ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ

Kabeer, those who brag, shall burn. Those who do not brag remain carefree.

ਹੇ ਕਬੀਰ! ਮਲਕੀਅਤਾਂ ਬਣਾਇਆਂ ਮਨੁੱਖ ਦੇ ਅੰਦਰ ਖਿੱਝ-ਸੜਨ ਪੈਦਾ ਹੁੰਦੀ ਹੈ। ਜੋ ਮਨੁੱਖ ਕੋਈ ਮਲਕੀਅਤ ਨਹੀਂ ਬਣਾਂਦਾ ਉਸ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਰਹਿੰਦਾ। ਦਾਵੈ = ਮਲਕੀਅਤ ਬਣਾਇਆਂ। ਦਾਝਨੁ = ਸੜਨ, ਖਿੱਚ। ਨਿਸੰਕ = ਬੇ-ਫ਼ਿਕਰ। ਇੰਦ੍ਰ ਸੋ = ਦੇਵਤੇ ਵਰਗਿਆਂ ਨੂੰ।

ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ ॥੧੬੯॥

That humble being who does not brag, looks upon the gods and the poor alike. ||169||

ਜੋ ਮਨੁੱਖ ਜਾਇਦਾਦਾਂ ਦੀਆਂ ਮਲਕੀਅਤਾਂ ਨਹੀਂ ਬਣਾਂਦਾ, ਉਹ ਇੰਦ੍ਰ ਦੇਵਤੇ ਵਰਗਿਆਂ ਨੂੰ ਭੀ ਕੰਗਾਲ ਸਮਝਦਾ ਹੈ (ਭਾਵ, ਉਹ ਕਿਸੇ ਧਨਾਢ ਆਦਿਕ ਦੀ ਖ਼ੁਸ਼ਾਮਦ ਨਹੀਂ ਕਰਦਾ ਫਿਰਦਾ) ॥੧੬੯॥ ਰੰਕ = ਕੰਗਾਲ ॥੧੬੯॥