ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
Meet me, O my Lord of the Universe. Please bless me with Your Name.
ਹੇ ਮੇਰੇ ਗੋਬਿੰਦ! (ਮੈਨੂੰ) ਮਿਲ, (ਤੇ ਮੈਨੂੰ) ਆਪਣਾ ਨਾਮ ਦੇਹ। ਗੋਬਿੰਦ = ਹੇ ਗੋਬਿੰਦ!
ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥
Without the Naam, the Name of the Lord, cursed, cursed is love and intimacy. ||1||Pause||
(ਹੇ ਗੋਬਿੰਦ! ਤੇਰੇ) ਨਾਮ (ਦੇ ਪਿਆਰ) ਤੋਂ ਬਿਨਾ (ਹੋਰ ਦੁਨੀਆ ਵਾਲਾ ਮੋਹ-) ਪਿਆਰ ਫਿਟਕਾਰ-ਜੋਗ ਹੈ ਫਿਟਕਾਰ-ਜੋਗ ਹੈ ॥੧॥ ਰਹਾਉ ॥ ਅਸਨੇਹੁ = {स्नेह} ਪਿਆਰ, ਮੋਹ ॥੧॥ ਰਹਾਉ ॥
ਨਾਮ ਬਿਨਾ ਜੋ ਪਹਿਰੈ ਖਾਇ ॥
Without the Naam, one who dresses and eats well
(ਹੇ ਭਾਈ!) ਪਰਮਾਤਮਾ ਦੇ ਨਾਮ ਦੀ ਯਾਦ ਤੋਂ ਬਿਨਾ ਮਨੁੱਖ ਜੋ ਕੁਝ ਭੀ ਪਹਿਨਦਾ ਹੈ ਜੋ ਕੁਝ ਭੀ ਖਾਂਦਾ ਹੈ, ਪਹਿਰੈ = ਪਹਿਨਦਾ ਹੈ। ਖਾਇ = ਖਾਂਦਾ ਹੈ।
ਜਿਉ ਕੂਕਰੁ ਜੂਠਨ ਮਹਿ ਪਾਇ ॥੧॥
is like a dog, who falls in and eats impure foods. ||1||
(ਉਹ ਇਉਂ ਹੀ ਹੈ) ਜਿਵੇਂ (ਕੋਈ) ਕੁੱਤਾ ਜੂਠੀਆਂ (ਗੰਦੀਆਂ) ਚੀਜ਼ਾਂ ਵਿਚ (ਆਪਣਾ ਮੂੰਹ) ਪਾਂਦਾ ਫਿਰਦਾ ਹੈ ॥੧॥ ਜੂਠਨ ਮਹਿ = ਜੂਠੀਆਂ ਚੀਜ਼ਾਂ ਵਿਚ ॥੧॥
ਨਾਮ ਬਿਨਾ ਜੇਤਾ ਬਿਉਹਾਰੁ ॥
Without the Naam, all occupations are useless,
(ਹੇ ਭਾਈ!) ਪਰਮਾਤਮਾ ਦਾ ਨਾਮ ਭੁਲਾ ਕੇ ਮਨੁੱਖ ਹੋਰ ਜਿਤਨਾ ਭੀ ਕਾਰ-ਵਿਹਾਰ ਕਰਦਾ ਹੈ, ਜੇਤਾ = ਜਿਤਨਾ ਭੀ।
ਜਿਉ ਮਿਰਤਕ ਮਿਥਿਆ ਸੀਗਾਰੁ ॥੨॥
Like decorations on a dead body. ||2||
(ਉਹ ਇਉਂ ਹੈ) ਜਿਵੇਂ ਕਿਸੇ ਲੋਥ ਦਾ ਸਿੰਗਾਰ ਵਿਅਰਥ (ਉੱਦਮ) ਹੈ ॥੨॥ ਮਿਰਤਕ = ਮੁਰਦਾ। ਮਿਥਿਆ = ਝੂਠਾ ॥੨॥
ਨਾਮੁ ਬਿਸਾਰਿ ਕਰੇ ਰਸ ਭੋਗ ॥
One who forgets the Naam and indulges in pleasures,
(ਹੇ ਭਾਈ! ਜੇ ਮਨੁੱਖ) ਪਰਮਾਤਮਾ ਦਾ ਨਾਮ ਭੁਲਾ ਕੇ ਦੁਨੀਆ ਦੇ ਪਦਾਰਥ ਹੀ ਭੋਗਦਾ ਫਿਰਦਾ ਹੈ, ਬਿਸਾਰਿ = ਵਿਸਾਰ ਕੇ।
ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥
shall find no peace, even in dreams; his body shall become diseased. ||3||
ਉਸ ਨੂੰ (ਉਹਨਾਂ ਭੋਗਾਂ ਤੋਂ) ਸੁਪਨੇ ਵਿਚ ਭੀ (ਕਦੇ ਹੀ) ਸੁਖ ਨਹੀਂ ਮਿਲ ਸਕਦਾ (ਪਰ, ਹਾਂ ਇਹਨਾਂ ਭੋਗਾਂ ਤੋਂ) ਉਸ ਦੇ ਸਰੀਰ ਵਿਚ ਰੋਗ ਪੈਦਾ ਹੋ ਜਾਂਦੇ ਹਨ ॥੩॥
ਨਾਮੁ ਤਿਆਗਿ ਕਰੇ ਅਨ ਕਾਜ ॥
One who renounces the Naam and engages in other occupations,
(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦਾ ਨਾਮ ਛੱਡ ਕੇ ਹੋਰ ਹੋਰ ਕੰਮ-ਕਾਜ ਕਰਦਾ ਰਹਿੰਦਾ ਹੈ, ਅਨ ਕਾਜ = ਹੋਰ ਹੋਰ ਕੰਮ।
ਬਿਨਸਿ ਜਾਇ ਝੂਠੇ ਸਭਿ ਪਾਜ ॥੪॥
shall see all of his false pretenses fall away. ||4||
ਉਸ ਦਾ ਆਤਮਕ ਜੀਵਨ ਨਾਸ ਹੋ ਜਾਂਦਾ ਹੈ, ਤੇ ਉਸ ਦੇ (ਦੁਨੀਆ ਵਾਲੇ) ਸਾਰੇ ਵਿਖਾਵੇ ਵਿਅਰਥ ਹੋ ਜਾਂਦੇ ਹਨ ॥੪॥ ਸਭਿ = ਸਾਰੇ। ਪਾਜ = ਵਿਖਾਵੇ ॥੪॥
ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
One whose mind does not embrace love for the Naam
(ਹੇ ਭਾਈ! ਜੇਹੜਾ ਮਨੁੱਖ) ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਨਾਲ ਪ੍ਰੀਤਿ ਨਹੀਂ ਜੋੜਦਾ, ਮਨਿ = ਮਨ ਵਿਚ। ਸੰਗਿ = ਨਾਲ।
ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥
shall go to hell, even though he may perform millions of ceremonial rituals. ||5||
ਉਹ ਹੋਰ ਕ੍ਰੋੜਾਂ ਹੀ (ਮਿੱਥੇ ਹੋਏ ਧਾਰਮਿਕ) ਕੰਮ ਕਰਦਾ ਹੋਇਆ ਭੀ ਨਰਕ ਵਿਚ ਪਹੁੰਚਦਾ ਹੈ (ਪਿਆ ਰਹਿੰਦਾ ਹੈ, ਸਦਾ ਨਰਕੀ ਜੀਵਨ ਬਿਤੀਤ ਕਰਦਾ ਹੈ) ॥੫॥ ਕੋਟਿ = ਕ੍ਰੋੜਾਂ। ਨਰਕਿ = ਨਰਕ ਵਿਚ ॥੫॥
ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥
One whose mind does not contemplate the Name of the Lord
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨਿ = ਜਿਸ ਨੇ। ਮਨਿ = ਮਨ ਵਿਚ।
ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥
is bound like a thief, in the City of Death. ||6||
ਉਹ ਜਮ ਦੀ ਪੁਰੀ ਵਿਚ ਬੱਝਾ ਰਹਿੰਦਾ ਹੈ (ਉਹ ਆਤਮਕ ਮੌਤ ਦੇ ਪੰਜੇ ਵਿਚ ਫਸਿਆ ਦੁੱਖਾਂ ਦੀਆਂ ਚੋਟਾਂ ਸਹਾਰਦਾ ਰਹਿੰਦਾ ਹੈ) ਜਿਵੇਂ ਕੋਈ ਚੋਰ (ਸੰਨ੍ਹ ਤੋਂ ਫੜਿਆ ਮਾਰ ਖਾਂਦਾ ਹੈ) ॥੬॥ ਜਮਪੁਰਿ = ਜਮ ਦੀ ਪੁਰੀ ਵਿਚ ॥੬॥
ਲਾਖ ਅਡੰਬਰ ਬਹੁਤੁ ਬਿਸਥਾਰਾ ॥
Hundreds of thousands of ostentatious shows and great expanses
(ਹੇ ਭਾਈ! ਦੁਨੀਆ ਵਿਚ ਇੱਜ਼ਤ ਬਣਾਈ ਰੱਖਣ ਦੇ) ਲੱਖਾਂ ਹੀ ਵਿਖਾਵੇ ਦੇ ਉੱਦਮ ਤੇ ਹੋਰ ਅਨੇਕਾਂ ਖਿਲਾਰੇ- ਅਡੰਬਰ = ਵਿਖਾਵੇ ਦੇ ਸਾਮਾਨ। ਬਿਸਥਾਰਾ = ਖਿਲਾਰਾ।
ਨਾਮ ਬਿਨਾ ਝੂਠੇ ਪਾਸਾਰਾ ॥੭॥
- without the Naam, all these displays are false. ||7||
ਇਹ ਸਾਰੇ ਹੀ ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਖਿਲਾਰੇ ਹਨ ॥੭॥
ਹਰਿ ਕਾ ਨਾਮੁ ਸੋਈ ਜਨੁ ਲੇਇ ॥
That humble being repeats the Name of the Lord,
(ਪਰ) ਉਹੀ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਲੇਇ = ਲੈਂਦਾ ਹੈ।
ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥
O Nanak, whom the Lord blesses with His Mercy. ||8||10||
ਹੇ ਨਾਨਕ! ਜਿਸ ਨੂੰ ਪਰਮਾਤਮਾ ਆਪ ਕਿਰਪਾ ਕਰ ਕੇ (ਇਹ ਦਾਤਿ) ਦੇਂਦਾ ਹੈ ॥੮॥੧੦॥ ਦੇਇ = ਦੇਂਦਾ ਹੈ ॥੮॥