ਪਉੜੀ ॥
Pauree:
ਪਉੜੀ
ਙੰਙਾ ਙਿਆਨੁ ਨਹੀ ਮੁਖ ਬਾਤਉ ॥
NGANGA: Spiritual wisdom is not obtained by mere words of mouth.
ਨਿਰੀਆਂ ਮੂੰਹ ਦੀਆਂ ਗੱਲਾਂ ਨਾਲ, ਙਿਆਨੁ = ਪਰਮਾਤਮਾ ਨਾਲ ਜਾਣ-ਪਛਾਣ। ਮੁਖ ਬਾਤਉ = ਮੂੰਹ ਦੀਆਂ ਗੱਲਾਂ ਨਾਲ।
ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥
It is not obtained through the various debates of the Shaastras and scriptures.
ਸ਼ਾਸਤਰਾਂ ਦੀਆਂ ਅਨੇਕ ਕਿਸਮ ਦੀਆਂ ਜੁਗਤੀਆਂ ਵਰਤਿਆਂ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਹੋ ਸਕਦੀ। ਅਨਿਕ ਭਾਤਉ ਜੁਗਤਿ = ਅਨੇਕ ਭਾਂਤ ਦੀਆਂ ਜੁਗਤੀਆਂ ਨਾਲ।
ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥
They alone are spiritually wise, whose minds are firmly fixed on the Lord.
ਪਰਮਾਤਮਾ ਨਾਲ ਉਹੀ ਜਾਣ-ਪਛਾਣ ਪਾਣ ਵਾਲਾ ਹੁੰਦਾ ਹੈ, ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਪੱਕਾ ਨਿਵਾਸ ਬਣੇ। ਜਾ ਕੈ = ਜਿਸ ਦੇ ਹਿਰਦੇ ਵਿਚ।
ਕਹਤ ਸੁਨਤ ਕਛੁ ਜੋਗੁ ਨ ਹੋਊ ॥
Hearing and telling stories, no one attains Yoga.
ਨਿਰਾ ਪ੍ਰਭੂ-ਮਿਲਾਪ ਦੀਆਂ ਗੱਲਾਂ ਆਖਣ ਸੁਣਨ ਨਾਲ ਪ੍ਰਭੂ-ਮਿਲਾਪ ਨਹੀਂ ਹੋ ਸਕਦਾ। ਜੋਗੁ = ਮਿਲਾਪ।
ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥
They alone are spiritually wise, who remain firmly committed to the Lord's Command.
ਜਿਸ ਦੇ ਹਿਰਦੇ ਵਿਚ ਪਰਮਾਤਮਾ ਦੀ ਰਜ਼ਾ ਪੱਕੀ ਟਿਕੀ ਰਹੇ, ਉਹੀ ਅਸਲ ਗਿਆਨੀ ਹੈ। ਆਗਿਆ = ਰਜ਼ਾ।
ਉਸਨ ਸੀਤ ਸਮਸਰਿ ਸਭ ਤਾ ਕੈ ॥
Heat and cold are all the same to them.
ਉਸ ਨੂੰ ਸਾਰਾ ਦੁਖ-ਸੁਖ ਇਕ-ਸਮਾਨ ਪ੍ਰਤੀਤ ਹੁੰਦਾ ਹੈ। ਉਸਨ = ਗਰਮੀ, ਦੁੱਖ। ਸੀਤ = ਸਰਦੀ, ਸੁਖ। ਸਮਸਰਿ = ਬਰਾਬਰ।
ਙਿਆਨੀ ਤਤੁ ਗੁਰਮੁਖਿ ਬੀਚਾਰੀ ॥
The true people of spiritual wisdom are the Gurmukhs, who contemplate the essence of reality;
ਜੇਹੜਾ ਗੁਰੂ ਦੀ ਰਾਹੀਂ ਜਗਤ-ਦੇ-ਮੂਲ ਪ੍ਰਭੂ ਦੇ ਗੁਣਾਂ ਦਾ ਵਿਚਾਰਵਾਨ ਬਣ ਜਾਵੇ,
ਨਾਨਕ ਜਾ ਕਉ ਕਿਰਪਾ ਧਾਰੀ ॥੫॥
O Nanak, the Lord showers His Mercy upon them. ||5||
ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰੇ, ਉਸ ਦੀ ਸਾਂਝ ਪਰਮਾਤਮਾ ਨਾਲ ਬਣਦੀ ਹੈ ॥੫॥