ਮਨੁ ਪਰਬੋਧਹੁ ਹਰਿ ਕੈ ਨਾਇ ॥
Enlighten your mind with the Name of the Lord.
(ਹੇ ਭਾਈ! ਆਪਣੇ) ਮਨ ਨੂੰ ਪ੍ਰਭੂ ਦੇ ਨਾਮ ਨਾਲ ਜਗਾਉ, ਪਰਬੋਧਹੁ = ਜਗਾਉ। ਨਾਇ = ਨਾਮ ਨਾਲ।
ਦਹ ਦਿਸਿ ਧਾਵਤ ਆਵੈ ਠਾਇ ॥
Having wandered around in the ten directions, it comes to its place of rest.
(ਨਾਮ ਦੀ ਬਰਕਤਿ ਨਾਲ) ਦਸੀਂ ਪਾਸੀਂ ਦੌੜਦਾ (ਇਹ ਮਨ) ਟਿਕਾਣੇ ਆ ਜਾਂਦਾ ਹੈ। ਦਹ ਦਿਸਿ = ਦਸੀਂ ਪਾਸੀਂ। ਧਾਵਤ = ਦੌੜਦਾ। ਠਾਇ = ਟਿਕਾਣੇ ਤੇ।
ਤਾ ਕਉ ਬਿਘਨੁ ਨ ਲਾਗੈ ਕੋਇ ॥
No obstacle stands in the way of one
ਉਸ ਮਨੁੱਖ ਨੂੰ ਕੋਈ ਔਕੜ ਨਹੀਂ ਪੋਂਹਦੀ, ਤਾ ਕਉ = ਉਸ ਨੂੰ। ਬਿਘਨੁ = ਰੁਕਾਵਟ।
ਜਾ ਕੈ ਰਿਦੈ ਬਸੈ ਹਰਿ ਸੋਇ ॥
whose heart is filled with the Lord.
ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਵੱਸਦਾ ਹੈ।
ਕਲਿ ਤਾਤੀ ਠਾਂਢਾ ਹਰਿ ਨਾਉ ॥
The Dark Age of Kali Yuga is so hot; the Lord's Name is soothing and cool.
ਕਲਿਜੁਗ ਤੱਤੀ (ਅੱਗ) ਹੈ (ਭਾਵ, ਵਿਕਾਰ ਜੀਆਂ ਨੂੰ ਸਾੜ ਰਹੇ ਹਨ) ਪ੍ਰਭੂ ਦਾ ਨਾਮ ਠੰਢਾ ਹੈ, ਤਾਤੀ = ਤੱਤੀ (ਅੱਗ)। ਠਾਢਾ = ਠੰਡਾ, ਸੀਤਲ।
ਸਿਮਰਿ ਸਿਮਰਿ ਸਦਾ ਸੁਖ ਪਾਉ ॥
Remember, remember it in meditation, and obtain everlasting peace.
ਉਸ ਨੂੰ ਸਦਾ ਸਿਮਰੋ ਤੇ ਸੁਖ ਪਾਉ।
ਭਉ ਬਿਨਸੈ ਪੂਰਨ ਹੋਇ ਆਸ ॥
Your fear shall be dispelled, and your hopes shall be fulfilled.
(ਨਾਮ ਸਿਮਰਿਆਂ) ਡਰ ਉੱਡ ਜਾਂਦਾ ਹੈ, ਤੇ, ਆਸ ਪੁੱਗ ਜਾਂਦੀ ਹੈ (ਭਾਵ, ਨਾਹ ਹੀ ਮਨੁੱਖ ਆਸਾਂ ਬੰਨ੍ਹਦਾ ਫਿਰਦਾ ਹੈ ਤੇ ਨਾਹ ਹੀ ਉਹਨਾਂ ਆਸਾਂ ਦੇ ਟੁੱਟਣ ਦਾ ਕੋਈ ਡਰ ਹੁੰਦਾ ਹੈ) ਬਿਨਸੈ = ਨਾਸ ਹੋ ਜਾਂਦਾ ਹੈ।
ਭਗਤਿ ਭਾਇ ਆਤਮ ਪਰਗਾਸ ॥
By devotional worship and loving adoration, your soul shall be enlightened.
(ਕਿਉਂਕਿ) ਪ੍ਰਭੂ ਦੀ ਭਗਤੀ ਨਾਲ ਪਿਆਰ ਕੀਤਿਆਂ ਆਤਮਾ ਚਮਕ ਪੈਂਦਾ ਹੈ। ਭਗਤਿ ਭਾਇ = ਭਗਤੀ ਦੇ ਨਾਲ, ਭਗਤੀ ਦੇ ਪਿਆਰ ਨਾਲ।
ਤਿਤੁ ਘਰਿ ਜਾਇ ਬਸੈ ਅਬਿਨਾਸੀ ॥
You shall go to that home, and live forever.
(ਜੋ ਸਿਮਰਦਾ ਹੈ) ਉਸ ਦੇ (ਹਿਰਦੇ) ਘਰ ਵਿਚ ਅਬਿਨਾਸੀ ਪ੍ਰਭੂ ਆ ਵੱਸਦਾ ਹੈ। ਤਿਤੁ ਘਰਿ = ਉਸ (ਹਿਰਦੇ) ਘਰ ਵਿਚ।
ਕਹੁ ਨਾਨਕ ਕਾਟੀ ਜਮ ਫਾਸੀ ॥੩॥
Says Nanak, the noose of death is cut away. ||3||
ਨਾਨਕ ਆਖਦਾ ਹੈ (ਕਿ ਨਾਮ ਜਪਿਆਂ) ਜਮਾਂ ਦੀ ਫਾਹੀ ਕੱਟੀ ਜਾਂਦੀ ਹੈ ॥੩॥