ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥
Meditate in remembrance within your heart on the True Guru, whether you are on the most difficult path, on the mountain or by the river bank.
ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਉੱਠਦਿਆਂ ਬੈਠਦਿਆਂ ਹਰ ਸਮੇ (ਹਰ ਥਾਂ) ਚੇਤੇ ਰੱਖੋ। ਘਟਿ = ਹਿਰਦੇ ਵਿਚ। ਅਵਘਟਿ = ਹਿਰਦੇ ਵਿਚ। ਘਟ = ਘਾਟੀ। ਘਾਟ = ਪੱਤਣ। ਘਟ ਘਾਟ = ਘਾਟੀ ਹੋਵੇ ਚਾਹੇ ਪੱਤਣ, (ਭਾਵ,) ਹਰ ਸਮੇ ਹਰ ਥਾਂ।
ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥
Chanting the Name of the Lord, Har, Har, no one shall block your way. ||2||
ਪਰਮਾਤਮਾ ਦਾ ਨਾਮ ਸਿਮਰਿਆਂ ਜ਼ਿੰਦਗੀ ਦੇ ਰਸਤੇ ਵਿਚ ਕੋਈ ਵਿਕਾਰ ਰੋਕ ਨਹੀਂ ਪਾ ਸਕਦਾ ॥੨॥ ਕੋਇ = ਕੋਈ (ਵਿਕਾਰ)। ਬੰਧੈ = ਰੋਕ ਸਕਦਾ, ਰੁਕਾਵਟ ਪਾ ਸਕਦਾ। ਵਾਟ = ਰਸਤਾ, ਜ਼ਿੰਦਗੀ ਦਾ ਰਸਤਾ ॥੨॥