ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ॥
Raag Bilaaval, Fifth Mehl, Thirteenth House, Partaal:
ਰਾਗ ਬਿਲਾਵਲੁ, ਘਰ ੧੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਪੜਤਾਲ'। ਪੜਤਾਲ = ਪਟਹ ਤਾਲ {ਪਟਨ = ਢੋਲ} ਢੋਲ ਦੇ ਵੱਜਣ ਵਾਂਗ ਖੜਕਵਾਂ ਤਾਲ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
O Enticing Lord, I cannot sleep; I sigh. I am adorned with necklaces, gowns, ornaments and make-up.
ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, ਮੋਹਨ = ਹੇ ਮੋਹਨ! ਹੇ ਪਿਆਰੇ ਪ੍ਰਭੂ! ਹਾਵੈ = ਹਾਹੁਕੇ ਵਿਚ। ਕਜਰ = ਕੱਜਲ। ਅਭਰਣ = ਆਭਰਣ, ਗਹਿਣੇ।
ਉਡੀਨੀ ਉਡੀਨੀ ਉਡੀਨੀ ॥
I am sad, sad and depressed.
(ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਉਡੀਨੀ = ਉਦਾਸ, (ਉਡੀਕ ਵਿਚ)।
ਕਬ ਘਰਿ ਆਵੈ ਰੀ ॥੧॥ ਰਹਾਉ ॥
When will You come home? ||1||Pause||
ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ॥੧॥ ਰਹਾਉ ॥ ਘਰਿ = ਘਰ ਵਿਚ। ਰੀ = ਹੇ ਭੈਣ! ਹੇ ਸੁਹਾਗਣ ਭੈਣ! ॥੧॥ ਰਹਾਉ ॥
ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
I seek the Sanctuary of the happy soul-brides; I place my head upon their feet.
ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਸੁਹਾਗਨਿ = ਗੁਰਮੁਖਿ ਸਹੇਲੀ, ਗੁਰੂ। ਸੀਸੁ = ਸਿਰ। ਧਰਿ = ਧਰ ਕੇ।
ਲਾਲਨੁ ਮੋਹਿ ਮਿਲਾਵਹੁ ॥
Unite me with my Beloved.
ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਲਾਲਨੁ = ਸੋਹਣਾ ਲਾਲ। ਮੋਹਿ = ਮੈਨੂੰ।
ਕਬ ਘਰਿ ਆਵੈ ਰੀ ॥੧॥
When will He come to my home? ||1||
ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ॥੧॥ ਘਰਿ = ਹਿਰਦੇ-ਘਰ ਵਿਚ ॥੧॥
ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
Listen, my companions: tell me how to meet Him. Eradicate all egotism, and then you shall find your Beloved Lord within the home of your heart.
(ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। ਸਹੇਲੀ = ਹੇ ਸਹੇਲੀ! ਮਿਲਨ ਬਾਤ = ਮਿਲਣ ਦੀ ਗੱਲ। ਕਹਉ = ਕਹਉਂ, ਮੈਂ ਦੱਸਦੀ ਹਾਂ। ਸਗਰੋ = ਸਾਰਾ। ਅਹੰ = ਅਹੰਕਾਰ। ਤਉ = ਤਦੋਂ। ਘਰ ਹੀ = ਘਰਿ ਹੀ, ਘਰ ਵਿਚ ਹੀ {ਲਫ਼ਜ਼ 'ਘਰਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਰਸ-ਆਨੰਦ।
ਤਬ ਰਸ ਮੰਗਲ ਗੁਨ ਗਾਵਹੁ ॥
Then, in delight, you shall sing the songs of joy and praise.
(ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਮੰਗਲ = ਖ਼ੁਸ਼ੀ।
ਆਨਦ ਰੂਪ ਧਿਆਵਹੁ ॥
Meditate on the Lord, the embodiment of bliss.
ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਆਨਦ ਰੂਪੁ = ਉਹ ਪ੍ਰਭੂ ਜੋ ਨਿਰੋਲ ਆਨੰਦ ਹੀ ਆਨੰਦ ਹੈ।
ਨਾਨਕੁ ਦੁਆਰੈ ਆਇਓ ॥
O Nanak, I came to the Lord's Door,
ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, ਨਾਨਕੁ ਆਇਓ = ਨਾਨਕ ਆਇਆ ਹੈ। ਦੁਆਰੈ = ਦਰ ਤੇ।
ਤਉ ਮੈ ਲਾਲਨੁ ਪਾਇਓ ਰੀ ॥੨॥
and then, I found my Beloved. ||2||
(ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ ॥੨॥
ਮੋਹਨ ਰੂਪੁ ਦਿਖਾਵੈ ॥
The Enticing Lord has revealed His form to me,
ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਰੂਪੁ ਦਿਖਾਵੈ = ਦਰਸ਼ਨ ਦੇਂਦਾ ਹੈ, ਆਪਣਾ ਰੂਪ ਵਿਖਾਂਦਾ ਹੈ।
ਅਬ ਮੋਹਿ ਨੀਦ ਸੁਹਾਵੈ ॥
and now, sleep seems sweet to me.
ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੋਹਿ = ਮੈਨੂੰ। ਨੀਦ = (ਮਾਇਆ ਦੇ ਮੋਹ ਵਲੋਂ) ਬੇ-ਪਰਵਾਹੀ। ਸੁਹਾਵੈ = ਸੁਖਾਂਦੀ ਹੈ।
ਸਭ ਮੇਰੀ ਤਿਖਾ ਬੁਝਾਨੀ ॥
My thirst is totally quenched,
ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਤਿਖਾ = ਤ੍ਰਿਸ਼ਨਾ, ਮਾਇਆ ਦੀ ਤ੍ਰੇਹ।
ਅਬ ਮੈ ਸਹਜਿ ਸਮਾਨੀ ॥
and now, I am absorbed in celestial bliss.
ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਸਹਜਿ = ਆਤਮਕ ਅਡੋਲਤਾ ਵਿਚ।
ਮੀਠੀ ਪਿਰਹਿ ਕਹਾਨੀ ॥
How sweet is the story of my Husband Lord.
ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਪਿਰਹਿ = ਪਿਰ ਦੀ, ਪ੍ਰਭੂ-ਪਤੀ ਦੀ।
ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
I have found my Beloved, Enticing Lord. ||Second Pause||1||128||
ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ ॥੧॥੧੨੮॥ ਰਹਾਉ ਦੂਜਾ ॥੧॥੧੨੮॥