ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥
I do not know the limits of Your Royal Ashram.
ਹੇ ਉੱਚੇ ਮਹੱਲ ਵਾਲੇ (ਪ੍ਰਭੂ!) ਮੈਥੋਂ ਤੇਰੀ ਕੁਦਰਤ ਦਾ ਅੰਤ ਨਹੀਂ ਪੈ ਸਕਦਾ, ਰਾਜਾਸ੍ਰਮ = ਰਾਜ-ਆਸ਼੍ਰਮ (ਰਾਜ = ਵੱਡਾ, ਉੱਚਾ। ਆਸ਼੍ਰਮ = ਅਸਥਾਨ, ਮਹੱਲ, ਟਿਕਾਣਾ) ਹੇ ਉੱਚੇ ਅਸਥਾਨ ਵਾਲੇ ਪ੍ਰਭੂ! ਮਿਤਿ = ਅੰਦਾਜ਼ਾ, ਮਾਪ, ਅੰਤ।
ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥
I am the humble slave of Your Saints. ||1||Pause||
(ਤੇਰੇ ਸੰਤ ਹੀ ਤੇਰੇ ਗੁਣਾਂ ਦਾ ਜ਼ਿਕਰ ਕਰਦੇ ਹਨ; ਸੋ) ਮੈਂ ਤੇਰੇ ਸੰਤਾਂ ਦੀ ਹੀ ਦਾਸੀ ਬਣੀ ਰਹਾਂ (ਇਹੋ ਮੇਰੀ ਤਾਂਘ ਹੈ) ॥੧॥ ਰਹਾਉ ॥ ਹਉ = ਮੈਂ। ਚੇਰੀ = ਦਾਸੀ ॥੧॥ ਰਹਾਉ ॥
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥
The one who goes laughing returns crying, and the one who goes crying returns laughing.
(ਅਚਰਜ ਖੇਡ ਹੈ) ਜੋ ਹੱਸਦਾ ਜਾਂਦਾ ਹੈ ਉਹ ਰੋਂਦਾ (ਵਾਪਸ) ਆਉਂਦਾ ਹੈ; ਜੋ ਰੋਂਦਾ ਜਾਂਦਾ ਹੈ ਉਹ ਹੱਸਦਾ ਮੁੜਦਾ ਹੈ। ਹਸਤੋ = ਹੱਸਦਾ।
ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥੧॥
What is inhabited becomes deserted, and what is deserted becomes inhabited. ||1||
ਜੋ ਕਦੇ ਵੱਸਦਾ (ਨਗਰ) ਹੁੰਦਾ ਹੈ, ਉਹ ਉੱਜੜ ਜਾਂਦਾ ਹੈ, ਤੇ ਉੱਜੜਿਆ ਹੋਇਆ ਥਾਂ ਵੱਸ ਪੈਂਦਾ ਹੈ ॥੧॥ ਬਸਤੋ = ਵੱਸਦਾ। ਊਜਰੁ = ਉਜਾੜ। ਸੁ = ਉਹ (ਥਾਂ)। ਬਸੈ = ਵੱਸ ਪੈਂਦਾ ਹੈ ॥੧॥
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥
The water turns into a desert, the desert turns into a well, and the well turns into a mountain.
(ਪਰਮਾਤਮਾ ਦੀ ਖੇਡ ਅਸਚਰਜ ਹੈ) ਪਾਣੀ (ਨਾਲ ਭਰੇ ਥਾਵਾਂ ਤੋਂ) ਬਰੇਤਾ ਕਰ ਦੇਂਦਾ ਹੈ, ਬਰੇਤੇ ਤੋਂ ਖੂਹ ਬਣਾ ਦੇਂਦਾ ਹੈ, ਅਤੇ ਖੂਹ (ਦੇ ਥਾਂ) ਤੋਂ ਪਹਾੜ ਕਰ ਦੇਂਦਾ ਹੈ। ਕੂਆ = ਖੂਹ। ਕੂਪ = ਖੂਹ। ਮੇਰੁ = ਪਰਬਤ।
ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥
From the earth, the mortal is exalted to the Akaashic ethers; and from the ethers on high, he is thrown down again. ||2||
ਜ਼ਮੀਨ ਉਤੇ ਪਏ ਨੂੰ ਅਸਮਾਨ ਉਤੇ ਚਾੜ੍ਹ ਦੇਂਦਾ ਹੈ, ਅਸਮਾਨ ਉਤੇ ਚੜ੍ਹੇ ਨੂੰ ਹੇਠਾਂ ਡੇਗ ਦੇਂਦਾ ਹੈ ॥੨॥
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥
The beggar is transformed into a king, and the king into a beggar.
ਮੰਗਤੇ (ਨੂੰ ਰਾਜਾ ਬਣਾ ਕੇ ਉਸ) ਤੋਂ ਰਾਜ ਕਰਾਂਦਾ ਹੈ, ਰਾਜੇ ਤੋਂ ਮੰਗਤਾ ਬਣਾ ਦੇਂਦਾ ਹੈ; ਭੇਖਾਰੀ = ਮੰਗਤਾ। ਰਾਜੁ = ਹਕੂਮਤ, ਬਾਦਸ਼ਾਹੀ।
ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥
The idiotic fool is transformed into a Pandit, a religious scholar, and the Pandit into a fool. ||3||
ਮਹਾਂ ਪੂਰਖ ਤੋਂ ਵਿਦਵਾਨ ਬਣਾ ਦੇਂਦਾ ਹੈ ਅਤੇ ਪੰਡਿਤ ਤੋਂ ਮੂਰਖ ਕਰ ਦੇਂਦਾ ਹੈ ॥੩॥ ਖਲ = ਕੁੰਢ, ਮੂੜ੍ਹ। ਕਰਿਬੋ = ਕਰ ਦੇਂਦਾ ਹੈ (ਕਰ ਦੇਵੇਗਾ)। ਮੁਗਧਾਰੀ = ਮੂਰਖ ॥੩॥
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥
The woman is transformed into a man, and the men into women.
(ਜੋ ਪ੍ਰਭੂ) ਜ਼ਨਾਨੀ ਤੋਂ ਮਰਦ ਪੈਦਾ ਕਰਦਾ ਹੈ, ਮਰਦਾਂ (ਦੀ ਬਿੰਦ) ਤੋਂ ਜੋ ਜ਼ਨਾਨੀਆਂ ਪੈਦਾ ਕਰ ਦੇਂਦਾ ਹੈ, ਕਰਾਵੈ = ਪੈਦਾ ਕਰਾਉਂਦਾ ਹੈ। ਪੁਰਖਨ ਤੇ = ਮਨੁੱਖਾਂ ਤੋਂ।
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥
Says Kabeer, God is the Beloved of the Holy Saints. I am a sacrifice to His image. ||4||2||
ਕਬੀਰ ਆਖਦਾ ਹੈ- ਮੈਂ ਉਸ ਸੋਹਣੇ ਸਰੂਪ ਤੋਂ ਸਦਕੇ ਹਾਂ, ਉਹ ਸੰਤ ਜਨਾਂ ਦਾ ਪਿਆਰਾ ਹੈ ॥੪॥੨॥