ਪਉੜੀ ॥

Pauree:

ਪਉੜੀ।

ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥

The soul-bride loves her Husband Lord; she is embellished with His Love.

ਜਿਨ੍ਹਾਂ ਜੀਵ-ਇਸਤ੍ਰੀਆਂ ਦਾ ਪ੍ਰਭੂ-ਪਤੀ ਨਾਲ ਪਿਆਰ ਹੈ, ਉਹ ਇਸ ਪਿਆਰ (-ਰੂਪ ਗਹਣੇ ਨਾਲ) ਸਜੀਆਂ ਹੋਈਆਂ ਹਨ, ਨਾਰੀ = ਜੀਵ-ਇਸਤ੍ਰੀ। ਪ੍ਰੇਮ = (ਪ੍ਰਭੂ) ਪਿਆਰ (-ਰੂਪ ਗਹਣੇ) ਨਾਲ। ਸੀਗਾਰੀਆ = ਸਜੀਆਂ ਹੋਇਆਂ।

ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥

She worships Him day and night; she cannot be restrained from doing so.

ਉਹ ਦਿਨ ਰਾਤ (ਪ੍ਰਭੂ-ਪਤੀ ਦੀ) ਭਗਤੀ ਕਰਦੀਆਂ ਹਨ, ਵਰਜੀਆਂ (ਭੀ ਭਗਤੀ ਤੋਂ) ਹਟਦੀਆਂ ਨਹੀਂ ਹਨ। ਵਾਰੀਆ = ਵਰਜੀਆਂ।

ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥

In the Mansion of the Lord's Presence, she has made her home; she is adorned with the Word of His Shabad.

ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸੁਧਰੀਆਂ ਹੋਈਆਂ ਉਹ (ਮਾਨੋ) ਮਹਲਾਂ ਵਿਚ ਵੱਸਦੀਆਂ ਹਨ।

ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥

She is humble, and she offers her true and sincere prayer.

ਉਹ ਵਿਚਾਰਵਾਨ (ਹੋ ਜਾਣ ਦੇ ਕਾਰਨ) ਸਦਾ-ਥਿਰ ਰਹਿਣ ਵਾਲੀ ਅਰਦਾਸ ਕਰਦੀਆਂ ਹਨ (ਭਾਵ, ਦੁਨੀਆ ਦੇ ਨਾਸਵੰਤ ਪਦਾਰਥ ਨਹੀਂ ਮੰਗਦੀਆਂ, ਸਦਾ-ਕਾਇਮ ਰਹਿਣ ਵਾਲਾ 'ਪਿਆਰ' ਹੀ ਮੰਗਦੀਆਂ ਹਨ)।

ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥

She is beautiful in the Company of her Lord and Master; she walks in the Way of His Will.

(ਪਤੀ-ਪ੍ਰਭੂ ਦੇ) ਹੁਕਮ ਅਨੁਸਾਰ (ਪਤੀ-ਪ੍ਰਭੂ ਤਕ) ਅੱਪੜੀਆਂ ਹੋਈਆਂ ਉਹ ਖਸਮ-ਪ੍ਰਭੂ ਦੇ ਕੋਲ (ਬੈਠੀਆਂ) ਸੋਭਦੀਆਂ ਹਨ। ਸਿਧਾਰੀਆ = ਅੱਪੜੀਆਂ ਹੋਈਆਂ।

ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥

With her dear friends, she offers her heart-felt prayers to her Beloved.

ਪ੍ਰਭੂ ਨੂੰ ਦਿਲੋਂ ਪਿਆਰ ਕਰਦੀਆਂ ਹਨ ਤੇ ਸਖੀ-ਭਾਵਨਾਂ ਨਾਲ ਉਸ ਅੱਗੇ ਅਰਦਾਸ ਕਰਦੀਆਂ ਹਨ। ਸਖੀ = ਸਖੀਆਂ, ਗੋਲੀਆਂ, ਸੇਵਕਾ। ਮਨਹੁ = ਦਿਲੋਂ, ਸੱਚੇ ਦਿਲੋਂ।

ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥

Cursed is that home, and shameful is that life, which is without the Name of the Lord.

(ਪਰ) ਉਹ ਜੀਊਣ ਫਿਟਕਾਰ-ਜੋਗ ਹੈ, ਉਸ ਵਸੇਬੇ ਨੂੰ ਲਾਹਨਤ ਹੈ ਜੋ ਨਾਮ ਤੋਂ ਸੱਖਣਾ ਹੈ। ਧ੍ਰਿਗੁ = ਫਿਟੁ, ਫਿਟਕਾਰ-ਯੋਗ।

ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥

But she who is adorned with the Word of His Shabad, drinks in the Amrit of His Nectar. ||22||

ਜਿਸ ਜੀਵ-ਇਸਤ੍ਰੀ ਨੂੰ (ਅਕਾਲ ਪੁਰਖ) ਨੇ ਗੁਰ-ਸ਼ਬਦ ਦੀ ਰਾਹੀਂ ਸੁਧਾਰਿਆ ਹੈ ਉਸ ਨੇ (ਨਾਮ-) ਅੰਮ੍ਰਿਤ ਪੀਤਾ ਹੈ ॥੨੨॥ ਸਵਾਰੀ ਆਸੁ = ਜੋ ਉਸ ਨੇ ਸੁਧਾਰੀ ਹੈ ॥੨੨॥