ਗੁਨ ਗਾਵਤ ਤੇਰੀ ਉਤਰਸਿ ਮੈਲੁ ॥
Chanting His Glories, your filth shall be washed off.
(ਹੇ ਭਾਈ!) ਪ੍ਰਭੂ ਦੇ ਗੁਣ ਗਾਉਂਦਿਆਂ ਤੇਰੀ (ਵਿਕਾਰਾਂ ਦੀ) ਮੈਲ ਉਤਰ ਜਾਏਗੀ,
ਬਿਨਸਿ ਜਾਇ ਹਉਮੈ ਬਿਖੁ ਫੈਲੁ ॥
The all-consuming poison of ego will be gone.
ਤੇ ਹਉਮੈ ਰੂਪੀ ਵਿਹੁ ਦਾ ਖਿਲਾਰਾ ਭੀ ਮਿਟ ਜਾਏਗਾ। ਬਿਖੁ = ਜ਼ਹਰ, ਵਿਹੁ। ਫੈਲੁ = ਖਿਲਾਰਾ, ਫੈਲਾਉ।
ਹੋਹਿ ਅਚਿੰਤੁ ਬਸੈ ਸੁਖ ਨਾਲਿ ॥
You shall become carefree, and you shall dwell in peace.
ਤੂੰ ਬੇਫ਼ਿਕਰ ਹੋ ਜਾਹਿਂਗਾ ਤੇ ਤੇਰਾ ਜੀਵਨ ਸੁਖ ਨਾਲ ਬਿਤੀਤ ਹੋਵੇਗਾ- ਅਚਿੰਤੁ = ਬੇ-ਫ਼ਿਕਰ।
ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥
With every breath and every morsel of food, cherish the Lord's Name.
ਦਮ-ਬ-ਦਮ ਪ੍ਰਭੂ ਦੇ ਨਾਮ ਨੂੰ ਯਾਦ ਕਰ। ਸਾਸਿ = ਸਾਹ ਦੇ ਨਾਲ। ਗ੍ਰਾਸਿ = ਗ੍ਰਾਹੀ ਦੇ ਨਾਲ।
ਛਾਡਿ ਸਿਆਨਪ ਸਗਲੀ ਮਨਾ ॥
Renounce all clever tricks, O mind.
ਹੇ ਮਨ! ਸਾਰੀ ਚਤੁਰਾਈ ਛੱਡ ਦੇਹ,
ਸਾਧਸੰਗਿ ਪਾਵਹਿ ਸਚੁ ਧਨਾ ॥
In the Company of the Holy, you shall obtain the true wealth.
ਸਦਾ ਨਾਲ ਨਿਭਣ ਵਾਲਾ ਧਨ ਸਤਸੰਗ ਵਿਚ ਮਿਲੇਗਾ। ਸਚੁ ਧਨਾ = ਸੱਚਾ ਧਨ, ਸਦਾ ਨਿਭਣ ਵਾਲਾ ਧਨ।
ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥
So gather the Lord's Name as your capital, and trade in it.
ਪ੍ਰਭੂ ਦੇ ਨਾਮ ਦੀ ਰਾਸ ਇਕੱਠੀ ਕਰ, ਇਹੀ ਵਿਹਾਰ ਕਰ। ਸੰਚਿ = ਇਕੱਠੀ ਕਰ। ਬਿਉਹਾਰੁ = ਵਪਾਰ।
ਈਹਾ ਸੁਖੁ ਦਰਗਹ ਜੈਕਾਰੁ ॥
In this world you shall be at peace, and in the Court of the Lord, you shall be acclaimed.
ਇਸ ਜੀਵਨ ਵਿਚ ਸੁਖ ਮਿਲੇਗਾ, ਤੇ, ਪ੍ਰਭੂ ਦੀ ਦਰਗਾਹ ਵਿਚ ਆਦਰ ਹੋਵੇਗਾ। ਈਹਾ = ਇਸ ਜਨਮ ਵਿਚ। ਜੈਕਾਰੁ = ਸਦਾ ਦੀ ਜਿੱਤ, ਜੀ-ਆਇਆਂ, ਆਦਰ।
ਸਰਬ ਨਿਰੰਤਰਿ ਏਕੋ ਦੇਖੁ ॥
See the One permeating all;
ਸਭ ਜੀਵਾਂ ਦੇ ਅੰਦਰ ਇਕ ਅਕਾਲ ਪੁਰਖ ਨੂੰ ਹੀ ਵੇਖ। ਸਰਬ ਨਿਰੰਤਰਿ = ਸਭ ਦੇ ਅੰਦਰ।
ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥
says Nanak, your destiny is pre-ordained. ||7||
(ਪਰ) ਨਾਨਕ ਆਖਦਾ ਹੈ- (ਇਹ ਕੰਮ ਓਹੀ ਮਨੁੱਖ ਕਰਦਾ ਹੈ) ਜਿਸ ਦੇ ਮੱਥੇ ਤੇ ਭਾਗ ਹਨ ॥੭॥ ਜਾ ਕੈ ਮਸਤਕਿ = ਜਿਸ ਦੇ ਮੱਥੇ ਤੇ ॥੭॥