ਸਲੋਕ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਿਸ਼ਾਹੀ।
ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥
Those who do not obtain the sublime essence, the love and delight of their Husband Lord,
ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪ੍ਰਭੂ ਦੇ ਪਿਆਰ ਦਾ ਆਨੰਦ ਨਾਹ ਮਾਣਿਆ, ਜਿਨ੍ਹਾਂ ਨੇ ਖਸਮ-ਪ੍ਰਭੂ ਦੇ ਮਿਲਾਪ ਦਾ ਸੁਆਦ ਨਾਹ ਚੱਖਿਆ,
ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥
are like guests in a deserted house; they leave just as they have come, empty-handed. ||1||
(ਉਹ ਇਸ ਮਨੁੱਖਾ ਸਰੀਰ ਵਿਚ ਆ ਕੇ ਇਉਂ ਹੀ ਖ਼ਾਲੀ ਗਈਆਂ) ਜਿਵੇਂ ਕਿਸੇ ਸੁੰਞੇ ਘਰ ਵਿਚ ਆਇਆ ਪਰਾਹੁਣਾ ਜਿਵੇਂ ਆਉਂਦਾ ਹੈ ਤਿਵੇਂ ਤੁਰ ਜਾਂਦਾ ਹੈ (ਓਦੋਂ ਉਸ ਨੂੰ ਖਾਣ ਪੀਣ ਨੂੰ ਕੁਝ ਭੀ ਹਾਸਲ ਨਹੀਂ ਹੁੰਦਾ) ॥੧॥