ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥
I worship the Perfect Guru in adoration; He has become merciful to me.
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਆਰਾਧਿਆ = ਮਨ ਵਿਚ ਯਾਦ ਰੱਖਿਆ। ਕਿਰਪਾਲ = ਦਇਆਵਾਨ {ਕ੍ਰਿਪਾ-ਆਲਯ}।
ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥
The Saint has shown me the Way, and the noose of Death has been cut away. ||1||
ਜਿਸ ਮਨੁੱਖ ਨੂੰ ਗੁਰੂ ਨੇ (ਸਹੀ ਜੀਵਨ ਦਾ) ਰਸਤਾ ਦੱਸ ਦਿੱਤਾ, ਉਸ ਦੀਆਂ ਜਮ ਵਾਲੀਆਂ ਸਾਰੀਆਂ ਫਾਹੀਆਂ ਟੁੱਟ ਜਾਂਦੀਆਂ ਹਨ (ਉਸ ਦੇ ਉਹ ਮਾਨਸਕ ਬੰਧਨ ਟੁੱਟ ਜਾਂਦੇ ਹਨ, ਜੇਹੜੇ ਆਤਮਕ ਮੌਤ ਲਿਆਉਂਦੇ ਹਨ) ॥੧॥ ਮਾਰਗੁ = (ਜੀਵਨ ਦਾ ਸਹੀ) ਰਸਤਾ। ਸੰਤਿ = ਗੁਰੂ ਨੇ, ਸੰਤ ਨੇ। ਜਮ ਜਾਲ = ਜਮ ਦੀਆਂ ਫਾਹੀਆਂ ॥੧॥
ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥
Pain, hunger and scepticism have been dispelled, singing the Name of God.
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਦੁੱਖ, ਸਾਰੀਆਂ ਭੁੱਖਾਂ, ਸਾਰੇ ਸਹਿਮ ਮਿਟ ਜਾਂਦੇ ਹਨ। ਸੰਸਾ = ਸਹਿਮ।
ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥
I am blessed with celestial peace, poise, bliss and pleasure, and all my affairs have been perfectly resolved. ||1||Pause||
(ਨਾਮ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦੇ ਸੁਖ ਆਨੰਦ ਸੁਆਦ (ਪ੍ਰਾਪਤ ਹੋ ਜਾਂਦੇ ਹਨ)। ਸਾਰੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ ॥੧॥ ਰਹਾਉ ॥ ਸਹਜ = ਆਤਮਕ ਅਡੋਲਤਾ। ਸਭਿ = ਸਾਰੇ। ਕਾਮ = ਕੰਮ ॥੧॥ ਰਹਾਉ ॥
ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥
The fire of desire has been quenched, and I am cooled and soothed; God Himself saved me.
(ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦਾ ਨਾਮ ਸਿਮਰਿਆ) ਪ੍ਰਭੂ ਨੇ ਆਪ (ਉਸ ਦੀ ਜਮ ਜਾਲ ਤੋਂ) ਰਾਖੀ ਕੀਤੀ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਮਿਟ ਗਈ, ਉਸ ਦਾ ਮਨ ਠੰਢਾ-ਠਾਰ ਹੋ ਗਿਆ। ਜਲਨਿ = ਸੜਨ। ਪ੍ਰਭਿ = ਪ੍ਰਭੂ ਨੇ।
ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥
Nanak has entered the Sanctuary of God; His glorious radiance is so great! ||2||11||75||
ਹੇ ਨਾਨਕ! ਜਿਸ ਪ੍ਰਭੂ ਵਿਚ ਇਤਨੀ ਵੱਡੀ ਤਾਕਤ ਹੈ ਤੂੰ ਭੀ ਉਸ ਦੀ ਸਰਨ ਪਿਆ ਰਹੁ ॥੨॥੧੧॥੭੫॥ ਜਾ ਕਾ = ਜਿਸ (ਪ੍ਰਭੂ) ਦਾ ॥੨॥੧੧॥੭੫॥