ਰਾਗੁ ਸੂਹੀ ਮਹਲਾ ਅਸਟਪਦੀਆ ਘਰੁ

Raag Soohee, Fifth Mehl, Ashtpadheeyaa, Ninth House:

ਰਾਗ ਸੂਹੀ, ਘਰ ੯ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੑ ਸੰਗੁ ਜੀਉ

Gazing upon them, my mind is enraptured. How can I join them and be with them?

ਹੇ ਪ੍ਰਭੂ! ਉਹਨਾਂ ਗੁਰਮੁਖਾਂ ਦਾ ਸਾਥ ਕਿਵੇਂ ਪ੍ਰਾਪਤ ਹੋਵੇ, ਜਿਨ੍ਹਾਂ ਦਾ ਦਰਸਨ ਕੀਤਿਆਂ ਮਨ ਖਿੜ ਆਉਂਦਾ ਹੈ? ਰਹਸੀਐ = ਖਿੜ ਪੈਂਦਾ ਹੈ। ਕਿਉ = ਕਿਉਂ? ਕਿਵੇਂ? ਸੰਗੁ = ਸਾਥ।

ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ

They are Saints and friends, good friends of my mind, who inspire me and help me tune in to God's Love.

ਹੇ ਭਾਈ! ਉਹੀ ਮਨੁੱਖ (ਮੇਰੇ ਵਾਸਤੇ) ਸੱਜਣ ਹਨ, ਸੰਤ ਹਨ, ਮੇਰੇ ਅਸਲ ਮੇਲੀ ਹਨ, ਜੇਹੜੇ ਪਰਮਾਤਮਾ ਨਾਲ ਮੇਰਾ ਪਿਆਰ ਜੋੜ ਦੇਣ। ਸਜਨ = ਗੁਰਮੁਖ। ਮਨ ਮਿਤ੍ਰ = ਮਨ ਦੇ ਮੇਲੀ, ਅਸਲੀ ਮਿੱਤਰ। ਸੇ = ਉਹ {ਬਹੁ-ਵਚਨ}। ਲਾਇਨਿ = ਲਾਂਦੇ ਹਨ। ਰੰਗੁ = ਪਿਆਰ।

ਤਿਨੑ ਸਿਉ ਪ੍ਰੀਤਿ ਤੁਟਈ ਕਬਹੁ ਹੋਵੈ ਭੰਗੁ ਜੀਉ ॥੧॥

My love for them shall never die; it shall never, ever be broken. ||1||

ਹੇ ਪ੍ਰਭੂ! (ਮੇਹਰ ਕਰ) ਉਹਨਾਂ ਨਾਲੋਂ ਮੇਰਾ ਪਿਆਰ ਨਾਹ ਟੁੱਟੇ, ਉਹਨਾਂ ਨਾਲ ਮੇਰਾ ਕਦੇ ਅਜੋੜ ਨਾਹ ਹੋਵੇ ॥੧॥ ਸਿਉ = ਨਾਲ। ਤੁਟਈ = ਤੁਟੈ। ਭੰਗੁ = ਟੋਟ ॥੧॥

ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ

O Supreme Lord God, please grant me Your Grace, that I might constantly sing Your Glorious Praises.

ਹੇ ਪਾਰਬ੍ਰਹਮ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ। ਪਾਰਬ੍ਰਹਮ ਪ੍ਰਭ = ਹੇ ਪਾਰਬ੍ਰਹਮ! ਹੇ ਪ੍ਰਭੂ! ਗਾਵਾ = ਗਾਵਾਂ, ਮੈਂ ਗਾਵਾਂ।

ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ

Come, and meet with me, O Saints, and good friends; let us chant and meditate on the Naam, the Name of the Lord, the Best Friend of my mind. ||1||Pause||

ਹੇ ਸੰਤ ਜਨੋ! ਹੇ ਸੱਜਣੋ! ਹੇ ਮੇਰੇ ਮਨ ਦੇ ਮੇਲੀਓ! ਆ ਕੇ ਮਿਲੋ (ਇਕੱਠੇ ਬੈਠੀਏ, ਤੇ,) ਪਰਮਾਤਮਾ ਦਾ ਨਾਮ ਜਪੀਏ ॥੧॥ ਰਹਾਉ ॥ ਜਪਹ = ਅਸੀਂ ਜਪੀਏ ॥੧॥ ਰਹਾਉ ॥

ਦੇਖੈ ਸੁਣੇ ਜਾਣਈ ਮਾਇਆ ਮੋਹਿਆ ਅੰਧੁ ਜੀਉ

He does not see, he does not hear, and he does not understand; he is blind, enticed and bewitched by Maya.

ਹੇ ਭਾਈ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ (ਆਤਮਕ ਜੀਵਨ ਵਲੋਂ) ਅੰਨ੍ਹਾ ਹੋ ਜਾਂਦਾ ਹੈ, ਉਹ (ਅਸਲੀਅਤ ਨੂੰ) ਨਾਹ ਵੇਖ ਸਕਦਾ ਹੈ, ਨਾਹ ਸੁਣ ਸਕਦਾ ਹੈ, ਨਾਹ ਸਮਝ ਸਕਦਾ ਹੈ। ਦੇਖੈ ਸੁਣੇ ਨ ਜਾਣਈ = ਨਾਹ ਦੇਖੈ, ਨਾਹ ਸੁਣੇ, ਨਾਹ ਜਾਣੈ। ਮੋਹਿਆ = ਮੋਹ ਵਿਚ ਫਸਿਆ ਹੋਇਆ। ਅੰਧੁ = ਅੰਨ੍ਹਾ।

ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ

His body is false and transitory; it shall perish. And still, he entangles himself in false pursuits.

(ਉਸ ਨੂੰ ਇਹ ਨਹੀਂ ਸੁੱਝਦਾ ਕਿ) ਕੱਚੇ ਘੜੇ ਵਰਗਾ ਇਹ ਸਰੀਰ ਨਾਸ ਹੋਣ ਵਾਲਾ ਹੈ, ਉਹ ਹਰ ਵੇਲੇ ਨਾਸਵੰਤ ਪਦਾਰਥਾਂ ਦੀ ਖ਼ਾਤਰ ਹੀ ਦੌੜ-ਭੱਜ ਕਰਦਾ ਰਹਿੰਦਾ ਹੈ। ਕਾਚੀ = ਕੱਚੇ ਘੜੇ ਵਰਗੀ। ਵਿਣਸਣੀ = ਨਾਸਵੰਤ। ਕੂੜ ਧੰਧੁ = ਝੂਠਾ ਧੰਧਾ।

ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥

They alone depart victorious, who have meditated on the Naam; they stick with the Perfect Guru. ||2||

ਹੇ ਭਾਈ! ਜੇਹੜੇ ਮਨੁੱਖ ਪੂਰੇ ਗੁਰੂ ਦਾ ਮਿਲਾਪ (ਹਾਸਲ ਕਰ ਕੇ) ਪਰਮਾਤਮਾ ਦਾ ਨਾਮ ਜਪਦੇ ਹਨ, ਉਹ (ਮਨੁੱਖਾ ਜੀਵਨ ਦੀ ਬਾਜ਼ੀ) ਜਿੱਤ ਕੇ ਇਥੋਂ ਜਾਂਦੇ ਹਨ ॥੨॥ ਧਿਆਵਹਿ = ਧਿਆਉਂਦੇ ਹਨ। ਜਿਣਿ = ਜਿੱਤ ਕੇ {ਲਫ਼ਜ਼ 'ਜਿਨਿ' ਅਤੇ 'ਜਿਣਿ' ਦਾ ਫ਼ਰਕ ਚੇਤੇ ਰੱਖੋ}। ਸਨਬੰਧੁ = ਮਿਲਾਪ ॥੨॥

ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ

By the Hukam of God's Will, they come into this world, and they leave upon receipt of His Hukam.

ਹੇ ਭਾਈ! ਪਰਮਾਤਮਾ ਦੇ ਹੁਕਮ ਅਨੁਸਾਰ ਹੀ (ਜੀਵ) ਜਗਤ ਵਿਚ ਆਉਂਦਾ ਹੈ, ਹੁਕਮ ਅਨੁਸਾਰ ਢੋ ਢੁਕਣ ਨਾਲ (ਜੀਵ ਦਾ ਇਥੋਂ) ਕੂਚ ਹੋ ਜਾਂਦਾ ਹੈ। ਹੁਕਮੇ = ਹੁਕਮਿ ਹੀ, ਪ੍ਰਭੂ ਦੇ ਹੁਕਮ ਅਨੁਸਾਰ ਹੀ। ਜੁਗ = ਜਗਤ। ਚਲਣੁ = ਕੂਚ। ਸੰਜੋਗਿ = ਕਾਰਨਾਂ ਦੇ ਸੰਜੋਗ ਨਾਲ, ਢੋ ਢੁਕਣ ਨਾਲ।

ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ

By His Hukam, the Expanse of the Universe is expanded. By His Hukam, they enjoy pleasures.

ਪ੍ਰਭੂ ਦੀ ਰਜ਼ਾ ਵਿਚ ਹੀ ਜਗਤ-ਖਿਲਾਰਾ ਖਿਲਰਿਆ ਹੈ, ਰਜ਼ਾ ਵਿਚ ਹੀ ਜੀਵ ਇਥੇ ਰਸਾਂ ਦੇ ਭੋਗ ਭੋਗਦਾ ਹੈ। ਪਰਪੰਚੁ = ਜਗਤ-ਰਚਨਾ। ਰਸ ਭੋਗ = ਰਸਾਂ ਦੇ ਭੋਗ।

ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥

One who forgets the Creator Lord, suffers sorrow and separation. ||3||

(ਇਹਨਾਂ ਰਸਾਂ ਵਿਚ ਫਸ ਕੇ) ਜਿਸ ਮਨੁੱਖ ਨੂੰ ਕਰਤਾਰ ਭੁੱਲ ਜਾਂਦਾ ਹੈ, ਇਹ ਵਿਛੋੜਾ ਉਸ ਦੇ ਅੰਦਰ ਚਿੰਤਾ-ਫ਼ਿਕਰ ਪਾਈ ਰੱਖਦਾ ਹੈ ॥੩॥ ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}। ਤਿਸਹਿ = {ਲਫ਼ਜ਼ 'ਤਿਸੁ' ਦਾ (ੁ) ਕ੍ਰਿਆ ਵਿਸ਼ੇਸਣ 'ਹੀ' ਦੇ ਕਾਰਨ ਉਡ ਗਿਆ ਹੈ} ਉਸ ਨੂੰ ਹੀ। ਸੋਗੁ = ਚਿੰਤਾ ॥੩॥

ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ

One who is pleasing to his God, goes to His Court dressed in robes of honor.

ਹੇ ਭਾਈ! ਜੇਹੜਾ ਮਨੁੱਖ ਆਪਣੇ ਪ੍ਰਭੂ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ, ਉਹ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ। ਪ੍ਰਭ ਭਾਣਿਆ = ਜੋ ਪ੍ਰਭੂ ਨੂੰ ਚੰਗਾ ਲੱਗਾ। ਪੈਧਾ = ਇੱਜ਼ਤ ਨਾਲ, ਸਿਰੋਪਾ ਲੈ ਕੇ। ਜਾਇ = ਜਾਂਦਾ ਹੈ।

ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ

One who meditates on the Naam, the One Name, finds peace in this world; his face is radiant and bright.

ਉਸ ਨੂੰ ਇਸ ਲੋਕ ਵਿਚ ਸੁਖ ਮਿਲਿਆ ਰਹਿੰਦਾ ਹੈ, ਪਰਲੋਕ ਵਿਚ ਉਹ ਸੁਰਖ਼-ਰੂ ਹੁੰਦਾ ਹੈ (ਕਿਉਂਕਿ ਉਹ) ਪਰਮਾਤਮਾ ਦਾ ਹੀ ਨਾਮ ਸਿਮਰਦਾ ਰਹਿੰਦਾ ਹੈ। ਐਥੈ = ਇਸ ਲੋਕ ਵਿਚ। ਉਜਲਾ = ਰੌਸ਼ਨ।

ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥

The Supreme Lord confers honor and respect on those who serve the Guru with true love. ||4||

ਉਸ ਨੇ (ਇਥੇ) ਚੰਗੀ ਭਾਵਨਾ ਨਾਲ ਗੁਰੂ ਦਾ ਆਸਰਾ ਲਈ ਰੱਖਿਆ, (ਇਸ ਵਾਸਤੇ) ਪਰਮਾਤਮਾ ਨੇ ਉਸ ਨੂੰ ਆਦਰ ਬਖ਼ਸ਼ਿਆ ॥੪॥ ਪਾਰਬ੍ਰਹਮਿ = ਪਾਰਬ੍ਰਹਮ ਨੇ। ਸਤ ਭਾਇ = ਸੱਚੀ ਭਾਵਨਾ ਨਾਲ ॥੪॥

ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ

He is pervading and permeating the spaces and interspaces; He loves and cherishes all beings.

ਹੇ ਭਾਈ! ਜੇਹੜਾ ਪਰਮਾਤਮਾ ਹਰੇਕ ਥਾਂ ਵਿਚ ਵਿਆਪਕ ਹੈ, ਜੇਹੜਾ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਹੈ, ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਪ੍ਰਤਿਪਾਲ = ਪਾਲਣ ਵਾਲਾ।

ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ

I have accumulated the true treasure, the wealth and riches of the One Name.

ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਖ਼ਜ਼ਾਨਾ ਇਕੱਠਾ ਕਰਦਾ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਹ ਆਪਣਾ ਧਨ-ਪਦਾਰਥ ਬਣਾਂਦਾ ਹੈ। ਸਚੁ = ਸਦਾ-ਥਿਰ ਰਹਿਣ ਵਾਲਾ ਨਾਮ। ਸੰਚਿਆ = ਇਕੱਠਾ ਕੀਤਾ।

ਮਨ ਤੇ ਕਬਹੁ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥

I shall never forget Him from my mind, since He has been so merciful to me. ||5||

ਜਦੋਂ ਉਹ ਆਪ ਹੀ ਜਿਸ ਜੀਵ ਉਤੇ ਦਇਆਵਾਨ ਹੁੰਦਾ ਹੈ ਉਸ ਦੇ ਮਨ ਤੋਂ ਉਹ ਕਦੇ ਭੀ ਨਹੀਂ ਭੁੱਲਦਾ ॥੫॥ ਤੇ = ਤੋਂ। ਕਬਹੁ = ਕਦੇ ਭੀ। ਆਪੇ = ਆਪ ਹੀ ॥੫॥

ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ

My comings and goings have ended; the Formless Lord now dwells within my mind.

ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਆਵਣੁ = ਜੰਮਣਾ। ਜਾਣਾ = ਮਰਨਾ। ਰਹਿ ਗਏ = ਮੁੱਕ ਗਏ। ਮਨਿ = ਮਨ ਵਿਚ। ਵੁਠਾ = ਆ ਵੱਸਿਆ।

ਤਾ ਕਾ ਅੰਤੁ ਪਾਈਐ ਊਚਾ ਅਗਮ ਅਪਾਰੁ ਜੀਉ

His limits cannot be found; He is lofty and exalted, inaccessible and infinite.

ਹੇ ਭਾਈ! ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਹ ਸਭ ਨਾਲੋਂ ਉੱਚੀ ਹਸਤੀ ਵਾਲਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਤਾ ਕਾ = ਉਸ (ਪ੍ਰਭੂ) ਦਾ। ਅਗਮ = ਅਪਹੁੰਚ। ਅਪਾਰੁ = ਜਿਸ ਦੀ ਹੋਂਦ ਦਾ ਪਾਰਲਾ ਬੰਨਾ ਨਾਹ ਲੱਭ ਸਕੇ।

ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥

One who forgets His God, shall die and be reincarnated, hundreds of thousands of times. ||6||

ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹ ਲੱਖਾਂ ਵਾਰੀ ਜੰਮਦਾ ਮਰਦਾ ਰਹਿੰਦਾ ਹੈ ॥੬॥ ਮਰਿ = ਮਰ ਕੇ ॥੬॥

ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ

They alone bear true love for their God, within whose minds He Himself dwells.

ਹੇ ਭਾਈ! ਜਿਨ੍ਹਾਂ ਗੁਰਮੁਖਾਂ ਸੱਜਣਾਂ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ, ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ। ਸਾਚੁ ਨੇਹੁ = ਸਦਾ-ਕਾਇਮ ਰਹਿਣ ਵਾਲਾ ਪਿਆਰ।

ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ

So dwell only with those who share their virtues; chant and meditate on God, twenty-four hours a day.

ਜੇਹੜੇ ਮਨੁੱਖ ਉਹਨਾਂ ਦੀ ਸੰਗਤਿ ਵਿਚ ਵੱਸਦੇ ਹਨ, ਉਹ ਭੀ ਅੱਠੇ ਪਹਰ ਪ੍ਰਭੂ ਦਾ ਨਾਮ ਜਪ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਬਣਾ ਲੈਂਦੈ ਹਨ। ਤਿਨ ਸੰਗਿ = ਉਹਨਾਂ ਦੇ ਨਾਲ। ਜਾਪਿ = ਜਪ ਕੇ।

ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥

They are attuned to the Love of the Transcendent Lord; all their sorrows and afflictions are dispelled. ||7||

ਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਅੰਦਰੋਂ ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ ॥੭॥ ਰੰਗਿ = ਪ੍ਰੇਮ ਵਿਚ। ਰਤੇ = ਰੰਗੇ ਜਾਂਦੇ ਹਨ। ਸਗਲ = ਸਾਰੇ। ਸੰਤਾਪ = ਦੁੱਖ-ਕਲੇਸ਼ ॥੭॥

ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ

You are the Creator, You are the Cause of causes; You are the One and the many.

ਹੇ ਪ੍ਰਭੂ! ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਕੁਝ ਕਰਨ ਦੇ ਸਮਰਥ ਹੈਂ, ਤੂੰ ਆਪ ਹੀ ਆਪ ਇੱਕ ਹੈਂ, (ਜਗਤ-ਰਚਨਾ ਕਰ ਕੇ) ਅਨੇਕ-ਰੂਪ ਭੀ ਤੂੰ ਆਪ ਹੀ ਹੈਂ। ਕਰਣਹਾਰੁ = ਕਰ ਸਕਣ ਵਾਲਾ। ਤੂਹੈ = ਤੂੰ ਹੀ।

ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ

You are All-powerful, You are present everywhere; You are the subtle intellect, the clear wisdom.

ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਸਭਨਾਂ ਵਿਚ ਵਿਆਪਕ ਹੈਂ, (ਜੀਵਾਂ, ਨੂੰ ਚੰਗੇ ਮੰਦੇ ਦੀ) ਪਰਖ ਦੀ ਅਕਲ (ਦੇਣ ਵਾਲਾ ਭੀ) ਤੂੰ ਆਪ ਹੀ ਹੈਂ। ਸਮਰਥੁ = ਸਭ ਤਾਕਤਾਂ ਦਾ ਮਾਲਕ। ਸਰਬ ਮੈ = ਸਭ ਵਿਚ ਵਿਆਪਕ। ਬਿਬੇਕ = (ਚੰਗੇ ਮੰਦੇ ਦੀ) ਪਰਖ।

ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥

Nanak chants and meditates forever on the Naam, the Support of the humble devotees. ||8||1||3||

ਹੇ ਨਾਨਕ! (ਆਖ-ਹੇ ਪ੍ਰਭੂ! ਜੇ ਤੂੰ ਮੇਹਰ ਕਰੇਂ, ਤਾਂ) ਤੇਰੇ ਭਗਤ ਜਨਾਂ ਦਾ ਆਸਰਾ ਲੈ ਕੇ ਮੈਂ ਸਦਾ ਤੇਰਾ ਨਾਮ ਜਪਦਾ ਰਹਾਂ ॥੮॥੧॥੩॥ ਜਪੀ = ਜਪੀਂ, ਮੈਂ ਜਪਦਾ ਰਹਾਂ। ਟੇਕ = ਆਸਰਾ ॥੮॥੧॥੩॥