ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਚਲਈ ਹੁਜਤਿ ਕਰਣੀ ਜਾਇ

The Order of the Lord is beyond challenge. Clever tricks and arguments will not work against it.

ਪਰਮਾਤਮਾ ਅਟੱਲ ਹੈ, ਬੇ-ਮੁਥਾਜ, ਉਸ ਨਾਲ ਕੋਈ ਚਲਾਕੀ ਨਹੀਂ ਚੱਲ ਸਕਦੀ, ਨਾਹ ਹੀ (ਉਸ ਦੇ ਹੁਕਮ ਅੱਗੇ) ਕੋਈ ਦਲੀਲ ਪੇਸ਼ ਕੀਤੀ ਜਾ ਸਕਦੀ ਹੈ; ਅਮਰੁ = ਅ-ਮਰੁ, ਅਟੱਲ। ਵੇਪਰਵਾਹੁ = ਬੇ-ਮੁਥਾਜ। ਹੁਜਤਿ = ਦਲੀਲ।

ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ

So abandon your self-conceit, and take to His Sanctuary; accept the Order of His Will.

ਗੁਰਮੁਖ ਮਨੁੱਖ ਆਪਾ-ਭਾਵ ਛੱਡ ਕੇ ਉਸ ਦੀ ਸਰਨੀਂ ਪੈਂਦਾ ਹੈ, ਉਸ ਦੇ ਭਾਣੇ ਅੱਗੇ ਸਿਰ ਨਿਵਾਂਦਾ ਹੈ, ਆਪੁ = ਆਪਾ-ਭਾਵ। ਰਜਾਇ = ਭਾਣਾ।

ਗੁਰਮੁਖਿ ਜਮ ਡੰਡੁ ਲਗਈ ਹਉਮੈ ਵਿਚਹੁ ਜਾਇ

The Gurmukh eliminates self-conceit from within himself; he shall not be punished by the Messenger of Death.

(ਤਾਹੀਏਂ) ਗੁਰਮੁਖ ਨੂੰ ਜਮਰਾਜ ਕੋਈ ਤਾੜਨਾ ਨਹੀਂ ਕਰ ਸਕਦਾ, ਉਸ ਦੇ ਮਨ ਵਿਚੋਂ ਹਉਮੈ ਦੂਰ ਹੋ ਜਾਂਦੀ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ

ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥

O Nanak, he alone is called a selfless servant, who remains lovingly attuned to the True Lord. ||1||

ਹੇ ਨਾਨਕ! ਪ੍ਰਭੂ ਦਾ ਸੇਵਕ ਉਸ ਨੂੰ ਕਿਹਾ ਜਾ ਸਕਦਾ ਹੈ ਜੋ (ਆਪਾ-ਭਾਵ ਛੱਡ ਕੇ) ਸੱਚੇ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ ॥੧॥ ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ॥੧॥