ਅਸਟਪਦੀ ॥

Ashtapadee:

ਅਸ਼ਟਪਦੀ।

ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥

Reliance on mortals is in vain - know this well.

(ਹੇ ਮਨ!) (ਕਿਸੇ) ਮਨੁੱਖ ਦਾ ਆਸਰਾ ਉੱਕਾ ਹੀ ਵਿਅਰਥ ਸਮਝ, ਟੇਕ = ਆਸਰਾ। ਬ੍ਰਿਥੀ = ਬੇ-ਫ਼ਾਇਦਾ। ਜਾਨੁ = ਸਮਝ।

ਦੇਵਨ ਕਉ ਏਕੈ ਭਗਵਾਨੁ ॥

The Great Giver is the One Lord God.

ਇਕ ਅਕਾਲ ਪੁਰਖ ਹੀ (ਸਭ ਜੀਆਂ ਨੂੰ) ਦੇਣ ਜੋਗਾ ਹੈ; ਏਕੈ = ਇਕੋ ਹੀ।

ਜਿਸ ਕੈ ਦੀਐ ਰਹੈ ਅਘਾਇ ॥

By His gifts, we are satisfied,

ਜਿਸ ਦੇ ਦਿੱਤਿਆਂ (ਮਨੁੱਖ) ਰੱਜਿਆ ਰਹਿੰਦਾ ਹੈ, ਰਹੈ ਅਘਾਇ = ਅਘਾਇ ਰਹੈ, ਰੱਜਿਆ ਰਹਿੰਦਾ ਹੈ।

ਬਹੁਰਿ ਨ ਤ੍ਰਿਸਨਾ ਲਾਗੈ ਆਇ ॥

and we suffer from thirst no longer.

ਤੇ ਮੁੜ ਉਸ ਨੂੰ ਲਾਲਚ ਆ ਕੇ ਦਬਾਉਂਦਾ ਨਹੀਂ। ਬਹੁਰਿ = ਫੇਰ।

ਮਾਰੈ ਰਾਖੈ ਏਕੋ ਆਪਿ ॥

The One Lord Himself destroys and also preserves.

ਪ੍ਰਭੂ ਆਪ ਹੀ (ਜੀਵਾਂ ਨੂੰ) ਮਾਰਦਾ ਹੈ (ਜਾਂ) ਪਾਲਦਾ ਹੈ,

ਮਾਨੁਖ ਕੈ ਕਿਛੁ ਨਾਹੀ ਹਾਥਿ ॥

Nothing at all is in the hands of mortal beings.

ਮਨੁੱਖ ਦੇ ਵੱਸ ਕੁਝ ਨਹੀਂ ਹੈ। ਹਾਥਿ = ਹੱਥ ਵਿਚ, ਵੱਸ ਵਿਚ।

ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥

Understanding His Order, there is peace.

(ਤਾਂ ਤੇ) ਉਸ ਮਾਲਕ ਦਾ ਹੁਕਮ ਸਮਝ ਕੇ ਸੁਖ ਹੁੰਦਾ ਹੈ। ਬੂਝਿ = ਸਮਝ ਕੇ।

ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥

So take His Name, and wear it as your necklace.

(ਹੇ ਮਨ!) ਉਸ ਦਾ ਨਾਮ ਹਰ ਵੇਲੇ ਯਾਦ ਕਰ। ਕੰਠਿ = ਕੰਠ (ਗਲੇ) ਵਿਚ। ਰਖੁ ਕੰਠਿ ਪਰੋਇ = ਹਰ ਵੇਲੇ ਯਾਦ ਕਰ।

ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥

Remember, remember, remember God in meditation.

ਉਸ ਪ੍ਰਭੂ ਨੂੰ ਸਦਾ ਸਿਮਰ।

ਨਾਨਕ ਬਿਘਨੁ ਨ ਲਾਗੈ ਕੋਇ ॥੧॥

O Nanak, no obstacle shall stand in your way. ||1||

ਹੇ ਨਾਨਕ! (ਸਿਮਰਨ ਦੀ ਬਰਕਤਿ ਨਾਲ) (ਜ਼ਿੰਦਗੀ ਦੇ ਸਫ਼ਰ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ॥੧॥ ਬਿਘਨੁ = ਰੁਕਾਵਟ ॥੧॥