ਜੈਤਸਰੀ ਮਹਲਾ ੫ ਘਰੁ ੩ ॥
Jaitsree, Fifth Mehl, Third House:
ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥
Does anyone know, who is our friend in this world?
ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਕੋਈ = ਕੋਈ ਵਿਰਲਾ। ਈਹਾ ਜਗਿ = ਇਥੇ ਜਗਤ ਵਿਚ।
ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥
He alone understands this, whom the Lord blesses with His Mercy. Immaculate and unstained is his way of life. ||1||Pause||
ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ ॥੧॥ ਰਹਾਉ ॥ ਸੋਈ = ਉਹੀ ਮਨੁੱਖ। ਬਿਧਿ = ਜੁਗਤਿ। ਤਾ ਕੀ = ਉਸ ਮਨੁੱਖ ਦੀ। ਰੀਤਿ = ਜੀਵਨ-ਜੁਗਤਿ ॥੧॥ ਰਹਾਉ ॥
ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥
Mother, father, spouse, children, relatives, lovers, friends and siblings meet,
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ- ਬਨਿਤਾ = ਇਸਤ੍ਰੀ। ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਇਸਟ = ਪਿਆਰੇ, ਇਸ਼ਟ। ਅਰੁ = ਅਤੇ।
ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥
Having been associated in previous lives; but none of them will be your companion and support in the end. ||1||
ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ ॥੧॥ ਪੂਰਬ = ਪਹਿਲੇ। ਸੰਜੋਗੀ = ਸੰਜੋਗਾਂ ਨਾਲ। ਅੰਤਹਿ = ਅਖ਼ੀਰ ਵੇਲੇ। ਕੋ = ਕੋਈ ਭੀ। ਸਹਾਈ = ਸਾਥੀ ॥੧॥
ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥
Pearl necklaces, gold, rubies and diamonds please the mind, but they are only Maya.
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ- ਮੁਕਤਿ = {मौक्ितक} ਮੋਤੀ। ਕਨਿਕ = ਸੋਨਾ। ਮਨ ਰੰਜਨ ਕੀ = ਮਨ ਨੂੰ ਖ਼ੁਸ਼ ਕਰਨ ਵਾਲੀ।
ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥
Possessing them, one passes his life in agony; he obtains no contentment from them. ||2||
ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ ॥੨॥ ਬਿਹਾਨੀ = ਬੀਤ ਗਈ। ਅਵਧਹਿ = ਉਮਰ। ਤਾ ਮਹਿ = ਇਹਨਾਂ ਪਦਾਰਥਾਂ ਵਿਚ। ਸੰਤੋਖੁ = ਸ਼ਾਂਤੀ, ਰੱਜ ॥੨॥
ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥
Elephants, chariots, horses as fast as the wind, wealth, land, and armies of four kinds
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ- ਹਸਤਿ = ਹਾਥੀ। ਅਸ੍ਵ = ਘੋੜੇ। ਪਵਨ ਤੇਜ = ਹਵਾ ਦੇ ਵੇਗ ਵਾਲੇ। ਧਣੀ = ਧਨ ਦਾ ਮਾਲਕ। ਭੂਮਨ = ਜ਼ਿਮੀ ਦਾ ਮਾਲਕ। ਚਤੁਰਾਂਗਾ = ਚਾਰ ਅੰਗਾਂ ਵਾਲੀ ਫ਼ੌਜ: ਹਾਥੀ, ਰਥ, ਘੋੜੇ, ਪੈਦਲ।
ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥
- none of these will go with him; he must get up and depart, naked. ||3||
ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ ॥੩॥ ਸੰਗਿ = ਨਾਲ। ਕਛੂਐ = ਕੁਝ ਭੀ। ਸਿਧਾਇਓ = ਤੁਰ ਪਿਆ ॥੩॥
ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥
The Lord's Saints are the beloved lovers of God; sing of the Lord, Har, Har, with them.
ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਪ੍ਰਿਅ = ਪਿਆਰੇ। ਤਾ ਕੈ = ਉਹਨਾਂ ਦੀ ਸੰਗਤਿ ਵਿਚ। ਗਾਈਐ = ਗਾਣਾ ਚਾਹੀਦਾ ਹੈ।
ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
O Nanak, in the Society of the Saints, you shall obtain peace in this world, and in the next world, your face shall be radiant and bright. ||4||1||
ਹੇ ਨਾਨਕ! (ਅਜਿਹਾ ਕਰਨ ਨਾਲ) ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ ॥੪॥੧॥ ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਊਜਲ = ਰੌਸ਼ਨ। ਕੈ ਸੰਗਿ = ਦੇ ਨਾਲ, ਦੀ ਸੰਗਤਿ ਵਿਚ ॥੪॥੧॥