ਸਬਦੁ ਭਾਖਤ ਸਸਿ ਜੋਤਿ ਅਪਾਰਾ ॥
Giving voice to the Shabad, the moon of the mind is illuminated with infinity.
(ਉੱਤਰ:) (ਜਦੋਂ) ਸਤਿਗੁਰੂ ਦਾ ਸ਼ਬਦ ਉੱਚਾਰਦਿਆਂ (ਹਿਰਦੇ ਵਿਚ) ਚੰਦ੍ਰਮਾ ਦੀ ਅਪਾਰ ਜੋਤਿ ਪਰਗਟ ਹੋ ਜਾਂਦੀ ਹੈ (ਭਾਵ, ਹਿਰਦੇ ਵਿਚ ਸ਼ਾਂਤੀ ਪੈਦਾ ਹੁੰਦੀ ਹੈ), ਭਾਖਤ = ਉੱਚਾਰਦਿਆਂ।
ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥
When the sun dwells in the house of the moon, the darkness is dispelled.
ਚੰਦ੍ਰਮਾ ਦੇ ਘਰ ਵਿਚ ਸੂਰਜ ਆ ਵੱਸਦਾ ਹੈ (ਭਾਵ, ਸ਼ਾਂਤ ਹਿਰਦੇ ਵਿਚ ਗਿਆਨ ਦਾ ਸੂਰਜ ਚੜ੍ਹ ਪੈਂਦਾ ਹੈ, ਤਦੋਂ ਅਗਿਆਨਤਾ ਦਾ) ਹਨੇਰਾ ਮਿਟ ਜਾਂਦਾ ਹੈ। ਸਸਿ = ਚੰਦ੍ਰਮਾ। ਘਰਿ = ਘਰ ਵਿਚ। ਸੂਰੁ = ਸੂਰਜ (ਭਾਵ, ਗਿਆਨ)।
ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥
Pleasure and pain are just the same, when one takes the Support of the Naam, the Name of the Lord.
(ਗੁਰ-ਸ਼ਬਦ ਦੀ ਬਰਕਤਿ ਨਾਲ ਜਦੋਂ ਗੁਰਮੁਖਿ) ਸੁਖ ਅਤੇ ਦੁੱਖ ਨੂੰ ਇਕੋ ਜਿਹਾ ਜਾਣ ਕੇ 'ਨਾਮ' ਨੂੰ (ਜ਼ਿੰਦਗੀ ਦਾ) ਆਸਰਾ ਬਣਾਂਦਾ ਹੈ (ਭਾਵ, ਜਦੋਂ ਨਾਹ ਸੁਖ ਵਿਚ ਤੇ ਨਾਹ ਦੁੱਖ ਵੇਲੇ ਪ੍ਰਭੂ ਨੂੰ ਭੁਲਾਵੇ) ਸਮ = ਇੱਕੋ ਜਿਹਾ, ਬਰਾਬਰ। ਅਧਾਰ = ਆਸਰਾ।
ਆਪੇ ਪਾਰਿ ਉਤਾਰਣਹਾਰਾ ॥
He Himself saves, and carries us across.
(ਤਦੋਂ) ਤਾਰਨਹਾਰ ਪ੍ਰਭੂ ਉਸ ਨੂੰ ਆਪ ਹੀ ("ਦੁਤਰ ਸਾਗਰ" ਤੋਂ) ਪਾਰ ਲੰਘਾ ਲੈਂਦਾ ਹੈ।
ਗੁਰ ਪਰਚੈ ਮਨੁ ਸਾਚਿ ਸਮਾਇ ॥
With faith in the Guru, the mind merges in Truth,
ਸਤਿਗੁਰੂ ਨਾਲ ਡੂੰਘੀ ਸਾਂਝ ਬਣਾਇਆਂ (ਗੁਰਮੁਖ ਦਾ) ਮਨ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ, ਗੁਰ ਪਰਚੈ = ਸਤਿਗੁਰੂ ਨਾਲ ਡੂੰਘੀ ਸਾਂਝ ਬਣਾਇਆਂ। ਸਾਚਿ = ਸੱਚੇ ਪ੍ਰਭੂ ਵਿਚ।
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥
and then, prays Nanak, one is not consumed by Death. ||49||
ਤੇ ਨਾਨਕ ਬੇਨਤੀ ਕਰਦਾ ਹੈ ਉਸ ਨੂੰ ਮੌਤ ਦਾ ਡਰ ਨਹੀਂ ਵਿਆਪਦਾ ॥੪੯॥ ਪ੍ਰਣਵਤਿ = ਬੇਨਤੀ ਕਰਦਾ ਹੈ ॥੪੯॥
ਨਾਮ ਤਤੁ ਸਭ ਹੀ ਸਿਰਿ ਜਾਪੈ ॥
The essence of the Naam, the Name of the Lord, is known to be the most exalted and excellent of all.
ਪ੍ਰਭੂ ਦੇ ਨਾਮ ਦੀ ਸੱਚਾਈ (ਹਿਰਦੇ ਵਿਚ ਸਹੀ ਕਰਨੀ) ਸਾਰੇ ਜਾਪਾਂ ਦਾ ਸ਼ਿਰੋਮਣੀ (ਜਾਪ) ਹੈ। ਤਤੁ = ਅਸਲੀਅਤ, ਸੱਚਾਈ। ਨਾਮ ਤਤੁ = ਪ੍ਰਭੂ ਦੇ ਨਾਮ ਦੀ ਸੱਚਾਈ। ਸਭ ਹੀ ਸਿਰਿ ਜਾਪੈ = ਸਾਰੇ ਜਾਪਾਂ ਦੇ ਸਿਰ ਤੇ ਹੈ, ਸਾਰੇ ਜਾਪਾਂ ਤੋਂ ਸ੍ਰੇਸ਼ਟ ਹੈ।
ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥
Without the Name, one is afflicted by pain and death.
ਜਦ ਤਕ ਹਿਰਦੇ ਵਿਚ ਨਾਮ (-ਤੱਤ) ਸਹੀ ਨਹੀਂ ਹੁੰਦਾ, (ਮਨੁੱਖ ਨੂੰ ਕਈ ਕਿਸਮ ਦਾ) ਦੁੱਖ ਸਤਾਂਦਾ ਹੈ ਮੌਤ ਦਾ ਡਰ ਦੁਖੀ ਕਰਦਾ ਹੈ। ਸੰਤਾਪੈ = ਦੁਖੀ ਕਰਦਾ ਹੈ।
ਤਤੋ ਤਤੁ ਮਿਲੈ ਮਨੁ ਮਾਨੈ ॥
When one's essence merges into the essence, the mind is satisfied and fulfilled.
(ਜਦੋਂ ਹਿਰਦੇ ਵਿਚ) ਨਿਰੋਲ ਪ੍ਰਭੂ-ਨਾਮ ਦੀ ਸੱਚਾਈ (ਭਾਵ, ਇਹ ਸਰਧਾ ਕਿ ਪ੍ਰਭੂ ਦਾ ਨਾਮ ਹੀ ਸਦਾ-ਥਿਰ ਰਹਿਣ ਵਾਲਾ ਹੈ) ਪਰਗਟ ਹੋ ਜਾਂਦੀ ਹੈ ਤਾਂ (ਮਨੁੱਖ ਦਾ) ਮਨ (ਉਸ ਸੱਚਾਈ ਵਿਚ) ਪਤੀਜ ਜਾਂਦਾ ਹੈ, ਤਤੋ ਤਤੁ = ਤੱਤ ਹੀ ਤੱਤ, ਨਿਰੋਲ ਤੱਤ, ਨਿਰੋਲ ਪ੍ਰਭੂ-ਨਾਮ ਦੀ ਸੱਚਾਈ।
ਦੂਜਾ ਜਾਇ ਇਕਤੁ ਘਰਿ ਆਨੈ ॥
Duality is gone, and one enters into the home of the One Lord.
ਮੇਰ-ਤੇਰ ਵਾਲਾ ਸੁਭਾਉ ਦੂਰ ਹੋ ਜਾਂਦਾ ਹੈ, ਮਨੁੱਖ ਏਕਤਾ ਦੇ ਘਰ ਵਿਚ ਆ ਟਿਕਦਾ ਹੈ। ਇਕਤੁ ਘਰਿ = ਇੱਕ ਘਰ ਵਿਚ (ਭਾਵ, ਏਕਤਾ ਦੇ ਘਰ ਵਿਚ)।
ਬੋਲੈ ਪਵਨਾ ਗਗਨੁ ਗਰਜੈ ॥
The breath blows across the sky of the Tenth Gate and vibrates.
ਰੱਬੀ ਜੀਵਨ ਦੀ ਲਹਿਰ ਚੱਲ ਪੈਂਦੀ ਹੈ, ਰੱਬੀ ਮਿਲਾਪ ਦੀ ਅਵਸਥਾ ਬਲਵਾਨ ਹੋ ਜਾਂਦੀ ਹੈ, ਪਵਨ = ਪ੍ਰਾਣ। ਬੋਲੈ ਪਵਨਾ = ਪ੍ਰਾਣ ਬੋਲਦਾ ਹੈ, ਰੱਬੀ ਜੀਵਨ ਦੀ ਲਹਿਰ ਚੱਲ ਪੈਂਦੀ ਹੈ। ਗਗਨੁ = ਆਕਾਸ਼, ਦਸਮ-ਦੁਆਰ, ਰੱਬੀ ਮਿਲਾਪ ਦੀ ਅਵਸਥਾ। ਗਰਜੈ = ਗੱਜਦਾ ਹੈ, ਬਲਵਾਨ ਹੁੰਦਾ ਹੈ।
ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥
O Nanak, the mortal then intuitively meets the eternal, unchanging Lord. ||50||
(ਤੇ, ਇਸ ਤਰ੍ਹਾਂ) ਹੇ ਨਾਨਕ! ਸਹਜ ਅਵਸਥਾ ਵਿਚ ਟਿਕਿਆਂ (ਜੀਵ ਤੇ ਪ੍ਰਭੂ ਦਾ) ਮਿਲਾਪ (ਸਦਾ ਲਈ) ਪੱਕਾ ਹੋ ਜਾਂਦਾ ਹੈ ॥੫੦॥ ਮਿਲਣੁ = ਮਿਲਾਪ। ਸਹਜੈ = ਸਹਜ ਅਵਸਥਾ ਵਿਚ, ਆਤਮਕ ਅਡੋਲਤਾ ਵਿਚ ॥੫੦॥