ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥
The One Divine Mother conceived and gave birth to the three deities.
(ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ 'ਤੇ ਉਸ ਦੇ ਤਿੰਨ ਪੁੱਤਰ ਜੰਮ ਪਏ। ਏਕਾ = ਇਕੱਲੀ। ਮਾਈ = ਮਾਇਆ। ਜੁਗਤਿ = ਜੁਗਤੀ ਨਾਲ, ਤਰੀਕੇ ਨਾਲ। ਵਿਆਈ = ਪ੍ਰਸੂਤ ਹੋਈ। ਪਰਵਾਣੁ = ਪਰਤੱਖ।
ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥
One, the Creator of the World; One, the Sustainer; and One, the Destroyer.
ਉਹਨਾਂ ਵਿਚੋਂ ਇਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ), ਇਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ), ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ (ਭਾਵ, ਜੀਵਾਂ ਨੂੰ ਸੰਘਾਰਦਾ ਹੈ)। ਸੰਸਾਰੀ = ਘਰਬਾਰੀ। ਭੰਡਾਰੀ = ਭੰਡਾਰੇ ਦਾ ਮਾਲਕ, ਰਿਜ਼ਕ ਦੇਣ ਵਾਲਾ। ਲਾਏ = ਲਾਉਂਦਾ ਹੈ। ਦੀਬਾਣੁ = ਦਰਬਾਰ, ਕਚਹਿਰੀ। ❀ 'ਤਿਨਿ' ਬਾਰੇ ਨੋਟ: ਇਸ ਲਫ਼ਜ਼ ਦੇ ਤਿੰਨ ਸਰੂਪ ਹਨ: 'ਤਿਨ', ਤਿਨਿ ਅਤੇ 'ਤੀਨਿ'। 'ਤੀਨਿ' ਦਾ ਅਰਥ ਹੈ ਤ੍ਰੈ। 'ਤਿਨਿ' ਦਾ ਅਰਥ ਭੀ 'ਤ੍ਰੈ' ਹੈ, ਪਰ ਇਸ ਦਾ ਅਰਥ ਹੋਰ ਭੀ ਹੈ। 'ਤਿਨ' ਪੜਨਾਂਵ ਬਹੁ-ਵਚਨ ਹੈ ਅਤੇ 'ਤਿਨਿ' ਪੜਨਾਂਵ ਇਕ-ਵਚਨ ਹੈ। ਇਹਨਾਂ ਦੇ ਟਾਕਰੇ 'ਤੇ 'ਜਿਨ' ਬਹੁ-ਵਚਨ ਤੇ 'ਜਿਨਿ' ਇਕ-ਵਚਨ। (੧) ਤਿਨਿ = ਉਸ ਮਨੁੱਖ ਨੇ (ਇਕ-ਵਚਨ)। 'ਜਿਨਿ ਸੇਵਿਆ ਤਿਨਿ ਪਾਇਆ ਮਾਨੁ'। (ਪਉੜੀ ੫)। (੨) ਤਿਨ = ਉਹਨਾਂ ਮਨੁੱਖਾਂ ਨੇ (ਬਹੁ-ਵਚਨ)। ਜਿਨ ਹਰਿ ਜਪਿਆ ਤਿਨ ਫਲੁ ਪਾਇਆ, ਸਭਿ ਤੂਟੇ ਮਾਇਆ ਫੰਦੇ।੩। ❀ ਨੋਟ: ਸ਼ਬਦ 'ਪਰਵਾਣੁ' ਵਲ ਭੀ ਰਤਾ ਗਹੁ ਕਰਨ ਦੀ ਲੋੜ ਹੈ। ਜਪੁਜੀ ਸਾਹਿਬ ਵਿਚ ਇਹ ਸ਼ਬਦ ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ: (੧) ਪੰਚ ਪਰਵਾਣ, ਪੰਚ ਪਰਧਾਨੁ। (ਪਉੜੀ ੧੬)। (੨) ਅਮੁਲੁ ਤੁਲੁ, ਅਮੁਲੁ ਪਰਵਾਣੁ। (ਪਉੜੀ ੨੬)। (੩) ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ। (੪) ਤਿਥੈ ਸੋਹਨਿ ਪੰਚ ਪਰਵਾਣੁ। (ਪਉੜੀ ੩੪)। ਸੰਸਕ੍ਰਿਤ ਵਿਚ ਇਹ ਸ਼ਬਦ 'ਪ੍ਰਮਾਣ' ਹੈ, ਜਿਸ ਦੇ ਕਈ ਅਰਥ ਹਨ, ਜਿਵੇਂ: (ੳ) ਵੱਟਾ (ਅ) ਵਿੱਤ (ੲ) ਸਬੂਤ, ਗਵਾਹੀ। (ਸ) ਇਖ਼ਤਿਆਰ ਵਾਲਾ, ਮੰਨਿਆ-ਪ੍ਰਮੰਨਿਆ। ਇਸ ਅਰਥ ਵਿਚ ਇਹ ਸ਼ਬਦ ਦੋ ਤਰ੍ਹਾਂ ਵਰਤਿਆ ਜਾਂਦਾ ਹੈ। ਜਿਵੇਂ, 'ਵਿਆਕਰਣੇ ਪਾਣਿਨਿ ਪ੍ਰਮਾਣੰ' ਅਤੇ 'ਵੇਦਾਹ ਪ੍ਰਮਾਣਾਹ', ਭਾਵ, ਇਕ-ਵਚਨ ਵਿ
ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥
He makes things happen according to the Pleasure of His Will. Such is His Celestial Order.
(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ)। ਜਿਵ = ਜਿਵੇਂ, ਜਿਸ ਤਰ੍ਹਾਂ। ਤਿਸੁ = ਉਸ ਅਕਾਲ ਪੁਰਖ ਨੂੰ। ਚਲਾਵੈ = (ਸੰਸਾਰ ਦੀ ਕਾਰ) ਤੋਰਦਾ ਹੈ। ਫੁਰਮਾਣੁ = ਹੁਕਮ।
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥
He watches over all, but none see Him. How wonderful this is!
ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ। ਓਹੁ = ਅਕਾਲ ਪੁਰਖ। ਓਨਾ = ਜੀਵਾਂ ਨੂੰ। ਨਦਰਿ ਨ ਆਵੈ = ਦਿਸਦਾ ਨਹੀਂ। ਵਿਡਾਣੁ = ਅਸਚਰਜ ਕੌਤਕ।
ਆਦੇਸੁ ਤਿਸੈ ਆਦੇਸੁ ॥
I bow to Him, I humbly bow.
(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
The Primal One, the Pure Light, without beginning, without end. Throughout all the ages, He is One and the Same. ||30||
ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ) ॥੩੦॥