ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥
Raag Dayv-Gandhaaree, Fourth Mehl, First House:
ਰਾਗ ਦੇਵਗੰਧਾਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥
Those who become the humble servants of the Lord and Master, lovingly focus their minds on Him.
ਜਿਨ੍ਹਾਂ ਮਨੁੱਖ ਦੀ ਪ੍ਰੀਤ ਮਾਲਕ-ਪ੍ਰਭੂ (ਦੇ ਚਰਨਾਂ) ਨਾਲ ਲੱਗ ਜਾਂਦੀ ਹੈ ਉਹ ਮਾਲਕ ਦੇ (ਸੱਚੇ) ਸੇਵਕ, (ਸੱਚੇ) ਦਾਸ ਬਣ ਜਾਂਦੇ ਹਨ। ਲਿਵ = ਲਗਨ, ਪ੍ਰੇਮ।
ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥
Those who chant Your Praises, through the Guru's Teachings, have great good fortune recorded upon their foreheads. ||1||Pause||
(ਹੇ ਪ੍ਰਭੂ!) ਜੇਹੜੇ ਮਨੁੱਖ ਗੁਰੂ ਦੀ ਮਤਿ ਤੇ ਤੁਰ ਕੇ ਤੇਰੀ ਸਿਫ਼ਤ-ਸਾਲਾਹ ਕਰਦੇ ਹਨ, ਉਹਨਾਂ ਦੇ ਮੂੰਹ ਸੋਹਣੇ ਭਾਗਾਂ ਵਾਲੇ ਹੋ ਜਾਂਦੇ ਹਨ ॥੧॥ ਰਹਾਉ ॥ ਜਸੁ = ਸਿਫ਼ਤ-ਸਾਲਾਹ। ਗੁਰਮਤਿ = ਗੁਰੂ ਦੀ ਮਤਿ ਤੇ ਤੁਰ ਕੇ। ਸਭਾਗੇ = ਚੰਗੇ ਭਾਗਾਂ ਵਾਲੇ ॥੧॥ ਰਹਾਉ ॥
ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥
The bonds and shackles of Maya are shattered, by lovingly focusing their minds on the Name of the Lord.
ਪਰਮਾਤਮਾ ਦੇ ਨਾਮ ਨਾਲ ਜਿਨ੍ਹਾਂ ਮਨੁੱਖਾਂ ਦੀ ਲਗਨ ਲੱਗ ਜਾਂਦੀ ਹੈ, ਉਹਨਾਂ ਦੇ ਮਾਇਆ (ਦੇ ਮੋਹ) ਦੇ ਬੰਧਨ ਟੁੱਟ ਜਾਂਦੇ ਹਨ, ਫਾਹੀਆਂ ਟੁੱਟ ਜਾਂਦੀਆਂ ਹਨ।
ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥
My mind is enticed by the Guru, the Enticer; beholding Him, I am wonder-struck. ||1||
(ਹੇ ਸਖੀ! ਮਨ ਨੂੰ) ਮੋਹ ਲੈਣ ਵਾਲੇ ਗੁਰੂ ਨੇ ਮੇਰਾ ਮਨ ਆਪਣੇ ਪਿਆਰ ਵਿਚ ਬੰਨ੍ਹ ਲਿਆ ਹੈ, ਉਸ ਸੋਹਣੇ ਗੁਰੂ ਦਾ ਦਰਸਨ ਕਰ ਕੇ ਮੈਂ ਮਸਤ ਹੋ ਗਈ ਹਾਂ। (ਇਸ ਵਾਸਤੇ ਮਾਇਆ ਦੇ ਮੋਹ ਦੀਆਂ ਫਾਹੀਆਂ ਮੇਰੇ ਨੇੜੇ ਨਹੀਂ ਢੁਕਦੀਆਂ) ॥੧॥ ਮੋਹਨਿ = ਮੋਹਨ ਨੇ। ਬਿਸਮ = ਹੈਰਾਨ। ਮੁਖਿ ਲਾਗੇ = ਮੁਖਿ ਲਾਗਿ, ਮੂੰਹ ਲੱਗ ਕੇ, ਦਰਸਨ ਕਰ ਕੇ ॥੧॥
ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥
I slept through the entire dark night of my life, but through the tiniest bit of the Guru's Grace, I have been awakened.
(ਹੇ ਸਖੀ!) ਮੈਂ (ਜ਼ਿੰਦਗੀ ਦੀ) ਸਾਰੀ ਰਾਤ ਮਾਇਆ ਦੇ ਮੋਹ ਦੇ ਹਨੇਰ ਵਿਚ ਸੁੱਤੀ ਰਹੀ (ਆਤਮਕ ਜੀਵਨ ਵੱਲੋਂ ਅਵੇਸਲੀ ਰਹੀ), ਹੁਣ ਗੁਰੂ ਦੀ ਥੋੜੀ ਕੁ ਕਿਰਪਾ ਨਾਲ ਮੈਂ ਜਾਗ ਪਈ ਹਾਂ। ਰੈਣਿ = (ਜ਼ਿੰਦਗੀ ਦੀ) ਰਾਤ। ਸੋਈ = ਸੁੱਤੀ ਰਹੀ। ਕਿੰਚਤ = ਥੋੜੀ ਜਿਹੀ ਹੀ। ਗੁਰ ਕਿਰਪਾ = ਗੁਰੂ ਦੀ ਕਿਰਪਾ ਨਾਲ।
ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥
O Beautiful Lord God, Master of servant Nanak, there is none comparable to You. ||2||1||
ਹੇ ਦਾਸ ਨਾਨਕ ਦੇ ਸੋਹਣੇ ਮਾਲਕ ਪ੍ਰਭੂ! ਮੈਨੂੰ (ਹੁਣ) ਤੇਰੇ ਵਰਗਾ ਕੋਈ ਹੋਰ ਨਹੀਂ ਦਿੱਸਦਾ ॥੨॥੧॥ ਮੋਹਿ = ਮੈਨੂੰ। ਸਰਿ = ਵਰਗਾ, ਬਰਾਬਰ। ਅਵਰੁ = ਕੋਈ ਹੋਰ। ਲਾਗੇ = ਲੱਗਦਾ, ਦਿੱਸਦਾ ॥੨॥੧॥