ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਹਰਿ ਕੇ ਨਾਮ ਕੇ ਜਨ ਕਾਂਖੀ ॥
The Lord's humble servants yearn for the Lord's Name.
ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਨਾਮ ਦੇ ਚਾਹਵਾਨ ਰਹਿੰਦੇ ਹਨ। ਜਨ = ਸੰਤ ਜਨ। ਕਾਂਖੀ = ਚਾਹਵਾਨ।
ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥
In thought, word and deed, they long for this peace, to gaze with their eyes upon the Blessed Vision of God's Darshan. ||1||Pause||
ਆਪਣੇ ਮਨ ਦੀ ਰਾਹੀਂ, ਤਨ ਦੀ ਰਾਹੀਂ ਬਚਨ ਦੀ ਰਾਹੀਂ ਉਹ ਸਦਾ ਇਹੀ ਸੁਖ ਲੋੜਦੇ ਹਨ ਕਿ ਕਦੋਂ ਆਪਣੀਆਂ ਅੱਖਾਂ ਨਾਲ ਪਰਮਾਤਮਾ ਦਾ ਦਰਸਨ ਕਰਾਂਗੇ ॥੧॥ ਰਹਾਉ ॥ ਮਨਿ = ਮਨ ਦੀ ਰਾਹੀਂ। ਤਨਿ = ਤਨ ਦੀ ਰਾਹੀਂ। ਬਚਨਿ = ਬਚਨ ਦੀ ਰਾਹੀਂ। ਦੇਖਹਿ = ਵੇਖ ਸਕੀਏ। ਆਖੀ = ਅੱਖੀਂ, ਅੱਖਾਂ ਨਾਲ ॥੧॥ ਰਹਾਉ ॥
ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥
You are Endless, O God, my Supreme Lord and Master; Your state cannot be known.
ਹੇ ਪਾਰਬ੍ਰਹਮ! ਹੇ ਮਾਲਕ-ਪ੍ਰਭੂ! ਤੇਰਾ ਅੰਤ ਨਹੀਂ ਪਾਇਆ ਜਾ ਸਕਦਾ, ਤੂੰ ਕਿਹੋ ਜਿਹਾ ਹੈਂ-ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ। ਗਤਿ = ਉੱਚੀ ਆਤਮਕ ਅਵਸਥਾ! ਜਾਇ ਨ ਲਾਖੀ = ਲਖੀ ਨਹੀਂ ਜਾ ਸਕਦੀ।
ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥
My mind is pierced through by the Love of Your Lotus Feet; this is everything to me - I enshrine it deep within my being. ||1||
(ਪਰ ਤੇਰੇ ਸੰਤ ਜਨਾਂ ਦਾ) ਮਨ ਤੇਰੇ ਸੋਹਣੇ ਚਰਨਾਂ ਦੀ ਪ੍ਰੀਤ ਵਿਚ ਪ੍ਰੋਇਆ ਰਹਿੰਦਾ ਹੈ। ਇਸ ਪ੍ਰੀਤ ਨੂੰ ਹੀ ਉਹ (ਜਗਤ ਦਾ) ਸਾਰਾ ਧਨ-ਪਦਾਰਥ ਸਮਝ ਕੇ ਆਪਣੇ ਅੰਦਰ ਟਿਕਾਈ ਰੱਖਦੇ ਹਨ ॥੧॥ ਬੇਧਿਆ = ਵਿੱਝ ਗਿਆ। ਸਰਬਸੁ = {सर्वस्व} {स्व = धन} ਸਾਰਾ ਧਨ, ਸਭ ਕੁਝ। ਕਰਿ = ਸਮਝ ਕੇ, ਮੰਨ ਕੇ। ਰਾਖੀ = ਰੱਖੀ ॥੧॥
ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥
In the Vedas, the Puraanas and the Simritees, the humble and the Holy chant this Bani with their tongues.
ਵੇਦ ਪੁਰਾਣ ਸਿੰਮ੍ਰਿਤੀਆਂ (ਆਦਿਕ ਧਰਮ-ਪੁਸਤਕਾਂ ਦਾ ਪਾਠ) ਸੰਤ ਜਨ, ਆਪਣੀ ਜੀਭ ਨਾਲ ਇਹੀ ਸਿਫ਼ਤ-ਸਾਲਾਹ ਦੀ ਬਾਣੀ ਹੀ ਉਚਾਰਦੇ ਹਨ। ਰਸਨਾ = ਜੀਭ ਨਾਲ। ਭਾਖੀ = ਉਚਾਰੀ।
ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥੨॥੯੮॥੧੨੧॥
Chanting the Lord's Name, O Nanak, I am emancipated; other teachings of duality are useless. ||2||98||121||
ਹੇ ਨਾਨਕ! ਪਰਮਾਤਮਾ ਦਾ ਨਾਮ ਸਿਮਰ ਕੇ (ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਇਸ ਤੋਂ ਬਿਨਾ ਕੋਈ ਹੋਰ ਦੂਜੀ ਗੱਲ ਵਿਅਰਥ ਹੈ ॥੨॥੯੮॥੧੨੧॥ ਜਪਿ = ਜਪ ਕੇ। ਨਿਸਤਰੀਐ = ਪਾਰ ਲੰਘ ਜਾਈਦਾ ਹੈ। ਹੋਰ ਸਾਖੀ = ਹੋਰ ਗੱਲ, ਹੋਰ ਸਿੱਖਿਆ। ਦੁਤੀਆ = ਦੂਜੀ ॥੨॥੯੮॥੧੨੧॥