ਸਲੋਕੁ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਲਗੈ ਆਇ

Serving the Guru, peace is produced, and then, one does not suffer in pain.

ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ,

ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਬਸਾਇ

The cycle of birth and death is brought to an end, and death has no power over at all.

ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ;

ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ

His mind is imbued with the Lord, and he remains merged in the True Lord.

ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥

O Nanak, I am a sacrifice to those who walk in the Way of the True Guru's Will. ||1||

ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ ॥੧॥