ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ

The crows have searched my skeleton, and eaten all my flesh.

ਕਾਵਾਂ ਨੇ ਪਿੰਜਰ ਭੀ ਫੋਲ ਮਾਰਿਆ ਹੈ, ਅਤੇ ਸਾਰਾ ਮਾਸ ਖਾ ਲਿਆ ਹੈ (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਅੱਤ ਲਿੱਸੇ ਹੋਏ ਹੋਏ ਸਰੀਰ ਨੂੰ ਭੀ ਚੋਭਾਂ ਲਾਈ ਜਾ ਰਹੇ ਹਨ, ਇਸ ਭੌਂਕੇ ਸਰੀਰ ਦੀ ਸਾਰੀ ਸੱਤਿਆ ਇਹਨਾਂ ਨੇ ਖਿੱਚ ਲਈ ਹੈ)। ਕਾਗਾ = ਕਾਗਾਂ ਨੇ, ਕਾਵਾਂ ਨੇ, ਵਿਕਾਰਾਂ ਨੇ, ਦੁਨੀਆਵੀ ਪਦਾਰਥਾਂ ਦੇ ਚਸਕਿਆਂ ਨੇ। ਕਰੰਗ = ਪਿੰਜਰ, ਬਹੁਤ ਲਿੱਸਾ ਹੋਇਆ ਹੋਇਆ ਸਰੀਰ। ਸਗਲਾ = ਸਾਰਾ।

ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥

But please do not touch these eyes; I hope to see my Lord. ||91||

ਰੱਬ ਕਰ ਕੇ ਕੋਈ ਵਿਕਾਰ (ਮੇਰੀਆਂ) ਅੱਖਾਂ ਅੱਖਾਂ ਨੂੰ ਨਾਹ ਛੇੜੇ, ਇਹਨਾਂ ਵਿਚ ਤਾਂ ਪਿਆਰੇ ਪ੍ਰਭੂ ਨੂੰ ਵੇਖਣ ਦੀ ਤਾਂਘ ਟਿਕੀ ਰਹੇ ॥੯੧॥ ਮਤਿ ਛੁਹਉ = ਰੱਬ ਕਰ ਕੇ ਕੋਈ ਨਾਹ ਛੇੜੇ (ਵੇਖੋ, ਸ਼ਲੋਕ ਨੰ: ੨੫ ਵਿਚ ਲਫ਼ਜ਼ 'ਭਿਜਉ', 'ਵਰਸਉ' ਅਤੇ 'ਤੁਟਉ')। ਆਸ = ਤਾਂਘ ॥੯੧॥