ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ ॥
Aasaa, Fifth Mehl, Birharray ~ Songs Of Separation, To Be Sung In The Tune Of The Chhants. Fourth House:
ਰਾਗ ਆਸਾ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਬਿਰਹੜੇ ਛੰਤਾਂ ਕੀ ਜਤਿ'।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥
Remember the Supreme Lord God, O Beloved, and make yourself a sacrifice to the Blessed Vision of His Darshan. ||1||
ਹੇ ਪਿਆਰੇ! ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਮੈਂ ਉਸ ਪਰਮਾਤਮਾ ਦੇ ਦਰਸਨ ਤੋਂ ਸਦਕੇ ਜਾਂਦਾ ਹਾਂ ॥੧॥ ਬਲਿ ਜਾਉ = ਮੈਂ ਕੁਰਬਾਨ ਜਾਂਦਾ ਹਾਂ (ਜਾਉਂ) ॥੧॥
ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥
Remembering Him, sorrows are forgotten, O Beloved; how can one forsake Him? ||2||
ਹੇ ਪਿਆਰੇ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਦੁੱਖ ਭੁੱਲ ਜਾਂਦੇ ਹਨ, ਉਸ ਨੂੰ ਛੱਡਣਾ ਨਹੀਂ ਚਾਹੀਦਾ ॥੨॥ ਬੀਸਰਹਿ = ਭੁੱਲ ਜਾਂਦੇ ਹਨ। ਸੋ = ਉਸ (ਪ੍ਰਭੂ) ਨੂੰ ॥੨॥
ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥੩॥
I would sell this body to the Saint, O Beloved, if he would lead me to my Dear Lord. ||3||
ਹੇ ਪਿਆਰੇ! ਮੈਂ ਤਾਂ ਆਪਣਾ ਇਹ ਸਰੀਰ ਉਸ ਗੁਰੂ ਦੇ ਪਾਸ ਵੇਚਣ ਨੂੰ ਤਿਆਰ ਹਾਂ ਜਿਹੜਾ ਪ੍ਰੀਤਮ-ਪ੍ਰਭੂ ਨਾਲ ਮਿਲਾ ਦੇਂਦਾ ਹੈ ॥੩॥ ਵੇਚੀ = ਵੇਚੀਂ; ਮੈਂ ਵੇਚ ਦਿਆਂ। ਸੰਤ ਪਹਿ = ਗੁਰੂ ਦੇ ਪਾਸ। ਦੇਇ ਮਿਲਾਇ = ਮਿਲਾ ਦੇਂਦਾ ਹੈ ॥੩॥
ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥
The pleasures and adornments of corruption are insipid and useless; I have forsaken and abandoned them, O my Mother. ||4||
ਹੇ ਮੇਰੀ ਮਾਂ! ਮੈਂ ਮਾਇਆ ਦੇ ਸੁਖ ਮਾਇਆ ਦੇ ਸੁਹਜ ਸਭ ਛੱਡ ਦਿੱਤੇ ਹਨ (ਨਾਮ-ਰਸ ਦੇ ਟਾਕਰੇ ਤੇ ਇਹ ਸਾਰੇ) ਬੇ-ਸੁਆਦੇ ਹਨ ॥੪॥ ਬਿਖਿਆ = ਮਾਇਆ। ਮਾਇ = ਹੇ ਮਾਂ! ॥੪॥
ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥੫॥
Lust, anger and greed left me, O Beloved, when I fell at the Feet of the True Guru. ||5||
ਹੇ ਪਿਆਰੇ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਜਾ ਪਿਆ ਹਾਂ, ਕਾਮ ਕ੍ਰੋਧ ਲੋਭ ਆਦਿਕ ਸਾਰੇ ਮੇਰਾ ਖਹਿੜਾ ਛੱਡ ਗਏ ਹਨ ॥੫॥ ਪਾਇ = ਪੈ ਕੇ, ਪਿਆਂ ॥੫॥
ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥
Those humble beings who are imbued with the Lord, O Beloved, do not go anywhere else. ||6||
ਹੇ ਪਿਆਰੇ! ਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਨਾਲ ਰੰਗੇ ਜਾਂਦੇ ਹਨ (ਪਰਮਾਤਮਾ ਨੂੰ ਛੱਡ ਕੇ ਉਹਨਾਂ ਵਿਚੋਂ ਕੋਈ ਭੀ) ਕਿਸੇ ਹੋਰ ਥਾਂ ਨਹੀਂ ਜਾਂਦਾ ॥੬॥ ਅਨਤ = (अन्यत्र्।) ਕਿਸੇ ਹੋਰ ਥਾਂ। ਜਾਇ = ਜਾਂਦਾ ॥੬॥
ਹਰਿ ਰਸੁ ਜਿਨੑੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥
Those who have tasted the Lord's sublime essence, O Beloved, remain satisfied and satiated. ||7||
ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਦਾ ਸੁਆਦ ਚੱਖ ਲੈਂਦੇ ਹਨ ਉਹ (ਮਾਇਕ ਪਦਾਰਥਾਂ ਵਲੋਂ) ਤ੍ਰਿਪਤ ਹੋ ਜਾਂਦੇ ਹਨ, ਰੱਜ ਜਾਂਦੇ ਹਨ ॥੭॥ ਰਹੇ ਆਘਾਇ = ਰੱਜੇ ਰਹਿੰਦੇ ਹਨ ॥੭॥
ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥
One who grasps the Hem of the Gown of the Holy Saint, O Nanak, crosses over the terrible world-ocean. ||8||1||3||
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦਾ ਪੱਲਾ ਫੜ ਲਿਆ ਉਹ ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੮॥੧॥੩॥ ਅੰਚਲੁ = ਪੱਲਾ। ਗਹਿਆ = ਫੜਿਆ। ਸਾਧ = ਗੁਰੂ। ਭੈ = ਭਿਆਨਕ। ਪਾਰਿ ਪਰਾਇ = ਪਾਰਿ ਪਰੈ ॥੮॥੧॥੩॥
ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥
The pains of birth and death are removed, O Beloved, when the mortal meets with the Lord, the King. ||1||
ਹੇ ਪਿਆਰੇ! ਜਦੋਂ ਪ੍ਰਭੂ-ਪਾਤਿਸ਼ਾਹ ਮਿਲ ਪੈਂਦਾ ਹੈ ਤਦੋਂ ਜਨਮ ਮਰਨ ਦੇ ਗੇੜ ਦਾ ਦੁੱਖ ਕੱਟਿਆ ਜਾਂਦਾ ਹੈ ॥੧॥ ਕਟੀਐ = ਕੱਟਿਆ ਜਾਂਦਾ ਹੈ। ਹਰਿਰਾਇ = ਪ੍ਰਭੂ-ਪਾਤਿਸ਼ਾਹ ॥੧॥
ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥੨॥
God is so Beautiful, so Refined, so Wise - He is my very life! Reveal to me Your Darshan! ||2||
(ਮੇਰਾ) ਪ੍ਰਭੂ (-ਪਾਤਿਸ਼ਾਹ) ਸੋਹਣਾ ਹੈ ਸੁਚੱਜਾ ਹੈ ਸਿਆਣਾ ਹੈ, ਜਦੋਂ ਉਹ ਮੈਨੂੰ ਦੀਦਾਰ ਦੇਂਦਾ ਹੈ ਮੇਰੇ ਅੰਦਰ ਜਾਨ ਪੈ ਜਾਂਦੀ ਹੈ (ਪ੍ਰਭੂ ਦਾ ਦੀਦਾਰ ਹੀ ਮੇਰੀ ਜ਼ਿੰਦਗੀ ਹੈ) ॥੨॥ ਸੁਘਰੁ = ਸੁਘੜ, ਸੋਹਣੀ ਆਤਮਕ ਘਾੜਤ ਵਾਲਾ, ਸੁਚੱਜਾ। ਸੁਜਾਣੁ = ਸਿਆਣਾ। ਜੀਵਨੁ = ਜ਼ਿੰਦਗੀ। ਦਿਖਾਇ = ਵਿਖਾਂਦਾ ਹੈ ॥੨॥
ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥
Those beings who are separated from You, O Beloved, are born only to die; they eat the poison of corruption. ||3||
ਹੇ ਪਿਆਰੇ ਪ੍ਰਭੂ! ਜੇਹੜੇ ਜੀਵ ਤੈਥੋਂ ਵਿਛੁੜ ਜਾਂਦੇ ਹਨ ਉਹ (ਮਾਇਆ ਦੇ ਮੋਹ ਦਾ) ਜ਼ਹਰ ਖਾ ਕੇ ਮਨੁੱਖਾ ਜਨਮ ਵਿਚ ਆਏ ਹੋਏ ਭੀ ਆਤਮਕ ਮੌਤੇ ਮਰ ਜਾਂਦੇ ਹਨ ॥੩॥ ਜੀਅ = {'ਜੀਉ' ਤੋਂ ਬਹੁ-ਵਚਨ}। ਤੇ = ਤੋਂ। ਬਿਖੁ = ਜ਼ਹਰ। ਖਾਇ = ਖਾ ਕੇ ॥੩॥
ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥੪॥
He alone meets You, whom You cause to meet, O Beloved; I fall at his feet. ||4||
(ਪਰ,) ਹੇ ਪਿਆਰੇ ਜੀਵ! (ਜੀਵਾਂ ਦੇ ਕੀਹ ਵੱਸ?) ਜਿਸ ਜੀਵ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ ਉਹੀ ਤੈਨੂੰ ਮਿਲਦਾ ਹੈ। ਮੈਂ ਉਸ (ਵਡ-ਭਾਗੀ) ਦੇ ਚਰਨੀਂ ਲੱਗਦਾ ਹਾਂ ॥੪॥ ਤਿਸ ਕੈ ਪਾਇ = ਉਸ ਦੀ ਪੈਰੀਂ। ਲਾਗਉ = ਲਾਗਉਂ, ਮੈਂ ਲੱਗਦਾ ਹਾਂ ॥੪॥
ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥
That happiness which one receives by beholding Your Darshan, O Beloved, cannot be described in words. ||5||
ਹੇ ਪਿਆਰੇ (ਪ੍ਰਭੂ)! ਤੇਰਾ ਦਰਸਨ ਕੀਤਿਆਂ ਜੇਹੜਾ ਆਨੰਦ (ਅਨੁਭਵ ਹੁੰਦਾ ਹੈ) ਉਹ ਮੂੰਹੋਂ ਦੱਸਿਆ ਨਹੀਂ ਜਾ ਸਕਦਾ ॥੫॥ ਪੇਖਤੇ = ਵੇਖਦਿਆਂ। ਮੁਖ ਤੇ = ਮੂੰਹੋਂ ॥੫॥
ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥
True Love cannot be broken, O Beloved; throughout the ages, it remains. ||6||
ਹੇ ਪਿਆਰੇ! ਜਿਸ ਨੇ ਸਦਾ-ਥਿਰ ਪ੍ਰਭੂ ਨਾਲ ਪੱਕਾ ਪਿਆਰ ਪਾ ਲਿਆ, ਉਸ ਦਾ ਉਹ ਪਿਆਰ ਕਦੇ ਟੁੱਟ ਨਹੀਂ ਸਕਦਾ, ਉਹ ਪਿਆਰ ਤਾਂ ਜੁਗਾਂ ਪ੍ਰਯੰਤ ਉਸ ਦੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ ॥੬॥ ਤੁਟਈ = ਤੁਟਏ, ਤੁਟੈ, ਟੁੱਟਦੀ। ਜੁਗੁ ਜੁਗੁ = ਹਰੇਕ ਜੁਗ ਵਿਚ, ਸਦਾ ਲਈ ॥੬॥
ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥੭॥
Whatever pleases You is good, O Beloved; Your Will is Eternal. ||7||
ਹੇ ਪਿਆਰੇ (ਪ੍ਰਭੂ)! ਤੇਰਾ ਹੁਕਮ ਅਮਿੱਟ ਹੈ, ਜੀਵਾਂ ਵਾਸਤੇ ਉਹੀ ਕੰਮ ਭਲਾਈ ਵਾਲਾ ਹੈ ਜੇਹੜਾ ਤੈਨੂੰ ਚੰਗਾ ਲੱਗਦਾ ਹੈ ॥੭॥ ਅਮਰੁ = ਨਾਹ ਮਰਨ ਵਾਲੀ। ਰਜਾਇ = ਰਜ਼ਾ, ਭਾਣਾ, ਹੁਕਮ ॥੭॥
ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥੮॥੨॥੪॥
Nanak, those who are imbued with the Love of the All-Pervading Lord, O Beloved, remain intoxicated with His Love, in natural ease. ||8||2||4||
ਹੇ ਨਾਨਕ! (ਆਖ-) ਹੇ ਪਿਆਰੇ! ਜੇਹੜੇ ਮਨੁੱਖ ਨਾਰਾਇਣ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ ਉਹ ਉਸ ਪ੍ਰੇਮ ਵਿਚ ਮਸਤ ਰਹਿੰਦੇ ਹਨ ॥੮॥੨॥੪॥ ਮਾਤੇ = ਮਸਤ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਰੰਗਿ = ਰੰਗ ਵਿਚ, ਪਿਆਰ ਵਿਚ ॥੮॥੨॥੪॥
ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥੧॥
You know all about my condition, O Beloved; who can I speak to about it? ||1||
ਹੇ ਪਿਆਰੇ ਪ੍ਰਭੂ! (ਆਪਣੇ ਪੈਦਾ ਕੀਤੇ ਜੀਵਾਂ ਨੂੰ ਦਾਤਾਂ ਦੇਣ ਦੇ) ਸਾਰੇ ਤਰੀਕੇ ਤੂੰ ਆਪ ਹੀ ਜਾਣਦਾ ਹੈਂ। ਮੈਂ ਹੋਰ ਕਿਸ ਨੂੰ ਸੁਣਾ ਕੇ ਆਖਾਂ? ॥੧॥ ਬਿਧਿ = ਢੰਗ। ਪਹਿ = ਪਾਸ। ਕਹਉ = ਕਹਉਂ, ਮੈਂ ਆਖਾਂ। ਸੁਨਾਇ = ਸੁਣਾ ਕੇ ॥੧॥
ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥੨॥
You are the Giver of all beings; they eat and wear what You give them. ||2||
ਹੇ ਪ੍ਰਭੂ! ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਤੂੰ ਆਪ ਹੀ ਹੈਂ। (ਸਾਰੇ ਜੀਵ ਤੇਰੇ ਦਿੱਤੇ ਬਸਤ੍ਰ ਪਹਿਨਦੇ ਹਨ, (ਹਰੇਕ ਜੀਵ ਤੇਰਾ ਦਿੱਤਾ ਅੰਨ) ਖਾਂਦਾ ਹੈ ॥੨॥ ਪਹਿਰਹਿ = ਪਹਿਨਦੇ ਹਨ। ਖਾਇ = ਖਾਂਦਾ ਹੈ ॥੨॥
ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥੩॥
Pleasure and pain come by Your Will, O Beloved; they do not come from any other. ||3||
ਹੇ ਪਿਆਰੇ ਪ੍ਰਭੂ! ਤੇਰੇ ਹੁਕਮ ਵਿਚ ਹੀ (ਜੀਵ ਨੂੰ) ਕਦੇ ਸੁਖ ਮਿਲਦਾ ਹੈ ਕਦੇ ਦੁੱਖ। (ਤੈਥੋਂ ਬਿਨਾ ਜੀਵ ਵਾਸਤੇ) ਕੋਈ ਹੋਰ (ਆਸਰੇ ਦੀ) ਥਾਂ ਨਹੀਂ ਹੈ ॥੩॥ ਆਗਿਆ = ਹੁਕਮ। ਜਾਇ = ਥਾਂ ॥੩॥
ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥੪॥
Whatever You cause me to do, that I do, O Beloved; I cannot do anything else. ||4||
ਹੇ ਪਿਆਰੇ ਪ੍ਰਭੂ! ਮੈਂ ਉਹੀ ਕੁਝ ਕਰ ਸਕਦਾ ਹਾਂ ਜੋ ਤੂੰ ਮੈਥੋਂ ਕਰਾਂਦਾ ਹੈਂ (ਤੈਥੋਂ ਆਕੀ ਹੋ ਕੇ) ਹੋਰ ਕੁਝ ਭੀ ਕੀਤਾ ਨਹੀਂ ਜਾ ਸਕਦਾ ॥੪॥ ਕਰੀ = ਕਰੀਂ, ਮੈਂ ਕਰਦਾ ਹਾਂ। ਅਵਰੁ = ਹੋਰ ॥੪॥
ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥੫॥
All my days and nights are blessed, O Beloved, when I chant and meditate on the Lord's Name. ||5||
ਹੇ ਪਿਆਰੇ ਹਰੀ! ਉਹ ਹਰੇਕ ਦਿਨ ਰਾਤ ਸਾਰੇ ਸੋਹਣੇ ਲੱਗਦੇ ਹਨ ਜਦੋਂ ਤੇਰਾ ਨਾਮ ਸਿਮਰਿਆ ਜਾਂਦਾ ਹੈ ॥੫॥ ਰੈਣਿ = ਰਾਤ। ਸੁਹਾਵਣੇ = ਸੋਹਣੇ, ਸੁਖਦਾਈ। ਜਿਤੁ = ਜਿਸ ਵਿਚ ॥੫॥
ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥੬॥
He does the deeds, O Beloved, which are pre-ordained, and inscribed upon his forehead. ||6||
ਹੇ ਪਿਆਰੇ ਪ੍ਰਭੂ! ਤੇਰੀ ਧੁਰ ਦਰਗਾਹ ਤੋਂ (ਆਪ ਆਪਣੇ) ਮੱਥੇ (ਕਰਮਾਂ ਦਾ ਜੇਹੜਾ) ਲੇਖਾ ਲਿਖਾ ਕੇ (ਅਸੀਂ ਜੀਵ ਆਏ ਹਾਂ, ਉਸ ਲੇਖ ਅਨੁਸਾਰ) ਉਹੀ ਕੰਮ (ਅਸੀਂ ਜੀਵ) ਕਰ ਸਕਦੇ ਹਾਂ ॥੬॥ ਸਾਈ = ਉਹੀ। ਧੁਰਿ = ਧੁਰ ਤੋਂ। ਮਸਤਕਿ = ਮੱਥੇ ਉਤੇ। ਲਿਖਾਇ = ਲਿਖਾ ਕੇ ॥੬॥
ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥੭॥
The One is Himself prevailing everywhere, O Beloved; He is pervading in each and every heart. ||7||
ਹੇ ਪਿਆਰੇ ਪ੍ਰਭੂ! ਤੂੰ ਇਕ ਆਪ ਹੀ (ਸਾਰੇ ਜਗਤ ਵਿਚ) ਮੌਜੂਦ ਹੈਂ, ਹਰੇਕ ਸਰੀਰ ਵਿਚ ਤੂੰ ਆਪ ਹੀ ਟਿਕਿਆ ਹੋਇਆ ਹੈਂ ॥੭॥ ਏਕੋ ਆਪਿ = ਪਰਮਾਤਮਾ ਇਕ ਆਪ ਹੀ। ਘਟਿ ਘਟਿ = ਹਰੇਕ ਘਟ ਵਿਚ ॥੭॥
ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥੮॥੩॥੨੨॥੧੫॥੨॥੪੨॥
Lift me up out of the deep pit of the world, O Beloved; Nanak has taken to Your Sanctuary. ||8||3||22||15||2||42||
ਹੇ ਨਾਨਕ! (ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ ਮੈਨੂੰ (ਮਾਇਆ ਦੇ ਮੋਹ-ਭਰੇ) ਸੰਸਾਰ-ਖੂਹ ਵਿਚੋਂ ਕੱਢ ਲੈ ॥੮॥੩॥੨੨॥੧੫॥੨॥੪੨॥ ਕੂਪ = ਖੂਹ। ਤੇ = ਤੋਂ, ਵਿਚੋਂ। ਉਧਰਿ ਲੈ = ਬਚਾ ਲੈ ॥੮॥੩॥੨੨॥੧੫॥੨॥੪੨॥