ਸੋਰਠਿ ਮਹਲਾ

Sorat'h, First Mehl:

ਸੋਰਿਠ ਪਹਿਲੀ ਪਾਤਿਸ਼ਾਹੀ।

ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ

Those who serve the True Guru, O Beloved, their companions are saved as well.

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਸਾਥ = {सार्थ} ਕਾਫ਼ਲੇ, ਸੰਗੀ ਸਾਥੀ।

ਤਿਨੑਾ ਠਾਕ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ

No one blocks their way, O Beloved, and the Lord's Ambrosial Nectar is on their tongue.

ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਠਾਕ = ਰੋਕ। ਰਸਨ = ਜੀਭ (ਨਾਲ)। ਅੰਮ੍ਰਿਤ ਹਰੇ = ਹਰੀ ਦਾ ਨਾਮ-ਅੰਮ੍ਰਿਤ।

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥

Without the Fear of God, they are so heavy that they sink and drown, O Beloved; but the Lord, casting His Glance of Grace, carries them across. ||1||

ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ ॥੧॥

ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ

I ever praise You, O Beloved, I ever sing Your Praises.

ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਭੀ = ਸਦਾ ਹੀ। ਤੂਹੈ = ਤੈਨੂੰ ਹੀ। ਪਿਆਰੇ = ਹੇ ਸੱਜਣ-ਪ੍ਰਭੂ! ਸਾਲਾਹ = ਸਿਫ਼ਤ-ਸਾਲਾਹ।

ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ

Without the boat, one is drowned in the sea of fear, O Beloved; how can I reach the distant shore? ||1||Pause||

(ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਬੋਹਿਥ = ਜਹਾਜ਼ (ਨਾਮ ਦਾ)। ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ? ॥੧॥ ਰਹਾਉ ॥

ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਕੋਇ

I praise the Praiseworthy Lord, O Beloved; there is no other one to praise.

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਸਾਲਾਹੀ = ਸਾਲਾਹਣ-ਯੋਗ ਹਰੀ।

ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ

Those who praise my God are good, O Beloved; they are imbued with the Word of the Shabad, and His Love.

ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਸਾਲਾਹਨਿ = (ਜੇਹੜੇ ਬੰਦੇ) ਸਾਲਾਹੁੰਦੇ ਹਨ। ਸਬਦਿ = ਗੁਰੂ ਦੇ ਸ਼ਬਦ ਵਿਚ।

ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥

If I join them, O Beloved, I can churn the essence and so find joy. ||2||

ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਰਸੁ ਲੈ = ਨਾਮ-ਅੰਮ੍ਰਿਤ ਚੱਖਦਾ ਹੈ। ਵਿਲੋਇ = (ਨਾਮ-ਦੁੱਧ ਨੂੰ) ਰਿੜਕ ਕੇ। ਤਤੁ = ਜਗਤ ਦਾ ਮੂਲ-ਪ੍ਰਭੂ ॥੨॥

ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ

The gateway to honor is Truth, O Beloved; it bears the Insignia of the True Name of the Lord.

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। ਪਤਿ = ਖਸਮ-ਪ੍ਰਭੂ। ਪਰਵਾਨਾ = ਰਾਹਦਾਰੀ। ਸਾਚ ਕਾ = ਸਦਾ-ਥਿਰ ਰਹਿਣ ਵਾਲੇ ਪ੍ਰਭੂ-ਨਾਮ ਦਾ। ਸਚਾ = ਸਦਾ-ਥਿਰ ਰਹਿਣ ਵਾਲਾ। ਨੀਸਾਣੁ = ਮੋਹਰ।

ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ

We come into the world, and we depart, with our destiny written and pre-ordained, O Beloved; realize the Command of the Commander.

(ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੁਕਮੀ ਹੁਕਮੁ = ਪਰਮਾਤਮਾ ਦੇ ਹੁਕਮ ਨੂੰ।

ਗੁਰ ਬਿਨੁ ਹੁਕਮੁ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥

Without the Guru, this Command is not understood, O Beloved; True is the Power of the True Lord. ||3||

ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਤਾਣੁ = ਬਲ, ਤਾਕਤ ॥੩॥

ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ

By His Command, we are conceived, O Beloved, and by His Command, we grow in the womb.

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਨਿੰਮਿਆ = ਮਾਂ ਦੇ ਪੇਟ ਵਿਚ ਟਿਕਿਆ। ਉਦਰ ਮਝਾਰਿ = ਪੇਟ ਵਿਚ।

ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ

By His Command, we are born, O Beloved, head-first, and upside-down.

ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। ਊਧਉ = ਪੁੱਠਾ, ਉਲਟਾ।

ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥

The Gurmukh is honored in the Court of the Lord, O Beloved; he departs after resolving his affairs. ||4||

(ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਕਾਰਜ = ਜਨਮ-ਮਨੋਰਥ, ਉਹ ਕੰਮ ਜਿਸ ਦੇ ਕਰਨ ਵਾਸਤੇ ਜਗਤ ਵਿਚ ਆਇਆ। ਸਾਰਿ = ਸੰਭਾਲ ਕੇ, ਸਵਾਰ ਕੇ ॥੪॥

ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ

By His Command, one comes into the world, O Beloved, and by His Will, he goes.

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜਾਦੋ ਜਾਇ = ਚਲਾ ਜਾਂਦਾ ਹੈ।

ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ

By His Will, some are bound and gagged and driven away, O Beloved; the self-willed manmukhs suffer their punishment.

ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਬੰਨ੍ਹ੍ਹਿ = ਬੰਨ੍ਹ ਕੇ।

ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥

By His Command, the Word of the Shabad, is realized, O Beloved, and one goes to the Court of the Lord robed in honor. ||5||

ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਸਬਦਿ = ਸ਼ਬਦ ਦੀ ਰਾਹੀਂ ॥੫॥

ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ

By His Command, some accounts are accounted for, O Beloved; by His Command, some suffer in egotism and duality.

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਗਣਤ ਗਣਾਈਐ = ਗਿਣਤੀਆਂ ਗਿਣਦਾ ਹੈ। ਦੋਇ = ਦ੍ਵੈਤ, ਮੇਰ-ਤੇਰ।

ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ

By His Command, one wanders in reincarnation, O Beloved; deceived by sins and demerits, he cries out in his suffering.

ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਭਵੈ = ਭਟਕਦਾ ਹੈ। ਭਵਾਈਐ = ਭਟਕਣਾ ਵਿਚ ਪਾਇਆ ਜਾਂਦਾ ਹੈ। ਅਵਗਣਿ = ਔਗੁਣ ਦੀ ਰਾਹੀਂ। ਮੁਠੀ = ਲੁੱਟੀ ਹੋਈ, ਠੱਗੀ ਹੋਈ। ਰੋਇ = ਰੋਂਦੀ ਹੈ (ਲੋਕਾਈ)।

ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥

If he comes to realize the Command of the Lord's Will, O Beloved, then he is blessed with Truth and Honor. ||6||

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥

ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ

It is so difficult to speak it, O Beloved; how can we speak, and hear, the True Name?

ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਆਖਣਿ = ਆਖਣ ਵਿਚ।

ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ

I am a sacrifice to those who praise the Lord, O Beloved.

ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ।

ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥

I have obtained the Name, and I am satisfied, O Beloved; by His Grace, I am united in His Union. ||7||

(ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਸੰਤੋਖੀਆਂ = ਮੈਨੂੰ ਸੰਤੋਖ ਆ ਜਾਏ। ਮਿਲਾਉ = ਮਿਲਉ ਮੈਂ ਮਿਲ ਜਾਵਾਂ ॥੭॥

ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ

If my body were to become the paper, O Beloved, and my mind the inkpot;

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਕਾਇਆ = ਸਰੀਰ। ਮਸਵਾਣੀ = ਸਿਆਹੀ ਦੀ ਦਵਾਤ।

ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ

and if my tongue became the pen, O Beloved, I would write, and contemplate, the Glorious Praises of the True Lord.

ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਲਲਤਾ = ਜੀਭ। ਲੇਖਣਿ = ਕਲਮ।

ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

Blessed is that scribe, O Nanak, who writes the True Name, and enshrines it within his heart. ||8||3||

ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥ ਧਨੁ = {धन्य} ਭਾਗਾਂ ਵਾਲਾ। ਉਰਿ = ਹਿਰਦੇ ਵਿਚ। ਧਾਰਿ = ਧਾਰ ਕੇ, ਟਿਕਾ ਕੇ ॥੮॥੩॥