ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥
As long as someone thinks that he is the one who acts,
ਮਨੁੱਖ ਜਦ ਤਕ ਇਹ ਸਮਝਦਾ ਹੈ ਕਿ ਮੈਥੋਂ ਕੁਝ ਹੋ ਸਕਦਾ ਹੈ, ਜਬ ਲਗੁ = ਜਦੋਂ ਤਕ। ਮੁਝ ਤੇ = ਮੇਰੇ ਪਾਸੋਂ। ਕਛੁ = ਕੁਝ।
ਤਬ ਇਸ ਕਉ ਸੁਖੁ ਨਾਹੀ ਕੋਇ ॥
he shall have no peace.
ਤਦ ਤਾਈਂ ਇਸ ਨੂੰ ਕੋਈ ਸੁਖ ਨਹੀਂ ਹੁੰਦਾ।
ਜਬ ਇਹ ਜਾਨੈ ਮੈ ਕਿਛੁ ਕਰਤਾ ॥
As long as this mortal thinks that he is the one who does things,
ਜਦ ਤਕ ਇਹ ਸਮਝਦਾ ਹੈ ਕਿ ਮੈਂ (ਆਪਣੇ ਬਲ ਨਾਲ) ਕੁਝ ਕਰਦਾ ਹਾਂ,
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥
he shall wander in reincarnation through the womb.
ਤਦ ਤਕ (ਵੱਖਰਾ-ਪਨ ਦੇ ਕਾਰਣ) ਜੂਨਾਂ ਵਿਚ ਪਿਆ ਰਹਿੰਦਾ ਹੈ।
ਜਬ ਧਾਰੈ ਕੋਊ ਬੈਰੀ ਮੀਤੁ ॥
As long as he considers one an enemy, and another a friend,
ਜਦ ਤਕ ਮਨੁੱਖ ਕਿਸੇ ਨੂੰ ਵੈਰੀ ਤੇ ਕਿਸੇ ਨੂੰ ਮਿਤ੍ਰ ਸਮਝਦਾ ਹੈ, ਧਾਰੈ = ਮਿਥਦਾ ਹੈ, ਖ਼ਿਆਲ ਕਰਦਾ ਹੈ।
ਤਬ ਲਗੁ ਨਿਹਚਲੁ ਨਾਹੀ ਚੀਤੁ ॥
his mind shall not come to rest.
ਤਦ ਤਕ ਇਸ ਦਾ ਮਨ ਟਿਕਾਣੇ ਨਹੀਂ ਆਉਂਦਾ। ਨਿਹਚਲੁ = ਅਡੋਲ, ਟਿਕਾਣੇ, ਥਾਂ ਸਿਰ। ਚੀਤੁ = ਚਿੱਤ।
ਜਬ ਲਗੁ ਮੋਹ ਮਗਨ ਸੰਗਿ ਮਾਇ ॥
As long as he is intoxicated with attachment to Maya,
ਜਦ ਤਕ ਬੰਦਾ ਮਾਇਆ ਦੇ ਮੋਹ ਵਿਚ ਗ਼ਰਕ ਰਹਿੰਦਾ ਹੈ, ਮੋਹ ਮਗਨ ਸੰਗਿ ਮਾਇ = ਮਾਇ ਮੋਹ ਸੰਗਿ ਮਗਨ, ਮਾਇਆ ਦੇ ਮੋਹ ਵਿਚ ਡੁੱਬਾ ਹੋਇਆ। ਮਗਨ = ਗ਼ਰਕ, ਡੁੱਬਾ ਹੋਇਆ।
ਤਬ ਲਗੁ ਧਰਮ ਰਾਇ ਦੇਇ ਸਜਾਇ ॥
the Righteous Judge shall punish him.
ਤਦ ਤਕ ਇਸ ਨੂੰ ਧਰਮ-ਰਾਜ ਡੰਡ ਦੇਂਦਾ ਹੈ। ਦੇਇ = ਦੇਂਦਾ ਹੈ।
ਪ੍ਰਭ ਕਿਰਪਾ ਤੇ ਬੰਧਨ ਤੂਟੈ ॥
By God's Grace, his bonds are shattered;
(ਮਾਇਆ ਦੇ) ਬੰਧਨ ਪ੍ਰਭੂ ਦੀ ਮੇਹਰ ਨਾਲ ਟੁੱਟਦੇ ਹਨ,
ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥
by Guru's Grace, O Nanak, his ego is eliminated. ||4||
ਹੇ ਨਾਨਕ! ਮਨੁੱਖ ਦੀ ਹਉਮੈ ਗੁਰੂ ਦੀ ਕਿਰਪਾ ਨਾਲ ਮੁੱਕਦੀ ਹੈ ॥੪॥ ਹਉ = ਅਹੰਕਾਰ, ਵੱਖਰਾ-ਪਨ। ਛੂਟੈ = ਮੁੱਕਦਾ ਹੈ ॥੪॥