ਪਉੜੀ ॥
Pauree:
ਪਉੜੀ।
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
As is the Hukam of Your Command, so do things happen.
(ਹੇ ਪ੍ਰਭੂ! ਜਗਤ ਵਿਚ) ਉਸੇ ਤਰ੍ਹਾਂ ਵਰਤਾਰਾ ਵਰਤਦਾ ਹੈ ਜਿਵੇਂ ਤੇਰਾ ਹੁਕਮ ਹੁੰਦਾ ਹੈ। ਤਿਵੈ = ਉਸੇ ਤਰ੍ਹਾਂ।
ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥
Wherever You keep me, there I go and stand.
ਜਿਥੇ ਜਿਥੇ ਤੂੰ ਆਪ (ਜੀਵਾਂ ਨੂੰ) ਰੱਖਦਾ ਹੈਂ, ਓਥੇ ਹੀ (ਜੀਵ) ਜਾ ਖਲੋਂਦੇ ਹਨ।
ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥
With the Love of Your Name, I wash away my evil-mindedness.
ਜੋ ਜੀਵ ਤੇਰੇ ਨਾਮ ਦੇ ਪਿਆਰ ਵਿਚ (ਰਹਿੰਦੇ) ਹਨ ਉਹ ਭੈੜੀ ਮੱਤ ਧੋ ਲੈਂਦੇ ਹਨ, ਰੰਗਿ = ਪਿਆਰ ਵਿਚ। ਦੁਰਮਤਿ = ਭੈੜੀ ਮੱਤ।
ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥
By continually meditating on You, O Formless Lord, my doubts and fears are dispelled.
ਤੇ, ਹੇ ਨਿਰੰਕਾਰ! ਤੈਨੂੰ ਸਿਮਰ ਸਿਮਰ ਕੇ ਭਟਕਣਾ ਤੇ ਡਰ ਦੂਰ ਕਰ ਲੈਂਦੇ ਹਨ। ਨਿਰੰਕਾਰ = ਹੇ ਨਿਰੰਕਾਰ!
ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥
Those who are attuned to Your Love, shall not be trapped in reincarnation.
ਜੋ ਮਨੁੱਖ ਤੇਰੇ ਪਿਆਰ ਵਿਚ ਰੰਗੇ ਜਾਂਦੇ ਹਨ ਉਹ ਜੂਨਾਂ ਵਿਚ ਨਹੀਂ ਪਾਏ ਜਾਂਦੇ, ਨ ਜੋਵਣਾ = ਜੋਏ ਨਹੀਂ ਜਾਂਦੇ, ਪਾਏ ਨਹੀਂ ਜਾਂਦੇ।
ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥
Inwardly and outwardly, they behold the One Lord with their eyes.
ਅੰਦਰ ਬਾਹਰ (ਹਰ ਥਾਂ) ਉਹ ਇਕ (ਤੈਨੂੰ ਹੀ) ਅੱਖਾਂ ਨਾਲ ਵੇਖਦੇ ਹਨ। ਨੈਣ = ਅੱਖਾਂ ਨਾਲ। ਅਲੋਵਣਾ = ਵੇਖਦੇ ਹਨ।
ਜਿਨੑੀ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥
Those who recognize the Lord's Command never weep.
ਜਿਨ੍ਹਾਂ ਨੇ ਪ੍ਰਭੂ ਦਾ ਹੁਕਮ ਪਛਾਣਿਆ ਹੈ ਉਹ ਕਦੇ ਪਛੁਤਾਂਦੇ ਨਹੀਂ, ਨ ਰੋਵਣਾ = ਪਛੁਤਾਂਦੇ ਨਹੀਂ।
ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥
O Nanak, they are blessed with the gift of the Name, woven into the fabric of their minds. ||18||
ਤੇ, ਹੇ ਨਾਨਕ! ਪ੍ਰਭੂ ਦਾ ਨਾਮ-ਰੂਪ ਬਖ਼ਸ਼ੀਸ਼ (ਸਦਾ ਆਪਣੇ) ਮਨ ਵਿਚ ਪਰੋਈ ਰੱਖਦੇ ਹਨ ॥੧੮॥