ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥
There are five prayers and five times of day for prayer; the five have five names.
(ਮੁਸਲਮਾਨਾਂ ਦੀਆਂ ਪੰਜ ਨਿਮਾਜ਼ਾਂ ਹਨ, (ਉਹਨਾਂ ਦੇ) ਪੰਜ ਵਕਤ ਹਨ ਤੇ ਪੰਜਾਂ ਹੀ ਨਿਮਾਜ਼ਾਂ ਦੇ (ਵਖੋ ਵਖਰੇ) ਪੰਜ ਨਾਮ। ਵਖਤ = ਵਕਤ, ਸਮੇ।
ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥
Let the first be truthfulness, the second honest living, and the third charity in the Name of God.
(ਪਰ ਅਸਾਡੇ ਮਤ ਵਿਚ ਅਸਲ ਨਿਮਾਜ਼ਾਂ ਇਉਂ ਹਨ-) ਸੱਚ ਬੋਲਣਾ ਨਮਾਜ਼ ਦਾ ਪਹਿਲਾ ਨਾਮ ਹੈ (ਭਾਵ, ਸਵੇਰ ਦੀ ਪਹਿਲੀ ਨਿਮਾਜ਼ ਹੈ), ਹੱਕ ਦੀ ਕਮਾਈ ਦੂਜੀ ਨਮਾਜ਼ ਹੈ, ਰੱਬ ਤੋਂ ਸਭ ਦਾ ਭਲਾ ਮੰਗਣਾ ਨਿਮਾਜ਼ ਦਾ ਤੀਜਾ ਨਾਮ ਹੈ। ਦੁਇ = ਦੂਜੀ। ਖੈਰ ਖੁਦਾਇ = ਰੱਬ ਤੋਂ ਸਭ ਦਾ ਭਲਾ ਮੰਗਣਾ।
ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥
Let the fourth be good will to all, and the fifth the praise of the Lord.
ਨੀਅਤਿ ਨੂੰ ਸਾਫ਼ ਕਰਨਾ ਮਨ ਨੂੰ ਸਾਫ਼ ਰੱਖਣਾ ਇਹ ਚਉਥੀ ਨਿਮਾਜ਼ ਹੈ ਤੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤੇ ਵਡਿਆਈ ਕਰਨੀ ਇਹ ਪੰਜਵੀਂ ਨਮਾਜ਼ ਹੈ। ਰਾਸਿ = ਰਾਸਤ, ਸਾਫ਼। ਸਨਾਇ = ਵਡਿਆਈ।
ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥
Repeat the prayer of good deeds, and then, you may call yourself a Muslim.
(ਇਹਨਾਂ ਪੰਜਾਂ ਨਮਾਜ਼ਾਂ ਦੇ ਨਾਲ ਨਾਲ) ਉੱਚਾ ਆਚਰਣ ਬਨਾਣ-ਰੂਪ ਕਲਮਾ ਪੜ੍ਹੇ ਤਾਂ (ਆਪਣੇ ਆਪ ਨੂੰ) ਮੁਸਲਮਾਨ ਅਖਵਾਏ (ਭਾਵ, ਤਾਂ ਹੀ ਸੱਚਾ ਮੁਸਲਮਾਨ ਅਖਵਾ ਸਕਦਾ ਹੈ)।
ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥
O Nanak, the false obtain falsehood, and only falsehood. ||3||
ਹੇ ਨਾਨਕ! (ਇਹਨਾਂ ਨਮਾਜ਼ਾਂ ਤੇ ਕਲਮੇ ਤੋਂ ਖੁੰਝੇ ਹੋਏ) ਜਿਤਨੇ ਭੀ ਹਨ ਉਹ ਕੂੜ ਦੇ ਵਪਾਰੀ ਹਨ ਤੇ ਕੂੜੇ ਦੀ ਇੱਜ਼ਤ ਭੀ ਕੂੜੀ ਹੀ ਹੁੰਦੀ ਹੈ ॥੩॥ ਪਾਇ = ਪਾਂਇਆਂ, ਇੱਜ਼ਤ ॥੩॥