ਸਲੋਕੁ ਮਃ

Salok, First Mehl:

ਸਲੋਕ ਪਹਿਲੀ ਪਾਤਿਸ਼ਾਹੀ।

ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ

Submit to the Will of the Lord Commander; in His Court, only Truth is accepted.

ਪਰਮਾਤਮਾ ਦੇ ਹੁਕਮ ਵਿਚ ਤੁਰਿਆਂ ਪਰਮਾਤਮਾ ਨਾਲ ਬਣ ਆਉਂਦੀ ਹੈ, ਪ੍ਰਭੂ ਦੀ ਹਜ਼ੂਰੀ ਵਿਚ ਸੱਚ (ਭਾਵ, ਸਿਮਰਨ) ਪ੍ਰਵਾਨ ਹੈ। ਸਾਖਤੀ = ਬਨਾਵਟ, ਪ੍ਰਭੂ ਨਾਲ ਜੋੜ। ਰਜਾਈ = ਰਜ਼ਾ ਦਾ ਮਾਲਕ ਪਰਮਾਤਮਾ

ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਭੂਲੁ

Your Lord and Master shall call you to account; do not go astray on beholding the world.

ਦੁਨੀਆ ਨੂੰ ਵੇਖ ਕੇ (ਸਿਮਰਨ ਨੂੰ ਭੁੱਲਣ ਦੀ) ਗ਼ਲਤੀ ਨਾਹ ਖਾਹ, ਮਾਲਕ (ਤੇਰੇ ਅਮਲਾਂ ਦਾ) ਲੇਖਾ ਮੰਗੇਗਾ।

ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ

One who keeps watch over his heart, and keeps his heart pure, is a dervish, a saintly devotee.

ਜੋ ਮਨੁੱਖ ਦਿਲ ਦੀ ਰਾਖੀ ਕਰਦਾ ਹੈ, ਦਿਲ ਨੂੰ ਸਿੱਧੇ ਰਾਹ ਤੇ ਰੱਖਣ ਦੀ ਫ਼ਕੀਰੀ ਕਮਾਂਦਾ ਹੈ, ਦਰਵਾਨੀ = ਰਾਖੀ। ਦਿਲੁ ਰਾਸਿ = ਦਿਲ ਨੂੰ ਸਿੱਧੇ ਰਾਹ ਤੇ ਰੱਖਣਾ।

ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥

Love and affection, O Nanak, are in the accounts placed before the Creator. ||1||

ਹੇ ਨਾਨਕ! ਉਸ ਦੇ ਪਿਆਰ ਮੁਹੱਬਤ ਦਾ ਹਿਸਾਬ ਕਰਤਾਰ ਦੇ ਪਾਸ ਹੈ (ਭਾਵ, ਪ੍ਰਭੂ ਉਸ ਦੇ ਪਿਆਰ ਨੂੰ ਜਾਣਦਾ ਹੈ) ॥੧॥