ਗਉੜੀ ਕਬੀਰ ਜੀ ਤਿਪਦੇ ਚਾਰਤੁਕੇ₂ ॥
Gauree, Kabeer Jee, Thi-Padhay And Chau-Thukay:
ਚਾਰ ਚਾਰ ਤੁਕ ਕੀ ਪੌੜੀ ਹੋਵੇਗੀ ਔਰ ਤੀਨ ਤੀਨ (ਪਦੇ) ਪਉੜੀ ਕੇ ਸਬਦ ਆਵੈਂਗੇ। ਕਬੀਰ ਜੀ ਅਪਨੀ ਗਿਆਤ ਅਵਸਥਾ ਕਾ ਹਾਲ ਕਹਤੇ ਹੈਂ:
ਜਮ ਤੇ ਉਲਟਿ ਭਏ ਹੈ ਰਾਮ ॥
I have turned away from death and turned to the Lord.
(ਜਦ ਤੋਂ ਮੇਰੀ ਪ੍ਰਭੂ ਨਾਲ ਸਾਂਝ ਪੈ ਗਈ ਹੈ) ਜਮਾਂ ਤੋਂ ਬਦਲ ਕੇ ਪ੍ਰਭੂ (ਦਾ ਰੂਪ) ਹੋ ਗਏ ਹਨ (ਭਾਵ, ਪਹਿਲਾਂ ਜੋ ਮੈਨੂੰ ਜਮ-ਰੂਪ ਦਿੱਸਦੇ ਸਨ, ਹੁਣ ਉਹ ਪ੍ਰਭੂ ਦਾ ਰੂਪ ਦਿਖਾਈ ਦੇਂਦੇ ਹਨ), ਉਲਟਿ = ਪਲਟ ਕੇ, ਬਦਲ ਕੇ।
ਦੁਖ ਬਿਨਸੇ ਸੁਖ ਕੀਓ ਬਿਸਰਾਮ ॥
Pain has been eliminated, and I dwell in peac and comfort.
ਮੇਰੇ ਦੁੱਖ ਦੂਰ ਹੋ ਗਏ ਹਨ ਤੇ ਸੁਖਾਂ ਨੇ (ਮੇਰੇ ਅੰਦਰ) ਡੇਰਾ ਆਣ ਜਮਾਇਆ ਹੈ। ਬਿਨਸੇ = ਨਾਸ ਹੋ ਗਏ ਹਨ, ਦੂਰ ਹੋ ਗਏ ਹਨ। ਬਿਸਰਾਮ = ਡੇਰਾ, ਟਿਕਾਣਾ।
ਬੈਰੀ ਉਲਟਿ ਭਏ ਹੈ ਮੀਤਾ ॥
My enemies have been transformed into friends.
ਜੋ ਪਹਿਲਾਂ ਵੈਰੀ ਸਨ, ਹੁਣ ਉਹ ਸੱਜਣ ਬਣ ਗਏ ਹਨ (ਭਾਵ, ਜੋ ਇੰਦ੍ਰੇ ਪਹਿਲਾਂ ਵਿਕਾਰਾਂ ਵਲ ਲੈ ਜਾ ਕੇ ਵੈਰੀਆਂ ਵਾਲਾ ਕੰਮ ਕਰ ਰਹੇ ਸਨ, ਹੁਣ ਉਹ ਭਲੇ ਪਾਸੇ ਲਿਆ ਰਹੇ ਹਨ); ਭਏ ਹੈ = ਹੋ ਗਏ ਹਨ, ਬਣ ਗਏ ਹਨ। ਮੀਤਾ = ਮਿੱਤਰ, ਸੱਜਣ।
ਸਾਕਤ ਉਲਟਿ ਸੁਜਨ ਭਏ ਚੀਤਾ ॥੧॥
The faithless cynics have been transformed into good-hearted people. ||1||
ਪਹਿਲਾਂ ਇਹ ਰੱਬ ਨਾਲੋਂ ਟੁੱਟੇ ਹੋਏ ਸਨ, ਹੁਣ ਉਲਟ ਕੇ ਅੰਤਰ-ਆਤਮੇ ਗੁਰਮੁਖ ਬਣ ਗਏ ਹਨ ॥੧॥ ਸਾਕਤ = ਰੱਬ ਵਲੋਂ ਟੁੱਟੇ ਹੋਏ ਜੀਵ। ਸੁਜਨ = ਭਲੇ, ਗੁਰਮੁਖ। ਚੀਤਾ = ਅੰਤਰ ਆਤਮੇ ॥੧॥
ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥
Now, I feel that everything brings me peace.
ਹੁਣ ਮੈਨੂੰ ਸਾਰੇ ਸੁਖ ਆਨੰਦ ਪ੍ਰਤੀਤ ਹੋ ਰਹੇ ਹਨ; ਮੋਹਿ = ਮੈਂ। ਕੁਸਲ = ਸੁਖ-ਸਾਂਦ, ਅਨੰਦ।
ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥
Peace and tranquility have come, since I realized the Lord of the Universe. ||1||Pause||
ਜਦੋਂ ਦਾ ਮੈਂ ਪ੍ਰਭੂ ਨੂੰ ਪਛਾਣ ਲਿਆ ਹੈ (ਪ੍ਰਭੂ ਨਾਲ ਸਾਂਝ ਪਾ ਲਈ ਹੈ) ਤਦੋਂ ਦੀ (ਮੇਰੇ ਅੰਦਰ) ਠੰਢ ਪੈ ਗਈ ਹੈ ॥੧॥ ਰਹਾਉ ॥ ਜਾਨਿਆ = ਜਾਣ ਲਿਆ ॥੧॥ ਰਹਾਉ ॥
ਤਨ ਮਹਿ ਹੋਤੀ ਕੋਟਿ ਉਪਾਧਿ ॥
My body was afflicted with millions of diseases.
(ਮੇਰੇ ਸਰੀਰ ਵਿਚ ਵਿਕਾਰਾਂ ਦੇ) ਕ੍ਰੋੜਾਂ ਬਖੇੜੇ ਸਨ; ਤਨ ਮਹਿ = ਸਰੀਰ ਵਿਚ। ਹੋਤੀ = ਹੁੰਦੀਆਂ ਸਨ। ਕੋਟਿ ਉਪਾਧਿ = ਕ੍ਰੋੜਾਂ ਬਖੇੜੇ (ਵਿਕਾਰਾਂ ਦੇ)।
ਉਲਟਿ ਭਈ ਸੁਖ ਸਹਜਿ ਸਮਾਧਿ ॥
They have been transformed into the peaceful, tranquil concentration of Samaadhi.
ਪ੍ਰਭੂ ਦੇ ਨਾਮ-ਰਸ ਵਿਚ ਜੁੜੇ ਰਹਿਣ ਕਰਕੇ ਉਹ ਸਾਰੇ ਪਲਟ ਕੇ ਸੁਖ ਬਣ ਗਏ ਹਨ। ਉਲਟਿ = ਪਲਟ ਕੇ। ਭਈ = ਹੋ ਗਏ ਹਨ। ਸਹਜਿ = ਸਹਜ ਵਿਚ, ਅਡੋਲ ਅਵਸਥਾ ਵਿਚ, ਪ੍ਰਭੂ ਦੇ ਨਾਮ-ਰਸ ਵਿਚ। ਸਮਾਧਿ = ਸਮਾਧੀ ਲਾਈ ਰੱਖਣ ਦੇ ਕਾਰਨ, ਜੁੜੇ ਰਹਿਣ ਕਰਕੇ।
ਆਪੁ ਪਛਾਨੈ ਆਪੈ ਆਪ ॥
When someone understands his own self,
(ਮੇਰੇ ਮਨ ਨੇ) ਆਪਣੇ ਅਸਲ ਸਰੂਪ ਨੂੰ ਪਛਾਣ ਲਿਆ ਹੈ (ਹੁਣ ਇਸ ਨੂੰ) ਪ੍ਰਭੂ ਹੀ ਪ੍ਰਭੂ ਦਿੱਸ ਰਿਹਾ ਹੈ; ਆਪੁ = ਆਪਣੇ ਆਪ ਨੂੰ। ਆਪੈ ਆਪ = ਪ੍ਰਭੂ ਹੀ ਪ੍ਰਭੂ (ਦਿੱਸ ਰਿਹਾ ਹੈ)।
ਰੋਗੁ ਨ ਬਿਆਪੈ ਤੀਨੌ ਤਾਪ ॥੨॥
he no longer suffers from illness and the three fevers. ||2||
ਰੋਗ ਤੇ ਤਿੰਨੇ ਤਾਪ (ਹੁਣ) ਪੋਹ ਨਹੀਂ ਸਕਦੇ ॥੨॥ ਨ ਬਿਆਪੈ = ਪੋਹ ਨਹੀਂ ਸਕਦਾ, ਆਪਣਾ ਦਬਾਅ ਨਹੀਂ ਪਾ ਸਕਦਾ ॥੨॥
ਅਬ ਮਨੁ ਉਲਟਿ ਸਨਾਤਨੁ ਹੂਆ ॥
My mind has now been restored to its original purity.
ਹੁਣ ਮੇਰਾ ਮਨ (ਆਪਣੇ ਪਹਿਲੇ ਵਿਕਾਰਾਂ ਵਾਲੇ ਸੁਭਾਉ ਵਲੋਂ) ਹਟ ਕੇ ਪ੍ਰਭੂ ਦਾ ਰੂਪ ਹੋ ਗਿਆ ਹੈ; ਉਲਟਿ = ਆਪਣੇ ਪਹਿਲੇ ਸੁਭਾ ਵਲੋਂ ਹਟ ਕੇ, ਵਿਕਾਰਾਂ ਵਾਲੀ ਵਾਦੀ ਛੱਡ ਕੇ। ਸਨਾਤਨੁ = ਪੁਰਾਣਾ, ਪੁਰਾਤਨ, ਮੁੱਢਲਾ, ਜੋ ਇਹ ਪਹਿਲਾਂ ਪਹਿਲ ਸੀ; (ਭਾਵ, ਆਪਣੇ ਅਸਲੇ ਦਾ ਰੂਪ, ਪ੍ਰਭੂ ਦਾ ਰੂਪ)।
ਤਬ ਜਾਨਿਆ ਜਬ ਜੀਵਤ ਮੂਆ ॥
When I became dead while yet alive, only then did I come to know the Lord.
(ਇਸ ਗੱਲ ਦੀ) ਤਦੋਂ ਸਮਝ ਆਈ ਹੈ ਜਦੋਂ (ਇਹ ਮਨ) ਮਾਇਆ ਵਿਚ ਵਿਚਰਦਾ ਹੋਇਆ ਭੀ ਮਾਇਆ ਦੇ ਮੋਹ ਤੋਂ ਉੱਚਾ ਹੋ ਗਿਆ ਹੈ। ਜਾਨਿਆ = ਸਮਝ ਪਈ ਹੈ। ਜੀਵਤ ਮੂਆ = ਜੀਉਂਦਾ ਹੀ ਮਰ ਗਿਆ, ਦੁਨੀਆ ਵਿਚ ਵੱਸਦਾ ਹੋਇਆ ਭੀ ਦੁਨੀਆ ਵਲੋਂ ਨਿਰ-ਚਾਹ ਹੋ ਗਿਆ ਹਾਂ, ਲੀਨ ਹੋ ਗਿਆ ਹਾਂ, ਮਸਤ ਹਾਂ।
ਕਹੁ ਕਬੀਰ ਸੁਖਿ ਸਹਜਿ ਸਮਾਵਉ ॥
Says Kabeer, I am now immersed in intuitive peace and poise.
ਕਬੀਰ ਆਖਦਾ ਹੈ- ਮੈਂ ਆਤਮਕ ਅਨੰਦ ਵਿਚ ਅਡੋਲ ਅਵਸਥਾ ਵਿਚ ਜੁੜਿਆ ਹੋਇਆ ਹਾਂ।
ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥
I do not fear anyone, and I do not strike fear into anyone else. ||3||17||
ਨਾਹ ਮੈਂ ਆਪ ਕਿਸੇ ਹੋਰ ਪਾਸੋਂ ਡਰਦਾ ਹਾਂ ਅਤੇ ਨਾਹ ਹੀ ਹੋਰਨਾਂ ਨੂੰ ਡਰਾਉਂਦਾ ਹਾਂ ॥੩॥੧੭॥ ਡਰਉ = ਡਰਦਾ ਹਾਂ। ਅਵਰ = ਹੋਰਨਾਂ ਨੂੰ ॥੩॥੧੭॥