਦਾ = ਲਾਜ, ਇੱਜ਼ਤ।
ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥
By the Grace of the Saints, I am no longer tormented.
ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ ਕਦੇ ਭੀ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ। ਪ੍ਰਸਾਦਿ = ਕਿਰਪਾ ਨਾਲ। ਮੋਹਿ = ਮੈਨੂੰ। ਕੜਦਾ = ਝੋਰਾ, ਚਿੰਤਾ-ਫ਼ਿਕਰ।
ਸੰਤਹ ਸੰਗੁ ਦੀਆ ਕਿਰਪਾਲ ॥
The Merciful Lord has blessed me with the Saints' Congregation.
ਕਿਰਪਾ ਦੇ ਸੋਮੇ ਪਰਮਾਤਮਾ ਨੇ ਆਪ ਹੀ ਮੈਨੂੰ ਸੰਤ ਜਨਾਂ ਦਾ ਸਾਥ ਬਖ਼ਸ਼ਿਆ ਹੈ। ਸੰਗੁ = ਸਾਥ।
ਸੰਤ ਸਹਾਈ ਭਏ ਦਇਆਲ ॥੩॥
The Compassionate Saints have become my help and support. ||3||
ਜਦੋਂ ਸੰਤ ਜਨ ਮਦਦਗਾਰ ਬਣਦੇ ਹਨ, ਤਾਂ ਪ੍ਰਭੂ ਦਇਆਵਾਨ ਹੋ ਜਾਂਦਾ ਹੈ ॥੩॥ ਸਹਾਈ = ਮਦਦਗਾਰ ॥੩॥
ਸੁਰਤਿ ਮਤਿ ਬੁਧਿ ਪਰਗਾਸੁ ॥
My consciousness, intellect and wisdom have been enlightened.
(ਹੇ ਭਾਈ! ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ ਮੇਰੀ) ਸੁਰਤ ਵਿਚ ਮਤਿ ਵਿਚ ਬੁੱਧਿ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਪਰਗਾਸੁ = ਚਾਨਣ।
ਗਹਿਰ ਗੰਭੀਰ ਅਪਾਰ ਗੁਣਤਾਸੁ ॥
The Lord is profound, unfathomable, infinite, the treasure of virtue.
ਅਥਾਹ, ਬੇਅੰਤ, ਗੁਣਾਂ ਦਾ ਖ਼ਜ਼ਾਨਾ, ਗਹਿਰ = ਡੂੰਘਾ। ਗੰਭੀਰ = ਜਿਗਰੇ ਵਾਲਾ। ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ।
ਜੀਅ ਜੰਤ ਸਗਲੇ ਪ੍ਰਤਿਪਾਲ ॥
He cherishes all beings and creatures.
ਅਤੇ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਪਰਮਾਤਮਾ-
ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥
Nanak is enraptured, seeing the Saints. ||4||10||21||
ਹੇ ਨਾਨਕ! (ਆਪਣੇ) ਸੰਤ ਜਨਾਂ ਨੂੰ ਵੇਖ ਕੇ ਖ਼ੁਸ਼ ਹੋ ਜਾਂਦਾ ਹੈ ॥੪॥੧੦॥੨੧॥ ਨਿਹਾਲ = ਪ੍ਰਸੰਨ, ਖ਼ੁਸ਼ ॥੪॥੧੦॥੨੧॥