ਜੈਤਸਰੀ ਬਾਣੀ ਭਗਤਾ ਕੀ ॥
Jaitsree, The Word Of The Devotees:
ਜੈਤਸਰੀ ਸਾਧੂਆਂ ਦੇ ਸ਼ਬਦ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਨਾਥ ਕਛੂਅ ਨ ਜਾਨਉ ॥
O my Lord and Master, I know nothing.
ਹੇ ਪ੍ਰਭੂ! ਮੇਰੀ ਇਸ ਅੱਗੇ (ਹੁਣ) ਕੋਈ ਪੇਸ਼ ਨਹੀਂ ਜਾਂਦੀ। ਨਾਥ = ਹੇ ਨਾਥ! ਹੇ ਪ੍ਰਭੂ! ਨ ਜਾਨਉ = ਮੈਂ ਨਹੀਂ ਜਾਣਦਾ। ਕਛੂਅ ਨ ਜਾਨਉ = ਮੈਂ ਕੁਝ ਭੀ ਨਹੀਂ ਜਾਣਦਾ, ਮੈਨੂੰ ਕੁਛ ਭੀ ਨਹੀਂ ਅਹੁੜਦਾ, ਮੇਰੀ ਕੋਈ ਪੇਸ਼ ਨਹੀਂ ਜਾਂਦੀ।
ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥
My mind has sold out, and is in Maya's hands. ||1||Pause||
ਮੈਂ ਆਪਣਾ ਮਨ ਮਾਇਆ ਦੇ ਹੱਥ ਵੇਚ ਚੁਕਿਆ ਹਾਂ ॥੧॥ ਰਹਾਉ ॥ ਬਿਕਾਨਉ = ਮੈਂ ਵੇਚ ਦਿੱਤਾ ਹੈ ॥੧॥ ਰਹਾਉ ॥
ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥
You are called the Lord and Master, the Guru of the World.
ਹੇ ਨਾਥ! ਤੂੰ ਜਗਤ ਦਾ ਖਸਮ ਅਖਵਾਉਂਦਾ ਹੈਂ, ਕਹੀਅਤ ਹੌ = ਤੂੰ ਅਖਵਾਉਂਦਾ ਹੈਂ।
ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥
I am called a lustful being of the Dark Age of Kali Yuga. ||1||
ਅਸੀਂ ਕਲਜੁਗੀ ਵਿਸ਼ਈ ਜੀਵ ਹਾਂ (ਮੇਰੀ ਸਹਾਇਤਾ ਕਰ) ॥੧॥ ਕਾਮੀ = ਵਿਸ਼ਈ ॥੧॥
ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥
The five vices have corrupted my mind.
(ਕਾਮਾਦਿਕ) ਇਹਨਾਂ ਪੰਜਾਂ ਨੇ ਹੀ ਮੇਰਾ ਮਨ ਇਤਨਾ ਵਿਗਾੜ ਦਿੱਤਾ ਹੈ, ਪੰਚਨ = ਕਾਮਾਦਿਕ ਪੰਜ ਵਿਕਾਰਾਂ ਨੇ। ਜੁ = ਇਤਨ-ਕੁ।
ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥
Moment by moment, they lead me further away from the Lord. ||2||
ਕਿ ਹਰ ਦਮ ਮੇਰੀ ਪਰਮਾਤਮਾ ਨਾਲੋਂ ਵਿੱਥ ਪਵਾ ਰਹੇ ਹਨ ॥੨॥ ਤੇ = ਤੋਂ। ਅੰਤਰੁ = ਵਿੱਥ ॥੨॥
ਜਤ ਦੇਖਉ ਤਤ ਦੁਖ ਕੀ ਰਾਸੀ ॥
Wherever I look, I see loads of pain and suffering.
(ਇਹਨਾਂ ਨੇ ਜਗਤ ਨੂੰ ਬੜਾ ਖ਼ੁਆਰ ਕੀਤਾ ਹੈ) ਮੈਂ ਜਿੱਧਰ ਵੇਖਦਾ ਹਾਂ, ਉੱਧਰ ਦੁੱਖਾਂ ਦੀ ਰਾਸਿ-ਪੂੰਜੀ ਬਣੀ ਪਈ ਹੈ। ਜਤ = ਜਿੱਧਰ। ਦੇਖਉ = ਮੈਂ ਵੇਖਦਾ ਹਾਂ। ਰਾਸੀ = ਖਾਣ, ਸਾਮਾਨ।
ਅਜੌਂ ਨ ਪਤੵਾਇ ਨਿਗਮ ਭਏ ਸਾਖੀ ॥੩॥
I do not have faith, even though the Vedas bear witness to the Lord. ||3||
ਇਹ ਵੇਖ ਕੇ ਭੀ (ਕਿ ਵਿਕਾਰਾਂ ਦਾ ਸਿੱਟਾ ਹੈ ਦੁੱਖ) ਮੇਰਾ ਮਨ ਮੰਨਿਆ ਨਹੀਂ, ਵੇਦਾਦਿਕ ਧਰਮ-ਪੁਸਤਕ ਭੀ (ਸਾਖੀਆਂ ਦੀ ਰਾਹੀਂ) ਇਹੀ ਗਵਾਹੀ ਦੇ ਰਹੇ ਹਨ ॥੩॥ ਨ ਪਤ੍ਯ੍ਯਾਇ = ਪਤੀਜਦਾ ਨਹੀਂ, ਮੰਨਦਾ ਨਹੀਂ। ਨਿਗਮ = ਵੇਦ ਆਦਿਕ ਧਰਮ = ਪੁਸਤਕ। ਸਾਖੀ = ਗਵਾਹ ॥੩॥
ਗੋਤਮ ਨਾਰਿ ਉਮਾਪਤਿ ਸ੍ਵਾਮੀ ॥
Shiva cut off Brahma's head, and Gautam's wife and the Lord Indra mated;
ਗੌਤਮ ਦੀ ਵਹੁਟੀ ਅਹੱਲਿਆ, ਪਾਰਵਤੀ ਦਾ ਪਤੀ ਸ਼ਿਵ, ਗੋਤਮ ਨਾਰਿ = ਗੌਤਮ ਦੀ ਵਹੁਟੀ, ਅਹੱਲਿਆ। ਉਮਾਪਤਿ = ਪਾਰਵਤੀ ਦਾ ਪਤੀ, ਸ਼ਿਵ।
ਸੀਸੁ ਧਰਨਿ ਸਹਸ ਭਗ ਗਾਂਮੀ ॥੪॥
Brahma's head got stuck to Shiva's hand, and Indra came to bear the marks of a thousand female organs. ||4||
ਬ੍ਰਹਮਾ, ਹਜ਼ਾਰ ਭਗਾਂ ਦੇ ਚਿੰਨ੍ਹ ਵਾਲਾ ਇੰਦਰ-(ਇਹਨਾਂ ਸਭਨਾਂ ਨੂੰ ਇਹਨਾਂ ਪੰਜਾਂ ਨੇ ਹੀ ਖ਼ੁਆਰ ਕੀਤਾ) ॥੪॥ ਸੀਸੁ ਧਰਨਿ = (ਬ੍ਰਹਮਾ ਦਾ) ਸਿਰ ਧਾਰਨ ਵਾਲਾ ਸ਼ਿਵ (ਨੋਟ: ਜਦੋਂ ਬ੍ਰਹਮਾ ਆਪਣੀ ਹੀ ਧੀ ਉੱਤੇ ਮੋਹਿਤ ਹੋ ਗਿਆ, ਤੇ ਜਿੱਧਰ ਉਹ ਜਾਏ ਉੱਧਰ ਬ੍ਰਹਮਾ ਆਪਣਾ ਨਵਾਂ ਮੂੰਹ ਬਣਾਈ ਜਾਏ; ਉਹ ਅਕਾਸ਼ ਵੱਲ ਉੱਡ ਖਲੋਤੀ, ਬ੍ਰਹਮਾ ਨੇ ਪੰਜਵਾਂ ਮੂੰਹ ਉੱਪਰ ਵਲ ਬਣਾ ਲਿਆ। ਸ਼ਿਵ ਜੀ ਨੇ ਇਹ ਅੱਤ ਵੇਖ ਕੇ ਬ੍ਰਹਮਾ ਦਾ ਇਹ ਸਿਰ ਕੱਟ ਦਿਤਾ, ਪਰ ਬ੍ਰਹਮ-ਹਤਿਆ ਦਾ ਪਾਪ ਹੋ ਜਾਣ ਕਰਕੇ ਇਹ ਸਿਰ ਸ਼ਿਵ ਜੀ ਦੇ ਹੱਥਾਂ ਨਾਲ ਹੀ ਚੰਬੜ ਗਿਆ)। ਸਹਸ = ਹਜ਼ਾਰ। ਭਗ = ਤ੍ਰੀਮਤ ਦਾ ਗੁਪਤ ਅੰਗ। ਸਹਸ ਭਗ ਗਾਂਮੀ = ਹਜ਼ਾਰਾਂ ਭਗਾਂ ਦੇ ਨਿਸ਼ਾਨਾਂ ਵਾਲਾ (ਨੋਟ: ਜਦੋਂ ਇੰਦਰ ਨੇ ਗੌਤਮ ਦੀ ਵਹੁਟੀ ਨਾਲ ਵਿਭਚਾਰ ਕੀਤਾ, ਤਾਂ ਗੌਤਮ ਦੇ ਸ੍ਰਾਪ ਨਾਲ ਉਸ ਦੇ ਪਿੰਡੇ ਤੇ ਹਜ਼ਾਰ ਭਗਾਂ ਬਣ ਗਈਆਂ) ॥੪॥
ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥
These demons have fooled, bound and destroyed me.
ਇਹਨਾਂ ਚੰਦ੍ਰਿਆਂ ਨੇ (ਮੇਰੇ) ਮੂਰਖ (ਮਨ) ਨੂੰ ਬੁਰੀ ਤਰ੍ਹਾਂ ਮਾਰ ਕੀਤੀ ਹੈ, ਦੂਤਨ = ਦੂਤਾਂ ਨੇ, ਭੈੜਿਆਂ ਨੇ। ਖਲੁ = ਮੂਰਖ। ਬਧੁ = ਮਾਰ ਕੁਟਾਈ। ਬਧੁ ਕਰਿ ਮਾਰਿਓ = ਮਾਰ ਮਾਰ ਕੇ ਮਾਰਿਆ ਹੈ, ਬੁਰੀ ਤਰ੍ਹਾਂ ਮਾਰਿਆ ਹੈ।
ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥
I am very shameless - even now, I am not tired of them. ||5||
ਪਰ ਇਹ ਮਨ ਬੜਾ ਬੇ-ਸ਼ਰਮ ਹੈ, ਅਜੇ ਭੀ ਵਿਕਾਰਾਂ ਵਲੋਂ ਮੁੜਿਆ ਨਹੀਂ ॥੫॥
ਕਹਿ ਰਵਿਦਾਸ ਕਹਾ ਕੈਸੇ ਕੀਜੈ ॥
Says Ravi Daas, what am I to do now?
ਰਵਿਦਾਸ ਆਖਦਾ ਹੈ-ਹੋਰ ਕਿੱਥੇ ਜਾਵਾਂ? ਹੋਰ ਕੀਹ ਕਰਾਂ? ਕਹਿ = ਕਹੇ, ਆਖਦਾ ਹੈ। ਕਹਾ = ਕਿੱਥੇ (ਜਾਵਾਂ)?
ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥
Without the Sanctuary of the Lord's Protection, who else's should I seek? ||6||1||
(ਇਹਨਾਂ ਵਿਕਾਰਾਂ ਤੋਂ ਬਚਣ ਲਈ) ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਆਸਰਾ ਲਿਆ ਨਹੀਂ ਜਾ ਸਕਦਾ ॥੬॥੧॥ ਰਘੁਨਾਥ = ਪਰਮਾਤਮਾ ॥੬॥੧॥