ਬ੍ਰਹਮ ਗਿਆਨੀ ਏਕ ਊਪਰਿ ਆਸ ॥
The God-conscious being centers his hopes on the One alone.
ਬ੍ਰਹਮਗਿਆਨੀ ਇਕ ਅਕਾਲ ਪੁਰਖ ਉਤੇ ਆਸ ਰੱਖਦਾ ਹੈ; ਆਸ = ਟੇਕ, ਆਸਰਾ।
ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥
The God-conscious being shall never perish.
ਬ੍ਰਹਮਗਿਆਨੀ (ਦੀ ਉੱਚੀ ਆਤਮਕ ਅਵਸਥਾ) ਦਾ ਕਦੇ ਨਾਸ ਨਹੀਂ ਹੁੰਦਾ। ਬਿਨਾਸ = ਨਾਸ, ਅਭਾਵ।
ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥
The God-conscious being is steeped in humility.
ਬ੍ਰਹਮਗਿਆਨੀ ਦੇ ਹਿਰਦੇ ਵਿਚ ਗਰੀਬੀ ਟਿਕੀ ਰਹਿੰਦੀ ਹੈ, ਬ੍ਰਹਮਗਿਆਨੀ ਕੈ = ਬ੍ਰਹਮਗਿਆਨੀ ਦੇ ਮਨ ਵਿਚ। ਸਮਾਹਾ = ਸਮਾਈ ਹੋਈ ਹੈ, ਟਿਕੀ ਹੋਈ ਹੈ।
ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥
The God-conscious being delights in doing good to others.
ਅਤੇ ਉਸ ਨੂੰ ਦੂਜਿਆਂ ਦੀ ਭਲਾਈ ਕਰਨ ਦਾ (ਸਦਾ) ਚਾਉ (ਚੜ੍ਹਿਆ ਰਹਿੰਦਾ) ਹੈ। ਉਮਾਹਾ = ਉਤਸ਼ਾਹ, ਚਾਉ।
ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥
The God-conscious being has no worldly entanglements.
ਬ੍ਰਹਮਗਿਆਨੀ ਦੇ ਮਨ ਵਿਚ (ਮਾਇਆ ਦਾ) ਜੰਜਾਲ ਨਹੀਂ ਵਿਆਪਦਾ,
ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥
The God-conscious being holds his wandering mind under control.
(ਕਿਉਂਕਿ) ਉਹ ਭਟਕਦੇ ਮਨ ਨੂੰ ਕਾਬੂ ਕਰ ਕੇ (ਮਾਇਆ ਵਲੋਂ) ਰੋਕ ਸਕਦਾ ਹੈ। ਲੇ = ਲੈ ਕੇ, ਕਾਬੂ ਕਰ ਕੇ। ਬੰਧਾ = ਰੋਕ ਰੱਖਦਾ ਹੈ, ਬੰਨ੍ਹ ਰੱਖਦਾ ਹੈ।
ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥
The God-conscious being acts in the common good.
ਜੋ ਕੁਝ (ਪ੍ਰਭੂ ਵਲੋਂ) ਹੁੰਦਾ ਹੈ, ਬ੍ਰਹਮਗਿਆਨੀ ਨੂੰ ਆਪਣੇ ਮਨ ਵਿਚ ਭਲਾ ਪ੍ਰਤੀਤ ਹੁੰਦਾ ਹੈ,
ਬ੍ਰਹਮ ਗਿਆਨੀ ਸੁਫਲ ਫਲਾ ॥
The God-conscious being blossoms in fruitfulness.
ਇਸ ਤਰ੍ਹਾਂ) ਉਸ ਦਾ ਮਨੁੱਖਾ ਜਨਮ ਚੰਗੀ ਤਰ੍ਹਾਂ ਕਾਮਯਾਬ ਹੁੰਦਾ ਹੈ। ਸੁਫਲ = ਚੰਗੇ ਫਲ ਵਾਲਾ ਹੋ ਕੇ, ਚੰਗੀ ਮੁਰਾਦ ਨਾਲ। ਫਲਾ = ਫਲਦਾ ਹੈ, ਕਾਮਯਾਬ ਹੁੰਦਾ ਹੈ।
ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥
In the Company of the God-conscious being, all are saved.
ਬ੍ਰਹਮਗਿਆਨੀ ਦੀ ਸੰਗਤਿ ਵਿਚ ਸਭ ਦਾ ਬੇੜਾ ਪਾਰ ਹੁੰਦਾ ਹੈ,
ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥
O Nanak, through the God-conscious being, the whole world meditates on God. ||4||
(ਕਿਉਂਕਿ) ਹੇ ਨਾਨਕ! ਬ੍ਰਹਮਗਿਆਨੀ ਦੀ ਰਾਹੀਂ ਸਾਰਾ ਜਗਤ (ਹੀ) (ਪ੍ਰਭੂ ਦਾ ਨਾਮ) ਜਪਣ ਲੱਗ ਪੈਂਦਾ ਹੈ ॥੪॥ ਬ੍ਰਹਮਗਿਆਨੀ ਜਪੈ = ਬ੍ਰਹਮਗਿਆਨੀ ਦੀ ਰਾਹੀਂ ਜਪਦਾ ਹੈ ॥੪॥