ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਾਗੁ ਗਉੜੀ ਮਹਲਾ

Raag Gauree, Ninth Mehl:

ਰਾਗ ਗਉੜੀ ਵਿੱਚ ਗੁਰੂ ਤੇਗਬਹਾਦਰ ਜੀ ਦੀ ਬਾਣੀ।

ਸਾਧੋ ਮਨ ਕਾ ਮਾਨੁ ਤਿਆਗਉ

Holy Saadhus: forsake the pride of your mind.

ਹੇ ਸੰਤ ਜਨੋ! (ਆਪਣੇ) ਮਨ ਦਾ ਅਹੰਕਾਰ ਛੱਡ ਦਿਉ। ਸਾਧੋ = ਹੇ ਸੰਤ ਜਨੋ! ਤਿਆਗਉ = ਤਿਆਗਹੁ {ਨੋਟ: ਜੋ ਨਿਯਮ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਤੋਂ ਬਿਨਾ ਸਭ ਥਾਈਂ ਵਰਤਿਆ ਮਿਲਦਾ ਹੈ ਉਸ ਅਨੁਸਾਰ ਲਫ਼ਜ਼ 'ਤਿਆਗਹੁ' ਹੈ। ਇਸੇ ਤਰ੍ਹਾਂ 'ਭਾਗਉ' ਦੇ ਥਾਂ 'ਭਾਗਹੁ'}।

ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ

Sexual desire, anger and the company of evil people - run away from them, day and night. ||1||Pause||

ਕਾਮ ਅਤੇ ਕ੍ਰੋਧ (ਭੀ) ਭੈੜੇ ਮਨੁੱਖ ਦੀ ਸੰਗਤਿ (ਵਾਂਗ ਹੀ) ਹੈ, ਇਸ ਤੋਂ (ਭੀ) ਦਿਨ ਰਾਤ (ਹਰ ਵੇਲੇ) ਪਰੇ ਰਹੋ ॥੧॥ ਰਹਾਉ ॥ ਤਾ ਤੇ = ਉਸ ਤੋਂ। ਅਹਿ = ਦਿਨ। ਨਿਸਿ = ਰਾਤ ॥੧॥ ਰਹਾਉ ॥

ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ

One who knows that pain and pleasure are both the same, and honor and dishonor as well,

(ਹੇ ਸੰਤ ਜਨੋ! ਜੇਹੜਾ ਮਨੁੱਖ) ਸੁਖ ਅਤੇ ਦੁੱਖ ਦੋਹਾਂ ਨੂੰ ਇਕੋ ਜਿਹਾ ਜਾਣਦਾ ਹੈ, ਅਤੇ ਜੇਹੜਾ ਆਦਰ ਤੇ ਨਿਰਾਦਰੀ ਨੂੰ (ਭੀ) ਇਕ ਸਮਾਨ ਜਾਣਦਾ ਹੈ। ਸਮ = ਬਰਾਬਰ, ਇਕੋ ਜਿਹੇ। ਕਰਿ = ਕਰ ਕੇ। ਅਉਰੁ = ਅਤੇ। ਮਾਨੁ = ਆਦਰ। ਅਪਮਾਨਾ = ਨਿਰਾਦਰੀ।

ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥

who remains detached from joy and sorrow, realizes the true essence in the world. ||1||

(ਕੋਈ ਮਨੁੱਖ ਉਸ ਦਾ ਆਦਰ ਕਰੇ ਤਾਂ ਭੀ ਪਰਵਾਹ ਨਹੀਂ, ਜੇ ਕੋਈ ਉਸ ਦੀ ਨਿਰਾਦਰੀ ਕਰੇ ਤਾਂ ਭੀ ਪਰਵਾਹ ਨਹੀਂ), ਤੇ ਜੇਹੜਾ ਮਨੁੱਖ ਖ਼ੁਸ਼ੀ ਅਤੇ ਗ਼ਮੀ ਦੋਹਾਂ ਤੋਂ ਨਿਰਲੇਪ ਰਹਿੰਦਾ ਹੈ (ਖ਼ੁਸ਼ੀ ਦੇ ਵੇਲੇ ਅਹੰਕਾਰ ਵਿਚ ਨਹੀਂ ਆ ਜਾਂਦਾ ਤੇ ਗ਼ਮੀ ਦੇ ਵੇਲੇ ਘਬਰਾ ਨਹੀਂ ਜਾਂਦਾ) ਉਸ ਨੇ ਜਗਤ ਵਿਚ ਜੀਵਨ ਦਾ ਭੇਤ ਸਮਝ ਲਿਆ ਹੈ ॥੧॥ ਹਰਖ = ਖ਼ੁਸ਼ੀ। ਸੋਗ = ਗਮ। ਅਤੀਤਾ = ਪਰੇ, ਵਿਰਕਤ, ਨਿਰਲੇਪ। ਤਿਨਿ = ਉਸ (ਮਨੁੱਖ) ਨੇ। ਤਤੁ = ਜ਼ਿੰਦਗੀ ਦਾ ਰਾਜ਼, ਅਸਲੀਅਤ ॥੧॥

ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ

Renounce both praise and blame; seek instead the state of Nirvaanaa.

(ਹੇ ਸੰਤ ਜਨੋ! ਉਸ ਮਨੁੱਖ ਨੇ ਅਸਲੀਅਤ ਲੱਭ ਲਈ ਹੈ ਜੇਹੜਾ) ਨਾਹ ਕਿਸੇ ਦੀ ਖ਼ੁਸ਼ਾਮਦ ਕਰਦਾ ਹੈ ਨਾਹ ਕਿਸੇ ਦੀ ਨਿੰਦਾ ਕਰਦਾ ਹੈ, ਤੇ ਜੋ ਉਸ ਆਤਮਕ ਅਵਸਥਾ ਦੀ ਸਦਾ ਭਾਲ ਕਰਦਾ ਹੈ ਜਿਥੇ ਕੋਈ ਵਾਸਨਾ ਪੋਹ ਨਹੀਂ ਸਕਦੀ। ਉਸਤਤਿ = ਖ਼ੁਸ਼ਾਮਦ। ਪਦੁ = ਦਰਜਾ, ਆਤਮਕ ਅਵਸਥਾ। ਨਿਰਬਾਨਾ = ਵਾਸਨਾ-ਰਹਿਤ।

ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥

O servant Nanak, this is such a difficult game; only a few Gurmukhs understand it! ||2||1||

(ਪਰ) ਹੇ ਨਾਨਕ! ਇਹ (ਜੀਵਨ-) ਖੇਡ (ਖੇਡਣੀ) ਔਖੀ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ ਨੂੰ ਸਮਝਦਾ ਹੈ ॥੨॥੧॥ ਕਿਨ ਹੂ = ਕਿਸੇ ਵਿਰਲੇ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੨॥