ਪਉੜੀ ॥
Pauree:
ਪਉੜੀ
ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥
The day of the new moon: My soul is at peace; the Divine Guru has blessed me with contentment.
(ਹੇ ਭਾਈ!) ਜਿਸ ਮਨੁੱਖ ਨੂੰ ਸਤਿਗੁਰੂ ਨੇ ਸੰਤੋਖ ਬਖ਼ਸ਼ਿਆ ਉਸ ਦਾ ਆਤਮਾ ਸੁੱਖੀ ਹੋ ਗਿਆ, ਅਮਾਵਸਿ = ਮੱਸਿਆ, ਜਿਸ ਰਾਤ ਚੰਦ ਬਿਲਕੁਲ ਨਹੀਂ ਦਿੱਸਦਾ।
ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥
My mind and body are cooled and soothed, in intuitive peace and poise; I have dedicated myself to serving God.
(ਗੁਰੂ ਦੀ ਕਿਰਪਾ ਨਾਲ) ਉਹ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਾ (ਜਿਸ ਕਰਕੇ) ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਗਿਆ। ਉਸ ਦੇ ਅੰਦਰ ਸ਼ਾਂਤੀ ਤੇ ਆਤਮਕ ਅਡੋਲਤਾ ਪੈਦਾ ਹੋ ਗਈ। ਸੀਤਲੁ = ਠੰਢਾ। ਸਹਜ = ਆਤਮਕ ਅਡੋਲਤਾ।
ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥
One who meditates in remembrance on the Name of the Lord - his bonds are broken, all his sins are erased,
(ਹੇ ਭਾਈ!) ਉਸ ਦੇ ਅਨੇਕਾਂ ਵਿਕਾਰਾਂ (ਦੇ ਸੰਸਕਾਰਾਂ) ਦੇ ਬੰਧਨ ਟੁੱਟ ਜਾਂਦੇ ਹਨ (ਜੇਹੜਾ ਮਨੁੱਖ ਸਿਮਰਨ ਕਰਦਾ ਹੈ) ਉਸ ਦੇ ਸਾਰੇ ਕਾਰਜ ਰਾਸਿ ਆ ਜਾਂਦੇ ਹਨ। ਤਾ ਕੇ = ਉਸ ਦੇ।
ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥
and his works are brought to perfect fruition; his evil-mindedness disappears, and his ego is subdued.
ਉਸ ਦੀ ਖੋਟੀ ਮਤਿ ਮੁੱਕ ਜਾਂਦੀ ਹੈ ਤੇ ਪਰਮਾਤਮਾ ਦਾ ਨਾਮ ਸਿਮਰਿਆਂ ਉਸ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ। ਦੁਰਮਤਿ = ਭੈੜੀ ਮਤਿ। ਕੋ = ਦਾ। ਗਹੀ = ਫੜੀ।
ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥
Taking to the Sanctuary of the Supreme Lord God, his comings and goings in reincarnation are ended.
(ਹੇ ਭਾਈ!) ਜਿਸ ਮਨੁੱਖ ਨੇ ਪਾਰਬ੍ਰਹਮ ਪਰਮੇਸਰ ਦਾ ਆਸਰਾ ਲਿਆ, ਉਸ ਦਾ ਜਨਮ ਮਰਨ (ਦਾ ਗੇੜ) ਮੁੱਕ ਜਾਂਦਾ ਹੈ। ਆਵਾ ਗਵਨ = ਆਉਣਾ ਜਾਣਾ, ਜਨਮ ਮਰਨ।
ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥
He saves himself, along with his family, chanting the Praises of God, the Lord of the Universe.
ਗੋਬਿੰਦ ਪ੍ਰਭੂ ਦੇ ਗੁਣ ਗਾਣ ਦੀ ਬਰਕਤਿ ਨਾਲ ਉਹ ਮਨੁੱਖ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ। ਕੁਟੰਬ ਸਿਉ = ਪਰਵਾਰ ਸਮੇਤ। ਰਵਨ = ਸਿਮਰਨ (ਨਾਲ)।
ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥
I serve the Lord, and I chant the Name of God.
(ਹੇ ਭਾਈ!) ਪਰਮਾਤਮਾ ਦੀ ਸੇਵਾ ਭਗਤੀ ਕਰਨੀ ਚਾਹੀਦੀ ਹੈ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ।
ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥
From the Perfect Guru, Nanak has obtained peace and comfortable ease. ||15||
ਹੇ ਨਾਨਕ! ਸਾਰੇ ਸੁਖਾਂ ਦਾ ਮੂਲ ਉਹ ਪ੍ਰਭੂ ਪੂਰੇ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ ॥੧੫॥ ਤੇ = ਤੋਂ, ਪਾਸੋਂ। ਸੁਖ ਬਿਸ੍ਰਾਮ = ਸੁਖਾਂ-ਦਾ-ਟਿਕਾਣਾ ਪਰਮਾਤਮਾ ॥੧੫॥