ਗਉੜੀ ਮਹਲਾ

Gauree, Third Mehl:

ਗਊੜੀ ਪਾਤਸ਼ਾਹੀ ਤੀਜੀ।

ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ

Serve the Guru, O my dear soul; meditate on the Lord's Name.

ਹੇ ਪਿਆਰੀ ਜਿੰਦੇ! ਗੁਰੂ ਦੀ ਸੇਵਾ ਕਰ (ਗੁਰੂ ਦੀ ਸਰਨ ਪਉ, ਅਤੇ) ਪਰਮਾਤਮਾ ਦਾ ਨਾਮ ਸਿਮਰ, ਪਿਰਾ ਜੀਉ = ਹੇ ਪਿਆਰੇ ਜੀਵ! ਹੇ ਪਿਆਰੀ ਜਿੰਦੇ! ਧਿਆਏ = ਧਿਆਇ, ਯਾਦ ਕਰ।

ਮੰਞਹੁ ਦੂਰਿ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ

Do not leave me, O my dear soul - you shall find the Lord while sitting within the home of your own being.

(ਇਸ ਤਰ੍ਹਾਂ) ਤੂੰ ਆਪਣੇ ਆਪ ਵਿਚੋਂ ਦੂਰ ਨਹੀਂ ਜਾਹਿਂਗੀ (ਮਾਇਆ ਦੇ ਮੋਹ ਵਿਚ ਭਟਕਣ ਤੋਂ ਬਚ ਜਾਹਿਂਗੀ)। (ਹੇ ਜਿੰਦੇ!) ਹਿਰਦੇ-ਘਰ ਵਿਚ ਟਿਕੇ ਰਿਹਾਂ ਪਰਮਾਤਮਾ ਮਿਲ ਪੈਂਦਾ ਹੈ। ਮੰਞਹੁ = ਆਪਣੇ ਆਪ ਵਿਚੋਂ। ਘਰਿ = ਹਿਰਦੇ-ਘਰ ਵਿਚ।

ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ

You shall obtain the Lord while sitting within the home of your own being, focusing your consciousness constantly upon the Lord, with true intuitive faith.

ਜੇਹੜਾ ਜੀਵ ਆਤਮਕ ਅਡੋਲਤਾ ਵਿਚ ਟਿਕ ਕੇ, ਸਦਾ-ਥਿਰ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ ਸਦਾ (ਪ੍ਰਭੂ-ਚਰਨਾਂ ਵਿਚ) ਚਿੱਤ ਜੋੜਦਾ ਹੈ, ਉਹ ਹਿਰਦੇ-ਘਰ ਵਿਚ ਟਿਕਿਆ ਰਹਿ ਕੇ ਪਰਮਾਤਮਾ ਨੂੰ ਲੱਭ ਲੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ, ਸਹਿਜ। ਸਤਿ ਸੁਭਾਏ = ਸਤਿ ਸੁਭਾਇ, ਸਦਾ-ਥਿਰ ਪ੍ਰਭੂ ਦੇ ਪਿਆਰ ਵਿਚ (ਟਿਕ ਕੇ)।

ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ

Serving the Guru brings great peace; they alone do it, whom the Lord inspires to do so.

(ਸੋ, ਹੇ ਜਿੰਦੇ!) ਗੁਰੂ ਦੀ ਦੱਸੀ ਸੇਵਾ ਬਹੁਤ ਸੁਖ ਦੇਣ ਵਾਲੀ ਹੈ (ਪਰ ਇਹ ਸੇਵਾ ਉਹੀ ਮਨੁੱਖ ਕਰਦਾ ਹੈ) ਜਿਸ ਪਾਸੋਂ ਪਰਮਾਤਮਾ ਆਪ ਕਰਾਏ (ਜਿਸ ਨੂੰ ਆਪ ਪ੍ਰੇਰਨਾ ਕਰੇ)। ਖਰੀ = ਬਹੁਤ। ਸੁਖਾਲੀ = {सुख-आलय} ਸੁਖ ਦੇਣ ਵਾਲੀ। ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}।

ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ

They plant the seed of the Name, and the Name sprouts within; the Name abides within the mind.

(ਉਹ ਮਨੁੱਖ ਫਿਰ ਆਪਣੇ ਹਿਰਦੇ-ਖੇਤ ਵਿਚ) ਪਰਮਾਤਮਾ ਦਾ ਨਾਮ ਹੀ ਬੀਜਦਾ ਹੈ (ਉਥੇ) ਨਾਮ ਹੀ ਉੱਗਦਾ ਹੈ, ਉਹ ਮਨੁੱਖ ਆਪਣੇ ਮਨ ਵਿਚ ਸਦਾ ਨਾਮ ਹੀ ਵਸਾਈ ਰੱਖਦਾ ਹੈ। ਨਾਮੋ = ਨਾਮ ਹੀ। ਮੰਨਿ = ਮਨਿ, ਮਨ ਵਿਚ।

ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥

O Nanak, glorious greatness rests in the True Name; It is obtained by perfect pre-ordained destiny. ||1||

ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਜੁੜ ਕੇ, ਪ੍ਰਭੂ-ਨਾਮ ਵਿਚ ਟਿਕ ਕੇ (ਮਨੁੱਖ ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ, (ਨਾਮ ਸਿਮਰਨ ਦੀ ਬਰਕਤਿ ਨਾਲ) ਪਹਿਲੇ ਜਨਮ ਵਿਚ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ ਮਨੁੱਖ ਦੇ ਅੰਦਰ ਉੱਘੜ ਪੈਂਦਾ ਹੈ ॥੧॥ ਸਚਿ = ਸਦਾ-ਥਿਰ ਪ੍ਰਭੂ ਵਿਚ। ਨਾਮਿ = ਨਾਮ ਵਿਚ (ਜੁੜਿਆਂ)। ਪੂਰਬਿ = ਪਹਿਲੇ ਜਨਮ ਵਿਚ ॥੧॥

ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ

The Name of the Lord is so sweet, O my dear; taste it, and focus your consciousness on it.

ਹੇ ਪਿਆਰੀ ਜਿੰਦੇ! ਪਰਮਾਤਮਾ ਦਾ ਨਾਮ ਮਿੱਠਾ ਹੈ (ਪਰ ਇਹ ਤੈਨੂੰ ਤਦੋਂ ਹੀ ਸਮਝ ਆਵੇਗੀ) ਜਦੋਂ ਤੂੰ ਚਿੱਤ ਜੋੜ ਕੇ (ਇਹ ਨਾਮ-ਰਸ) ਚੱਖੇਂਗੀ। ਜਾ = ਜਦੋਂ। ਚਾਖਹਿ = ਤੂੰ ਚੱਖੇਂਗੀ। ਲਾਏ = ਲਾਇ, ਲਾ ਕੇ।

ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ

Taste the sublime essence of the Lord with your tongue, my dear, and renounce the pleasures of other tastes.

ਹੇ ਮੇਰੀ ਨਿਕਰਮਣ ਜੀਭ! ਪਰਮਾਤਮਾ ਦੇ ਨਾਮ ਦਾ ਸੁਆਦ ਚੱਖ, ਤੇ ਹੋਰ ਹੋਰ ਰਸਾਂ ਦੇ ਸੁਆਦ ਛੱਡ ਦੇ। ਰਸਨਾ ਮੁਯੇ = ਹੇ ਨਿਕਰਮਣ ਜੀਭ! ਅਨ ਰਸ ਸਾਦ = ਹੋਰਨਾਂ ਰਸਾਂ ਦੇ ਸਵਾਦ। ਗਵਾਏ = ਗਵਾਇ, ਦੂਰ ਕਰ।

ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ

You shall obtain the everlasting essence of the Lord when it pleases the Lord; your tongue shall be adorned with the Word of His Shabad.

(ਪਰ ਜੀਭ ਦੇ ਭੀ ਕੀਹ ਵੱਸ?) ਜਦੋਂ ਪਰਮਾਤਮਾ ਨੂੰ ਚੰਗਾ ਲੱਗੇ, ਤਦੋਂ ਜੀਭ ਸਦਾ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦੀ ਹੈ, ਤੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੋਹਣੀ ਹੋ ਜਾਂਦੀ ਹੈ। ਹਰਿ ਭਾਏ = ਹਰੀ ਨੂੰ ਪਸੰਦ ਆਵੇ। ਸਬਦਿ = ਸ਼ਬਦ ਵਿਚ।

ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ

Meditating on the Naam, the Name of the Lord, a lasting peace is obtained; so remain lovingly focused on the Naam.

(ਹੇ ਜਿੰਦੇ!) ਜੇਹੜਾ ਮਨੁੱਖ ਨਾਮ ਸਿਮਰਦਾ ਹੈ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਨਾਮਿ = ਨਾਮ ਵਿਚ। ਲਿਵ ਲਾਏ = ਲਿਵ ਲਾਇ, ਲਗਨ ਲਾ ਕੇ।

ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ

From the Naam we originate, and into the Naam we shall pass; through the Naam, we are absorbed in the Truth.

ਨਾਮ ਦੀ ਬਰਕਤਿ ਨਾਲ ਉਸ ਦੇ ਅੰਦਰ (ਨਾਮ-ਰਸ ਦੀ ਤਾਂਘ) ਪੈਦਾ ਹੁੰਦੀ ਹੈ, ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰੋਂ ਹੋਰ ਹੋਰ ਰਸਾਂ ਦੀ ਖਿੱਚ) ਦੂਰ ਹੋ ਜਾਂਦੀ ਹੈ, ਨਾਮ ਸਿਮਰਨ ਦੀ ਬਰਕਤਿ ਨਾਲ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ। ਉਪਜੈ = (ਹਰਿ-ਰਸ) ਪੈਦਾ ਹੁੰਦਾ ਹੈ। ਬਿਨਸੇ = (ਅਨ ਰਸ ਸਾਦ) ਮੁੱਕ ਜਾਂਦਾ ਹੈ।

ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥

O Nanak, the Naam is obtained through the Guru's Teachings; He Himself attaches us to it. ||2||

(ਪਰ) ਹੇ ਨਾਨਕ! ਪਰਮਾਤਮਾ ਦਾ ਨਾਮ ਗੁਰੂ ਦੀ ਮਤਿ ਉਤੇ ਤੁਰਿਆਂ ਮਿਲਦਾ ਹੈ, ਪਰਮਾਤਮਾ ਆਪ ਹੀ ਆਪਣੇ ਨਾਮ ਦੀ ਲਗਨ ਪੈਦਾ ਕਰਦਾ ਹੈ ॥੨॥ ਲਏ ਲਵਾਏ = ਲਵਾਇ ਲਏ, ਨਾਮ ਦੀ ਲਗਨ ਪੈਦਾ ਕਰਦਾ ਹੈ ॥੨॥

ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ

Working for someone else, O my dear, is like forsaking the bride, and going to foreign countries.

ਹੇ ਪਿਆਰੀ ਜਿੰਦੇ! (ਜਿਵੇਂ ਇਹ ਬਿਗਾਨੀ ਨੌਕਰੀ ਬੜੀ ਦੁਖਦਾਈ ਹੁੰਦੀ ਹੈ ਕਿ ਮਨੁੱਖ ਆਪਣੀ ਇਸਤ੍ਰੀ ਨੂੰ ਘਰ ਛੱਡ ਕੇ ਪਰਦੇਸ ਵਿਚ ਚਲਾ ਜਾਂਦਾ ਹੈ, ਵਿਡਾਣੀ = ਬਿਗਾਨੀ, ਆਪਣੇ ਅਸਲ ਸਾਥੀ ਪ੍ਰਭੂ ਤੋਂ ਬਿਨਾਂ ਕਿਸੇ ਹੋਰ ਦੀ। ਚਾਕਰੀ = ਨੌਕਰੀ, ਖ਼ੁਸ਼ਾਮਦ। ਧਨ = ਇਸਤ੍ਰੀ, ਜੀਵ-ਇਸਤ੍ਰੀ। ਛੋਡਿ = ਛੱਡ ਕੇ, (ਘਰ) ਛੱਡ ਕੇ (ਅੰਦਰਲਾ ਟਿਕਾਉ) ਛੱਡ ਕੇ। ਪਰਦੇਸਿ = ਪਰਾਏ ਦੇਸ ਵਿਚ, (ਆਤਮਕ ਟਿਕਾਣਾ ਛੱਡ ਕੇ) ਥਾਂ ਥਾਂ।

ਦੂਜੈ ਕਿਨੈ ਸੁਖੁ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ

In duality, no one has ever found peace, O my dear; you are greedy for corruption and greed.

ਤਿਵੇ ਪਰਮਾਤਮਾ ਨੂੰ ਵਿਸਾਰ ਕੇ) ਹੋਰ ਹੋਰ ਖ਼ੁਸ਼ਾਮਦ (ਬੜੀ ਦੁਖਦਾਈ ਹੈ ਕਿਉਂਕਿ) ਜੀਵ-ਇਸਤ੍ਰੀ (ਆਪਣਾ ਅੰਦਰਲਾ ਆਤਮਕ ਟਿਕਾਣਾ) ਛੱਡ ਕੇ ਥਾਂ ਥਾਂ ਬਾਹਰ ਭਟਕਦੀ ਫਿਰਦੀ ਹੈ। ਹੇ ਪਿਆਰੀ ਜਿੰਦੇ! ਮਾਇਆ ਦੇ ਮੋਹ ਵਿਚ ਫਸ ਕੇ ਕਿਸੇ ਨੇ ਕਦੇ ਸੁਖ ਨਹੀਂ ਪਾਇਆ, ਮਨੁੱਖ ਮਾਇਆ ਦੇ ਲੋਭ ਵਿਚ ਫਸ ਜਾਂਦਾ ਹੈ। ਦੂਜੈ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ। ਬਿਖਿਆ = ਮਾਇਆ। ਲੁਭਾਏ = ਫਸਦਾ ਹੈ।

ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ

Greedy for corruption and greed, and deluded by doubt, how can anyone find peace?

(ਜਦੋਂ ਮਨੁੱਖ) ਮਾਇਆ ਦੇ ਲੋਭ ਵਿਚ ਫਸਦਾ ਹੈ (ਤਦੋਂ ਮਾਇਆ ਦੀ ਖ਼ਾਤਰ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦਾ ਹੈ (ਉਸ ਹਾਲਤ ਵਿਚ ਇਹ) ਸੁਖ ਕਿਵੇਂ ਪਾ ਸਕਦਾ ਹੈ? ਭਰਮਿ = ਭਟਕਣਾ ਵਿਚ। ਭੁਲਾਏ = ਕੁਰਾਹੇ ਪੈ ਜਾਂਦਾ ਹੈ।

ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ

Working for strangers is very painful; doing so, one sells himself and loses his faith in the Dharma.

(ਹੇ ਜਿੰਦੇ! ਮਾਇਆ ਦੀ ਖ਼ਾਤਰ ਇਹ ਧਿਰ ਧਿਰ ਦੀ ਖ਼ੁਸ਼ਾਮਦ ਬਹੁਤ ਦੁਖਦਾਈ ਹੈ, ਮਨੁੱਖ ਆਪਣਾ ਆਤਮਕ ਜੀਵਨ (ਮਾਇਆ ਦੇ ਵੱਟੇ) ਵੇਚ ਕੇ ਆਪਣਾ ਕਰਤੱਬ ਛੱਡ ਬੈਠਦਾ ਹੈ। ਦੁਖਾਲੀ = ਦੁਖ ਦਾ ਘਰ, ਦੁਖ ਦੇਣ ਵਾਲੀ। ਆਪੁ = ਆਪਣਾ ਆਪ, ਆਪਣਾ ਆਤਮਕ ਜੀਵਨ।

ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ

Bound by Maya, the mind is not stable. Each and every moment, it suffers in pain.

ਮਾਇਆ ਦੇ (ਮੋਹ ਦੇ) ਬੰਧਨਾਂ ਦੇ ਕਾਰਨ ਮਨੁੱਖ ਦਾ ਮਨ (ਇੱਕ ਥਾਂ) ਟਿਕਦਾ ਨਹੀਂ, (ਹਰੇਕ ਕਿਸਮ ਦਾ) ਦੁੱਖ ਇਸ ਨੂੰ ਹਰ ਵੇਲੇ ਕਲੇਸ਼ ਦੇਂਦਾ ਹੈ। ਬੰਧਨ = ਬੰਧਨਾਂ ਦੇ ਕਾਰਨ।

ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰਸਬਦੀ ਚਿਤੁ ਲਾਏ ॥੩॥

O Nanak, the pain of Maya is taken away by focusing one's consciousness on the Word of the Guru's Shabad. ||3||

ਹੇ ਨਾਨਕ! ਮਾਇਆ ਦੇ ਮੋਹ ਤੋਂ ਪੈਦਾ ਹੋਇਆ ਦੁੱਖ ਤਦੋਂ ਹੀ ਮੁੱਕਦਾ ਹੈ ਜਦੋਂ ਮਨੁੱਖ ਗੁਰੂ ਦੇ ਸ਼ਬਦ ਵਿਚ ਆਪਣਾ ਚਿੱਤ ਜੋੜਦਾ ਹੈ ॥੩॥ ਚੂਕੈ = ਮੁੱਕਦਾ ॥੩॥

ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਵਸਾਏ

The self-willed manmukhs are foolish and crazy, O my dear; they do not enshrine the Shabad within their minds.

ਹੇ ਪਿਆਰੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮੂਰਖ ਤੇ ਉਜੱਡ ਹੀ ਰਹਿੰਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਨਹੀਂ ਵਸਾਂਦਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਮੁਗਧ = ਮੂਰਖ। ਗਾਵਾਰੁ = ਉਜੱਡ। ਮਨਿ = ਮਨ ਵਿਚ।

ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ

The delusion of Maya has made them blind, O my dear; how can they find the Way of the Lord?

ਹੇ ਜਿੰਦੇ! ਮਾਇਆ (ਦੇ ਮੋਹ) ਦਾ ਚੱਕਰ ਉਸ ਨੂੰ (ਸਹੀ ਜੀਵਨ-ਰਾਹ ਵਲੋਂ) ਅੰਨ੍ਹਾ ਕਰ ਦੇਂਦਾ ਹੈ (ਇਸ ਵਾਸਤੇ ਉਹ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਲੱਭ ਨਹੀਂ ਸਕਦਾ। ਭ੍ਰਮੁ = ਚੱਕਰ, ਭਟਕਣ। ਅੰਧੁ = ਅੰਨ੍ਹਾ। ਮਾਰਗੁ = ਰਸਤਾ।

ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ

How can they find the Way, without the Will of the True Guru? The manmukhs foolishly display themselves.

ਗੁਰੂ ਦੀ ਮਰਜ਼ੀ ਅਨੁਸਾਰ ਤੁਰਨ ਤੋਂ ਬਿਨਾ ਮਨੁੱਖ ਹਰੀ ਦੇ ਮਿਲਾਪ ਦਾ ਰਸਤਾ ਲੱਭ ਨਹੀਂ ਸਕਦਾ (ਕਿਉਂਕਿ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਆਪਣੇ ਆਪ ਨੂੰ ਵੱਡਾ ਪਰਗਟ ਕਰਦਾ ਹੈ (ਤੇ ਉਸ ਦੇ ਅੰਦਰ ਸੇਵਕ ਵਾਲੀ ਨਿਮ੍ਰਤਾ ਆ ਨਹੀਂ ਸਕਦੀ)। ਆਪੁ = ਆਪਣੇ ਆਪ ਨੂੰ। ਗਣਾਏ = ਵੱਡਾ ਜ਼ਾਹਰ ਕਰਦਾ ਹੈ।

ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ

The Lord's servants are forever comfortable. They focus their consciousness on the Guru's Feet.

(ਦੂਜੇ ਪਾਸੇ,) ਪਰਮਾਤਮਾ ਦੇ ਸੇਵਕ-ਭਗਤ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਸਦਾ ਸੁੱਖੀ ਰਹਿੰਦੇ ਹਨ। ਚਾਕਰ = ਸੇਵਕ। ਸੁਹੇਲੇ = ਸੁਖੀ। ਲਾਏ = ਲਾਇ, ਲਾ ਕੇ।

ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ

Those unto whom the Lord shows His Mercy, sing the Glorious Praises of the Lord forever.

(ਪਰ, ਹੇ ਜਿੰਦੇ! ਕਿਸੇ ਦੇ ਵੱਸ ਦੀ ਗੱਲ ਨਹੀਂ) ਜਿਸ ਮਨੁੱਖ ਉਤੇ ਪਰਮਾਤਮਾ ਆਪ ਦਇਆ ਕਰਦਾ ਹੈ, ਉਹੀ ਸਦਾ ਪਰਮਾਤਮਾ ਦੇ ਗੁਣ ਗਾਂਦਾ ਹੈ। ਜਿਸ ਨੋ = ਜਿਸ ਉਤੇ।

ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥

O Nanak, the jewel of the Naam, the Name of the Lord, is the only profit in this world. The Lord Himself imparts this understanding to the Gurmukh. ||4||5||7||

ਹੇ ਨਾਨਕ! ਪਰਮਾਤਮਾ ਦਾ ਨਾਮ ਹੀ ਜਗਤ ਵਿਚ (ਅਸਲ) ਖੱਟੀ ਹੈ, ਇਸ ਗੱਲ ਦੀ ਸੂਝ ਪਰਮਾਤਮਾ ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਪਾ ਕੇ ਦੇਂਦਾ ਹੈ ॥੪॥੫॥ ਜਗਿ = ਜਗਤ ਵਿਚ। ਲਾਹਾ = ਲਾਭ। ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪਾ ਕੇ। ਆਪਿ = (ਪਰਮਾਤਮਾ) ਆਪ ॥੪॥