ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥
Let spiritual wisdom be your food, and compassion your attendant. The Sound-current of the Naad vibrates in each and every heart.
(ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਵੀ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ, ਭੁਗਤਿ = ਚੂਰਮਾ। ਭੰਡਾਰਣਿ = ਭੰਡਾਰਾ ਵਰਤਾਣ ਵਾਲੀ। ਘਟਿ ਘਟਿ = ਹਰੇਕ ਸਰੀਰ ਵਿਚ। ਵਾਜਹਿ = ਵੱਜ ਰਹੇ ਹਨ। ਨਾਦ = ਸ਼ਬਦ। (ਜੋਗੀ ਭੰਡਾਰਾ ਖਾਣ ਵੇਲੇ ਇਕ ਨਾਦੀ ਵਜਾਂਦੇ ਹਨ, ਜੋ ਉਹਨਾਂ ਆਪਣੇ ਗਲ ਵਿਚ ਲਟਕਾਈ ਹੁੰਦੀ ਹੈ)।
ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥
He Himself is the Supreme Master of all; wealth and miraculous spiritual powers, and all other external tastes and pleasures, are all like beads on a string.
ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ। ਆਪਿ = ਅਕਾਲ ਪੁਰਖ ਆਪ। ਨਾਥੀ = ਨੱਥੀ ਹੋਈ, ਵੱਸ ਵਿਚ। ਸਭ = ਸਾਰੀ ਸ੍ਰਿਸ਼ਟੀ। ਰਿਧਿ = ਪਰਤਾਪ, ਵਡਿਆਈ। ਸਿਧਿ = ਜੋਗੀਆਂ ਵਿਚ ਅੱਠ ਵੱਡੀਆਂ ਸਿੱਧੀਆਂ ਮੰਨੀਆਂ ਗਈਆਂ ਹਨ। 'ਸਿਧਿ ਦੇ ਅਖਰੀ ਅਰਥ ਹਨ 'ਸਫ਼ਲਤਾ' ਕਰਾਮਾਤ। (ਅੱਠ ਸਿੱਧੀਆਂ ਇਹ ਹਨ: 'ਅਣਿਮਾ, ਲਘਿਮਾ, ਪ੍ਰਾਪਤੀ, ਪ੍ਰਾਕਾਮਯ, ਮਹਿਮਾ, ਈਸ਼ਿੱਤ੍ਰ, ਵਸ਼ਿਤ੍ਰ, ਕਾਮਾਵਸਾਇਤਾ। ਅਣਿਮਾ = ਇਕ ਅਣੂ (ਕਿਣਕੇ) ਜਿਤਨਾ ਛੋਟਾ ਬਣ ਜਾਣਾ। ਲਘਿਮਾ = ਬਹੁਤ ਹੀ ਹੌਲੇ ਭਾਰ ਦਾ ਹੋ ਜਾਣਾ। ਪ੍ਰਾਪਤੀ = ਹਰੇਕ ਪਦਾਰਥ ਪ੍ਰਾਪਤ ਕਰਨ ਦੀ ਸਮਰਥਾ। ਪ੍ਰਾਕਾਮਯ = ਸੁਤੰਤਰ ਮਰਜ਼ੀ, ਜਿਸ ਦੀ ਕੋਈ ਵਿਰੋਧਤਾ ਨਾਹ ਕਰ ਸਕੇ। ਮਹਿਮਾ = ਆਪਣੇ ਆਪ ਨੂੰ ਜਿਤਨਾ ਚਾਹੇ ਉਤਨਾ ਵੱਡਾ ਬਣਾਉਣ ਦੀ ਤਾਕਤ। ਈਸ਼ਿੱਤ੍ਰ = ਪ੍ਰਭਤਾ। ਵਸ਼ਿਤ੍ਰ = ਦੂਜੇ ਨੂੰ ਆਪਣੇ ਵੱਸ ਵਿਚ ਕਰ ਲੈਣਾ। ਕਾਮਾਵਾਸਾਇਤਾ = ਕਾਮ ਆਦਿਕ ਵਿਕਾਰਾਂ ਨੂੰ ਕਾਬੂ ਵਿਚ ਰੱਖਣ ਦਾ ਬਲ।) ਅਵਰਾ = ਹੋਰ, ਅਕਾਲ ਪੁਰਖ ਤੋਂ ਲਾਂਭ ਵਲ ਲੈ ਜਾਣ ਵਾਲੇ। ਸਾਦ = ਸੁਆਦ, ਚਸਕੇ।
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
Union with Him, and separation from Him, come by His Will. We come to receive what is written in our destiny.
ਅਕਾਲ ਪੁਰਖ ਦੀ "ਸੰਜੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।) ਸੰਜੋਗੁ = ਮੇਲ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਨਾਲ ਜੀਵ ਮਿਲਦੇ ਹਨ, ਜਾਂ ਸੰਸਾਰ ਦੇ ਹੋਰ ਕਾਰਜ ਹੁੰਦੇ ਹਨ। ਵਿਜੋਗੁ = ਵਿਛੋੜਾ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਦੀ ਰਾਹੀਂ ਜੀਵ ਵਿਛੜਦੇ ਹਨ, ਜਾਂ ਕੋਈ ਹੋਂਦ ਵਾਲੇ ਪਦਾਰਥ ਨਾਸ ਹੋ ਜਾਂਦੇ ਹਨ। ਦੁਇ = ਦੋਵੇਂ। ਕਾਰ = ਸੰਸਾਰ ਦੀ ਕਾਰ। ਚਲਾਵਹਿ = ਚਲਾ ਰਹੇ ਹਨ। (ਜੋਗੀਆਂ ਵਿਚ ਭੰਡਾਰੇ ਵਾਸਤੇ ਇਕ ਮਨੁੱਖ ਰਸਦ ਲਿਆਉਣ ਵਾਲਾ ਹੁੰਦਾ ਹੈ; ਇਹ ਅਕਾਲ ਪੁਰਖ ਦੀ 'ਸੰਜੋਗੁ'-ਰੂਪ ਸੱਤਾ ਸਮਝ ਲਵੋ। ਦੂਜਾ ਵਰਤਾਣ ਵਾਲਾ ਹੁੰਦਾ ਹੈ, ਜੋ 'ਵਿਜੋਗੁ' ਸਤਾ ਹੈ)। ਲੇਖੇ = ਕੀਤੇ ਕਰਮਾਂ ਦੇ ਲੇਖੇ ਅਨੁਸਾਰ। ਆਵਹਿ = ਆਉਂਦੇ ਹਨ, ਮਿਲਦੇ ਹਨ। ਭਾਗ = ਆਪੋ ਆਪਣੇ ਹਿੱਸੇ, ਆਪਣੇ ਆਪਣੇ ਛਾਂਦੇ। (ਜੋਗੀ ਭੰਡਾਰਾ ਵਰਤਾਣ ਵੇਲੇ ਹਰੇਕ ਨੂੰ ਦਰਜਾ-ਬ-ਦਰਜਾ ਛਾਂਦਾ ਦੇਈ ਜਾਂਦੇ ਹਨ, ਅਕਾਲ ਪੁਰਖ ਦੀਆਂ 'ਸੰਜੋਗੁ' 'ਵਿਜੋਗੁ' ਸੱਤਾ ਸਭ ਜੀਵਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਅਨੁਸਾਰ ਸੁਖ ਦੁਖ ਦੇ ਛਾਂਦੇ ਵਰਤਾ ਰਹੀਆਂ ਹਨ)।
ਆਦੇਸੁ ਤਿਸੈ ਆਦੇਸੁ ॥
I bow to Him, I humbly bow.
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥
The Primal One, the Pure Light, without beginning, without end. Throughout all the ages, He is One and the Same. ||29||
ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਇਕੋ ਜਿਹਾ ਰਹਿੰਦਾ ਹੈ ॥੨੯॥