ਆਸਾ ਮਹਲਾ ੩ ॥
Aasaa, Third Mehl:
ਆਸਾ ਤੀਜੀ ਪਾਤਸ਼ਾਹੀ।
ਨਿਰਤਿ ਕਰੇ ਬਹੁ ਵਾਜੇ ਵਜਾਏ ॥
One may dance and play numerous instruments;
(ਮਨੁੱਖ ਜੇ ਭਗਤੀ ਵਜੋਂ) ਨਾਚ ਕਰਦਾ ਹੈ ਤੇ ਕਈ ਸਾਜ ਭੀ ਵਜਾਂਦਾ ਹੈ, ਨਿਰਤਿ = ਨਾਚ।
ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥
but this mind is blind and deaf, so for whose benefit is this speaking and preaching?
ਤਾਂ ਭੀ ਉਹ ਕਿਸੇ ਨੂੰ ਭੀ ਆਖ ਕੇ ਨਹੀਂ ਸੁਣਾ ਰਿਹਾ (ਕਿਉਂਕਿ ਉਹ ਤਾਂ ਆਪ ਹੀ ਨਹੀਂ ਸੁਣ ਰਿਹਾ)। ਉਸ ਦਾ ਆਪਣਾ ਮਨ ਹੀ (ਮਾਇਆ ਦੇ ਮੋਹ ਵਿਚ) ਅੰਨ੍ਹਾ ਤੇ ਬੋਲਾ ਹੋਇਆ ਪਿਆ ਹੈ। ਕਿਸੁ = ਕਿਸ ਨੂੰ? ਆਖਿ = ਆਖ ਕੇ। ਅਨਲ = {अनल} ਅੱਗ।
ਅੰਤਰਿ ਲੋਭੁ ਭਰਮੁ ਅਨਲ ਵਾਉ ॥
Deep within is the fire of greed, and the dust-storm of doubt.
(ਅਜੇਹੀ ਹਾਲਤ ਵਿਚ ਉਸ ਦੇ ਅੰਦਰ ਗਿਆਨ ਦਾ) ਦੀਵਾ ਨਹੀਂ ਜਗ ਸਕਦਾ, ਵਾਉ = ਹਵਾ, ਝੱਖੜ
ਦੀਵਾ ਬਲੈ ਨ ਸੋਝੀ ਪਾਇ ॥੧॥
The lamp of knowledge is not burning, and understanding is not obtained. ||1||
ਉਹ (ਸਹੀ ਜੀਵਨ ਦੀ) ਸਮਝ ਨਹੀਂ ਹਾਸਲ ਕਰ ਸਕਦਾ ॥੧॥
ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥
The Gurmukh has the light of devotional worship within his heart.
(ਹੇ ਭਾਈ!) ਗੁਰੂ ਦੇ ਸਨਮੁਖ ਰਹਿ ਕੇ ਕੀਤੀ ਹੋਈ ਭਗਤੀ ਦੀ ਬਰਕਤਿ ਨਾਲ ਹਿਰਦੇ ਵਿਚ (ਆਤਮਕ ਗਿਆਨ ਦਾ) ਚਾਨਣ ਹੋ ਜਾਂਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਘਟਿ = ਹਿਰਦੇ ਵਿਚ।
ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
Understanding his own self, he meets God. ||1||Pause||
(ਇਸ ਭਗਤੀ ਨਾਲ ਮਨੁੱਖ) ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ (ਤੇ ਮਨੁੱਖ ਨੂੰ) ਉਹ ਪ੍ਰਭੂ ਮਿਲ ਪੈਂਦਾ ਹੈ ॥੧॥ ਰਹਾਉ ॥ ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਪਛਾਣਿ = ਪਛਾਣੈ, ਪਛਾਣ ਲੈਂਦਾ ਹੈ ॥੧॥ ਰਹਾਉ ॥
ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥
The Gurmukh's dance is to embrace love for the Lord;
ਗੁਰੂ ਦੇ ਸਨਮੁਖ ਰਹਿਣਾ ਹੀ ਨਾਚ ਹੈ (ਇਸ ਤਰ੍ਹਾਂ) ਪਰਮਾਤਮਾ ਨਾਲ ਪਿਆਰ ਬਣਦਾ ਹੈ, ਭਾਉ = ਪ੍ਰੇਮ।
ਪੂਰੇ ਤਾਲ ਵਿਚਹੁ ਆਪੁ ਗਵਾਇ ॥
to the beat of the drum, he sheds his ego from within.
(ਇਸ ਤਰ੍ਹਾਂ ਮਨੁੱਖ ਆਪਣੇ) ਅੰਦਰੋਂ ਹਉਮੈ ਦੂਰ ਕਰਦਾ ਹੈ ਇਹੀ ਹੈ ਤਾਲ ਸਿਰ ਨਾਚ ਕਰਨਾ। ਆਪੁ = ਆਪਾ-ਭਾਵ, ਹਉਮੈ।
ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥
My God is True; He Himself is the Knower of all.
(ਜੋ ਮਨੁੱਖ ਇਹ ਨਾਚ ਨੱਚਦਾ ਹੈ) ਸਦਾ-ਥਿਰ ਪ੍ਰਭੂ ਆਪ ਹੀ ਉਸ ਦਾ ਮਿੱਤਰ ਬਣ ਜਾਂਦਾ ਹੈ, ਜਾਣੁ = ਜਾਣੂ।
ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥
Through the Word of the Guru's Shabad, recognize the Creator Lord within yourself. ||2||
ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਵੱਸਦਾ ਪ੍ਰਭੂ ਉਸ ਦਾ ਪਛਾਣੂ ਹੋ ਜਾਂਦਾ ਹੈ ॥੨॥ ਸਬਦਿ = ਸ਼ਬਦ ਦੀ ਰਾਹੀਂ। ਪਛਾਣੁ = ਪਛਾਣੂ ॥੨॥
ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥
The Gurmukh is filled with devotional love for the Beloved Lord.
ਗੁਰੂ ਦੇ ਸਨਮੁਖ ਰਹਿ ਕੇ ਕੀਤੀ ਭਗਤੀ ਨਾਲ ਮਨੁੱਖ ਦੇ ਅੰਦਰ ਪ੍ਰੀਤਿ ਪੈਦਾ ਹੁੰਦੀ ਹੈ ਪਿਆਰ ਪੈਦਾ ਹੁੰਦਾ ਹੈ।
ਗੁਰ ਕਾ ਸਬਦੁ ਸਹਜਿ ਵੀਚਾਰੁ ॥
He intuitively reflects upon the Word of the Guru's Shabad.
ਗੁਰੂ ਦਾ ਸ਼ਬਦ ਮਨੁੱਖ ਨੂੰ ਆਤਮਕ ਅਡੋਲਤਾ ਵਿਚ ਲੈ ਜਾਂਦਾ ਹੈ (ਪ੍ਰਭੂ ਦੇ ਗੁਣਾਂ ਦਾ) ਵਿਚਾਰ ਬਖ਼ਸ਼ਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ।
ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥
For the Gurmukh, loving devotional worship is the way to the True Lord.
ਗੁਰੂ ਦੇ ਸਨਮੁਖ ਰਹਿ ਕੇ ਕੀਤੀ ਹੋਈ ਭਗਤੀ ਹੀ (ਸਹੀ) ਤਰੀਕਾ ਹੈ (ਜਿਸ ਨਾਲ) ਉਹ ਪਰਮਾਤਮਾ ਮਿਲਦਾ ਹੈ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।
ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥
But the dances and the worship of the hypocrites bring only pain. ||3||
ਵਿਖਾਵੇ ਦੀ ਭਗਤੀ ਦੇ ਨਾਚ ਦੀ ਰਾਹੀਂ ਦੁੱਖ ਹੁੰਦਾ ਹੈ ॥੩॥ ਪਾਖੰਡਿ = ਪਖੰਡ ਨਾਲ ॥੩॥
ਏਹਾ ਭਗਤਿ ਜਨੁ ਜੀਵਤ ਮਰੈ ॥
True Devotion is to remain dead while yet alive.
ਅਸਲ ਭਗਤੀ ਇਹੀ ਹੈ ਕਿ (ਜਿਸ ਦੀ ਬਰਕਤਿ ਨਾਲ) ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਮੋਹ ਵਲੋਂ ਅਛੋਹ ਹੋ ਜਾਂਦਾ ਹੈ,
ਗੁਰ ਪਰਸਾਦੀ ਭਵਜਲੁ ਤਰੈ ॥
By Guru's Grace, one crosses over the terrible world-ocean.
ਤੇ ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ (ਦੀਆਂ ਵਿਕਾਰਾਂ ਦੀਆਂ ਲਹਿਰਾਂ) ਤੋਂ ਪਾਰ ਲੰਘ ਜਾਂਦਾ ਹੈ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਭਵਜਲੁ = ਸੰਸਾਰ-ਸਮੁੰਦਰ।
ਗੁਰ ਕੈ ਬਚਨਿ ਭਗਤਿ ਥਾਇ ਪਾਇ ॥
Through the Guru's Teachings, one's devotion is accepted,
ਗੁਰੂ ਦੇ ਉਪਦੇਸ਼ ਅਨੁਸਾਰ ਕੀਤੀ ਹੋਈ ਭਗਤੀ (ਪ੍ਰਭੂ ਦੇ ਦਰ ਤੇ) ਪਰਵਾਨ ਹੁੰਦੀ ਹੈ, ਥਾਇ ਪਾਇ = ਕਬੂਲ ਹੋ ਜਾਂਦੀ ਹੈ। ਥਾਇ = ਥਾਂ ਵਿਚ, ਲੇਖੇ ਵਿਚ।
ਹਰਿ ਜੀਉ ਆਪਿ ਵਸੈ ਮਨਿ ਆਇ ॥੪॥
and then, the Dear Lord Himself comes to dwell in the mind. ||4||
ਪ੍ਰਭੂ ਆਪ ਹੀ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ॥੪॥ ਮਨਿ = ਮਨ ਵਿਚ ॥੪॥
ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥
When the Lord bestows His Mercy, He leads us to meet the True Guru.
(ਪਰ ਜੀਵ ਦੇ ਕੀਹ ਵੱਸ? ਜਿਸ ਮਨੁੱਖ ਉਤੇ) ਪਰਮਾਤਮਾ ਮੇਹਰ ਕਰਦਾ ਹੈ ਉਸ ਨੂੰ ਗੁਰੂ ਮਿਲਾਂਦਾ ਹੈ।
ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥
Then, one's devotion becomes steady, and the consciousness is centered upon the Lord.
(ਗੁਰੂ ਦੀ ਸਹਾਇਤਾ ਨਾਲ) ਉਹ ਨਾਹ ਡੋਲਣ ਵਾਲੀ ਭਗਤੀ ਕਰਦਾ ਹੈ ਤੇ ਪਰਮਾਤਮਾ ਨਾਲ ਆਪਣਾ ਚਿੱਤ ਜੋੜੀ ਰੱਖਦਾ ਹੈ। ਨਿਹਚਲ = ਨਾਹ ਡੋਲਣ ਵਾਲੀ। ਸਿਉ = ਨਾਲ।
ਭਗਤਿ ਰਤੇ ਤਿਨੑ ਸਚੀ ਸੋਇ ॥
Those who are imbued with Devotion have truthful reputations.
ਜੇਹੜੇ ਮਨੁੱਖ (ਪਰਮਾਤਮਾ ਦੀ) ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ। ਸੋਇ = ਸੋਭਾ। ਸਚੀ = ਸਦਾ-ਥਿਰ।
ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥
O Nanak, imbued with the Naam, the Name of the Lord, peace is obtained. ||5||12||51||
ਹੇ ਨਾਨਕ! ਪਰਮਾਤਮਾ ਦੇ ਨਾਮ-ਰੰਗ ਵਿੱਚ ਰੰਗੇ ਹੋਇਆਂ ਨੂੰ ਆਤਮਕ ਆਨੰਦ ਮਿਲਦਾ ਹੈ ॥੫॥੧੨॥੫੧॥ ਨਾਮਿ = ਨਾਮ ਵਿਚ ॥੫॥੧੨॥੫੧॥