ਤਿਲੰਗ ਮਹਲਾ ੧ ਘਰੁ ੩ ॥
Tilang, First Mehl, Third House:
ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥
This body fabric is conditioned by Maya, O beloved; this cloth is dyed in greed.
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ: ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ।
ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥
My Husband Lord is not pleased by these clothes, O Beloved; how can the soul-bride go to His bed? ||1||
ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ-ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ ॥੧॥
ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥
I am a sacrifice, O Dear Merciful Lord; I am a sacrifice to You.
ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ।
ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥
I am a sacrifice to those who take to Your Name.
ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਤਿਨਾ ਕੈ = ਉਹਨਾਂ ਤੋਂ।
ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥
Unto those who take to Your Name, I am forever a sacrifice. ||1||Pause||
ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਲੈਨਿ = ਲੈਂਦੇ ਹਨ। ਸਦ = ਸਦਾ ॥੧॥ ਰਹਾਉ ॥
ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥
If the body becomes the dyer's vat, O Beloved, and the Name is placed within it as the dye,
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ}।
ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥
and if the Dyer who dyes this cloth is the Lord Master - O, such a color has never been seen before! ||2||
ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਸਾਹਿਬੁ = ਮਾਲਿਕ-ਪ੍ਰਭੂ ॥੨॥
ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥
Those whose shawls are so dyed, O Beloved, their Husband Lord is always with them.
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਰਤੜੇ = ਰੰਗੇ ਹੋਏ।
ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥
Bless me with the dust of those humble beings, O Dear Lord. Says Nanak, this is my prayer. ||3||
ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਕਹੁ = ਆਖ। ਅਰਦਾਸਿ = ਬੇਨਤੀ ॥੩॥
ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥
He Himself creates, and He Himself imbues us. He Himself bestows His Glance of Grace.
ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਸਾਜੇ = ਸਵਾਰਦਾ ਹੈ। ਨਦਰਿ = ਮਿਹਰ ਦੀ ਨਜ਼ਰ। ਕਰੇਇ = ਕਰਦਾ ਹੈ, ਕਰੈ।
ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
O Nanak, if the soul-bride becomes pleasing to her Husband Lord, He Himself enjoys her. ||4||1||3||
ਹੇ ਨਾਨਕ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥ ਕਾਮਣਿ = ਇਸਤ੍ਰੀ, ਜੀਵ-ਇਸਤ੍ਰੀ। ਰਾਵੇਇ = ਮਾਣਦਾ ਹੈ, ਆਪਣੇ ਨਾਲ ਮਿਲਾਂਦਾ ਹੈ ॥੪॥੧॥੩॥