ਸੋਰਠਿ ਮਃ

Sorat'h, Fifth Mehl:

ਸੋਰਠਿ ਪੰਜਵੀਂ ਪਾਤਿਸ਼ਾਹੀ।

ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ

The Guru, the Lord of the Universe, became merciful to me, and I obtained all of my mind's desires.

ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਦਾ ਰੂਪ ਗੁਰੂ ਦਇਆਵਾਨ ਹੁੰਦਾ ਹੈ, ਉਸ ਦੇ ਮਨ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ (ਕਿਉਂਕਿ) ਕ੍ਰਿਪਾਲ = ਦਇਆਵਾਨ। ਗੋਵਿੰਦਾ = ਪਰਮਾਤਮਾ। ਸਗਲ = ਸਾਰੇ। ਮਨੋਰਥ = ਮਨ ਦੀਆਂ ਮੁਰਾਦਾਂ।

ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥

I have become stable and steady, touching the Lord's Feet, and singing the Glorious Praises of the Lord of the Universe. ||1||

ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਪ੍ਰਭੂ-ਚਰਨਾਂ ਵਿਚ ਲਗਨ ਲਾ ਕੇ ਉਹ ਮਨੁੱਖ (ਮਾਇਆ ਦੇ ਹੱਲਿਆਂ ਅੱਗੇ) ਡੋਲਣੋਂ ਹਟ ਜਾਂਦਾ ਹੈ ॥੧॥ ਅਸਥਿਰ = ਅਡੋਲ। ਗਾਏ = ਗਾਇ, ਗਾ ਕੇ ॥੧॥

ਭਲੋ ਸਮੂਰਤੁ ਪੂਰਾ

It is a good time, a perfectly auspicious time.

(ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹ ਸਮਾ ਸੁਹਾਵਣਾ ਹੁੰਦਾ ਹੈ ਸ਼ੁਭ ਹੁੰਦਾ ਹੈ, ਭਲੋ = ਭਲਾ, ਚੰਗਾ। ਪੂਰਾ = ਸ਼ੁਭ। ਸ ਮੂਰਤੁ = ਉਹ ਸਮਾ।

ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ

I am in celestial peace, tranquility and ecstasy, chanting the Naam, the Name of the Lord; the unstruck melody of the sound current vibrates and resounds. ||1||Pause||

ਜਦੋਂ ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ, ਆਨੰਦ ਦੇ ਇਕ-ਰਸ ਵਾਜੇ ਵੱਜਦੇ ਹਨ ॥੧॥ ਰਹਾਉ ॥ ਸਹਜ = ਆਤਮਕ ਅਡੋਲਤਾ। ਜਪਿ = ਜਪ ਕੇ। ਵਾਜੇ = ਵੱਜ ਪਏ। ਅਨਹਦ = ਬਿਨਾ ਵਜਾਏ, ਇੱਕ-ਰਸ। ਤੂਰਾ = ਤੂਰੇ, ਵਾਜੇ ॥੧॥ ਰਹਾਉ ॥

ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ

Meeting with my Beloved Lord and Master, my home has become a mansion filled with happiness.

ਹੇ ਭਾਈ! ਜਿਸ ਮਨੁੱਖ ਨੂੰ ਆਪਣੇ ਮਾਲਕ ਪ੍ਰੀਤਮ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਨੂੰ ਇਹ ਘਰ-ਘਾਟ ਸੁਖ ਦੇਣ ਵਾਲੇ ਪ੍ਰਤੀਤ ਹੁੰਦੇ ਹਨ।

ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥

Servant Nanak has attained the treasure of the Lord's Name; all his desires have been fulfilled. ||2||8||36||

ਹੇ ਦਾਸ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ॥੨॥੮॥੩੬॥ ਨਿਧਾਨੁ = ਖ਼ਜ਼ਾਨਾ। ਪੁਜਾਈ = ਪੂਰੀ ਹੋ ਗਈ ॥੨॥੮॥੩੬॥