ਮਾਰੂ ਮਹਲਾ ੧ ॥
Maaroo, First Mehl:
ਮਾਰੂ ਪਹਿਲੀ ਪਾਤਿਸ਼ਾਹੀ।
ਕੇਤੇ ਜੁਗ ਵਰਤੇ ਗੁਬਾਰੈ ॥
For many ages, only darkness prevailed;
ਅਨੇਕਾਂ ਹੀ ਜੁਗ ਘੁੱਪ ਹਨੇਰੇ ਵਿਚ ਲੰਘ ਗਏ (ਭਾਵ, ਸ੍ਰਿਸ਼ਟੀ-ਰਚਨਾ ਤੋਂ ਪਹਿਲਾਂ ਬੇਅੰਤ ਸਮਾ ਅਜੇਹੀ ਹਾਲਤ ਸੀ ਜਿਸ ਬਾਰੇ ਕੁਝ ਭੀ ਸਮਝ ਨਹੀਂ ਆ ਸਕਦੀ)। ਕੇਤੇ = ਅਨੇਕਾਂ ਹੀ। ਵਰਤੇ = ਗੁਜ਼ਰ ਗਏ। ਗੁਬਾਰੈ = ਘੁੱਪ ਹਨੇਰੇ ਵਿਚ।
ਤਾੜੀ ਲਾਈ ਅਪਰ ਅਪਾਰੈ ॥
the infinite, endless Lord was absorbed in the primal void.
ਤਦੋਂ ਅਪਰ ਅਪਾਰ ਪਰਮਾਤਮਾ ਨੇ (ਆਪਣੇ ਆਪ ਵਿਚ) ਸਮਾਧੀ ਲਾਈ ਹੋਈ ਸੀ। ਤਾੜੀ ਲਾਈ = ਆਪਣੇ ਆਪ ਵਿਚ ਟਿਕਿਆ ਰਿਹਾ। ਅਪਾਰੈ = ਅਪਾਰ ਪ੍ਰਭੂ ਨੇ। ਅਪਰ = ਜਿਸ ਤੋਂ ਪਰੇ ਹੋਰ ਕੋਈ ਨਹੀਂ।
ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥
He sat alone and unaffected in absolute darkness; the world of conflict did not exist. ||1||
ਉਸ ਘੁੱਪ ਹਨੇਰੇ ਵਿਚ ਪ੍ਰਭੂ ਆਪ ਨਿਰਲੇਪ ਬੈਠਾ ਹੋਇਆ ਸੀ, ਤਦੋਂ ਨਾਹ ਜਗਤ ਦਾ ਖਿਲਾਰਾ ਸੀ ਤੇ ਨਾਹ ਮਾਇਆ ਵਾਲੀ ਦੌੜ-ਭੱਜ ਸੀ ॥੧॥ ਧੁੰਧੂਕਾਰਿ = ਘੁੱਪ ਹਨੇਰੇ ਵਿਚ। ਨਿਰਾਲਮੁ = ਨਿਰਲੇਪ। ਤਦਿ = ਤਦੋਂ। ਧੰਧੁ = ਮਾਇਆ ਵਾਲੀ ਦੌੜ-ਭੱਜ ॥੧॥
ਜੁਗ ਛਤੀਹ ਤਿਨੈ ਵਰਤਾਏ ॥
Thirty-six ages passed like this.
(ਘੁੱਪ ਹਨੇਰੇ ਦੇ) ਛੱਤੀ ਜੁਗ ਉਸ ਪਰਮਾਤਮਾ ਨੇ ਹੀ ਵਰਤਾਈ ਰੱਖੇ, ਤਿਨੈ = ਤਿਨਿ ਹੀ, ਉਸ ਪਰਮਾਤਮਾ ਨੇ ਹੀ।
ਜਿਉ ਤਿਸੁ ਭਾਣਾ ਤਿਵੈ ਚਲਾਏ ॥
He causes all to happen by the Pleasure of His Will.
ਜਿਵੇਂ ਉਸ ਨੂੰ ਚੰਗਾ ਲੱਗਾ ਉਸੇ ਤਰ੍ਹਾਂ (ਉਸ ਘੁੱਪ ਹਨੇਰੇ ਵਾਲੀ ਕਾਰ ਹੀ) ਚਲਾਂਦਾ ਰਿਹਾ।
ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥
No rival of His can be seen. He Himself is infinite and endless. ||2||
ਉਹ ਪਰਮਾਤਮਾ ਆਪ ਹੀ ਆਪ ਹੈ, ਉਸ ਤੋਂ ਪਰੇ ਹੋਰ ਕੋਈ ਹਸਤੀ ਨਹੀਂ, ਉਸ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਕੋਈ ਭੀ ਉਸ ਦੇ ਬਰਾਬਰ ਦਾ ਨਹੀਂ ਦਿੱਸਦਾ ॥੨॥ ਤਿਸਹਿ = ਤਿਸੁ ਹੀ, ਉਸ ਪ੍ਰਭੂ ਦਾ ਹੀ ॥੨॥
ਗੁਪਤੇ ਬੂਝਹੁ ਜੁਗ ਚਤੁਆਰੇ ॥
God is hidden throughout the four ages - understand this well.
(ਹੁਣ ਜਦੋਂ ਉਸ ਨੇ ਜਗਤ-ਰਚਨਾ ਰਚ ਲਈ ਹੈ, ਤਾਂ ਭੀ, ਉਸੇ ਨੂੰ) ਚੌਹਾਂ ਜੁਗਾਂ ਵਿਚ (ਜਗਤ ਦੇ ਅੰਦਰ) ਗੁਪਤ ਵਿਆਪਕ ਜਾਣੋ। ਜੁਗ ਚਤੁਆਰੇ = ਚਾਰ ਜੁਗਾਂ ਵਿਚ।
ਘਟਿ ਘਟਿ ਵਰਤੈ ਉਦਰ ਮਝਾਰੇ ॥
He pervades each and every heart, and is contained within the belly.
ਉਹ ਹਰੇਕ ਸਰੀਰ ਦੇ ਅੰਦਰ ਹਰੇਕ ਦੇ ਹਿਰਦੇ ਵਿਚ ਮੌਜੂਦ ਹੈ। ਉਦਰ ਮਝਾਰੇ = ਪੇਟ ਵਿਚ, ਹਰੇਕ ਦੇ ਹਿਰਦੇ ਵਿਚ।
ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥
The One and Only Lord prevails throughout the ages. How rare are those who contemplate the Guru, and understand this. ||3||
ਉਹ ਇਕੱਲਾ ਆਪ ਹੀ ਹਰੇਕ ਜੁਗ ਵਿਚ (ਸਾਰੀ ਸ੍ਰਿਸ਼ਟੀ ਦੇ ਅੰਦਰ) ਰਮ ਰਿਹਾ ਹੈ-ਇਸ ਭੇਤ ਨੂੰ ਕੋਈ ਉਹ ਵਿਰਲਾ ਬੰਦਾ ਸਮਝਦਾ ਹੈ ਜੋ ਗੁਰੂ (ਦੀ ਬਾਣੀ) ਦੀ ਵਿਚਾਰ ਕਰਦਾ ਹੈ ॥੩॥ ਏਕਾ ਏਕੀ = ਇਕੱਲਾ ਆਪ ਹੀ। ਕੋਈ = ਕੋਈ ਵਿਰਲਾ ॥੩॥
ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥
From the union of the sperm and the egg, the body was formed.
(ਉਸ ਪਰਮਾਤਮਾ ਦੇ ਹੁਕਮ ਵਿਚ ਹੀ) ਪਿਤਾ ਦੇ ਵੀਰਜ ਦੀ ਬੂੰਦ ਤੇ ਮਾਂ ਦੇ ਪੇਟ ਦੇ ਲਹੂ ਨੇ ਮਿਲ ਕੇ (ਮਨੁੱਖਾ) ਸਰੀਰ ਬਣਾ ਦਿੱਤਾ। ਬਿੰਦੁ = ਵੀਰਜ ਦੀ ਬੂੰਦ। ਰਕਤੁ = ਰੱਤ, ਲਹੂ। ਪਿੰਡੁ = ਸਰੀਰ। ਸਰੀਆ = ਪੈਦਾ ਹੋਇਆ।
ਪਉਣੁ ਪਾਣੀ ਅਗਨੀ ਮਿਲਿ ਜੀਆ ॥
From the union of air, water and fire, the living being is made.
ਹਵਾ ਪਾਣੀ ਅੱਗ (ਆਦਿਕ ਤੱਤਾਂ ਨੇ ਮਿਲ ਕੇ ਜੀਵ ਰਚ ਦਿੱਤੇ।
ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥
He Himself plays joyfully in the mansion of the body; all the rest is just attachment to Maya's expanse. ||4||
ਹਰੇਕ ਸਰੀਰ ਵਿਚ ਬੈਠਾ ਪਰਮਾਤਮਾ ਆਪ ਹੀ ਸਭ ਚੋਜ ਤਮਾਸ਼ੇ ਕਰ ਰਿਹਾ ਹੈ, ਉਸ ਨੇ ਆਪ ਹੀ ਮਾਇਆ ਦੇ ਮੋਹ ਦਾ ਖਿਲਾਰਾ ਖਿਲਾਰਿਆ ਹੈ ॥੪॥ ਮਹਲੀ = ਸਰੀਰਾਂ ਦਾ ਮਾਲਕ ਪ੍ਰਭੂ ॥੪॥
ਗਰਭ ਕੁੰਡਲ ਮਹਿ ਉਰਧ ਧਿਆਨੀ ॥
Within the mother's womb, upside-down, the mortal meditated on God.
(ਉਸ ਪ੍ਰਭੂ ਦੇ ਹੁਕਮ ਅਨੁਸਾਰ ਹੀ) ਜੀਵ ਮਾਂ ਦੇ ਪੇਟ ਵਿਚ ਪੁੱਠਾ (ਲਟਕ ਕੇ) ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਦਾ ਹੈ। ਉਰਧ = ਉਲਟਾ।
ਆਪੇ ਜਾਣੈ ਅੰਤਰਜਾਮੀ ॥
The Inner-knower, the Searcher of hearts, knows everything.
ਪ੍ਰਭੂ ਅੰਤਰਜਾਮੀ ਆਪ ਹੀ (ਜੀਵ ਦੇ ਦਿਲ ਦੀ) ਜਾਣਦਾ ਹੈ।
ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥
With each and every breath, he contemplated the True Name, deep within himself, within the womb. ||5||
ਜੀਵ ਮਾਂ ਦੇ ਪੇਟ ਦੇ ਅੰਦਰ ਸੁਆਸ ਸੁਆਸ ਸਦਾ-ਥਿਰ ਪਰਮਾਤਮਾ ਦਾ ਨਾਮ ਚੇਤੇ ਕਰਦਾ ਰਹਿੰਦਾ ਹੈ ॥੫॥ ਸਾਸਿ ਸਾਸਿ = ਹਰੇਕ ਸਾਹ ਨਾਲ। ਸਮਾਲੇ = ਸੰਭਾਲਦਾ ਹੈ, ਯਾਦ ਕਰਦਾ ਹੈ ॥੫॥
ਚਾਰਿ ਪਦਾਰਥ ਲੈ ਜਗਿ ਆਇਆ ॥
He came into the world to obtain the four great blessings.
(ਪਰਮਾਤਮਾ ਪਾਸੋਂ) ਚਾਰ ਪਦਾਰਥ ਲੈ ਕੇ ਜੀਵ ਜਗਤ ਵਿਚ ਆਇਆ ਹੈ, ਜਗਿ = ਜਗਤ ਵਿਚ।
ਸਿਵ ਸਕਤੀ ਘਰਿ ਵਾਸਾ ਪਾਇਆ ॥
He came to dwell in the home of the Shiva and Shakti, energy and matter.
(ਪਰ ਇਥੇ ਆ ਕੇ) ਪ੍ਰਭੂ ਦੀ ਰਚੀ ਮਾਇਆ ਦੇ ਘਰ ਵਿਚ ਟਿਕਾਣਾ ਬਣਾ ਬੈਠਾ ਹੈ। ਸਿਵ ਸਕਤੀ ਘਰਿ = ਸ਼ਿਵ ਦੀ ਸ਼ਕਤੀ ਦੇ ਘਰ ਵਿਚ, ਪ੍ਰਭੂ ਦੀ ਰਚੀ ਮਾਇਆ ਦੇ ਘਰ ਵਿਚ।
ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥
But he forgot the One Lord, and he has lost the game. The blind person forgets the Naam, the Name of the Lord. ||6||
(ਭਾਵ, ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ, ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ। ਜੇਹੜਾ ਜੀਵ ਨਾਮ ਭੁਲਾਂਦਾ ਹੈ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ ॥੬॥ ਏਕੁ = ਇਕ ਪਰਮਾਤਮਾ ਨੂੰ। ਅੰਧੁਲੈ = ਅੰਨ੍ਹੇ ਜੀਵ ਨੇ ॥੬॥
ਬਾਲਕੁ ਮਰੈ ਬਾਲਕ ਕੀ ਲੀਲਾ ॥
The child dies in his childish games.
(ਵੇਖੋ ਮਾਇਆ ਦੇ ਮੋਹ ਦਾ ਪ੍ਰਭਾਵ! ਜਦੋਂ ਕਿਸੇ ਘਰ ਵਿਚ ਕੋਈ) ਬਾਲਕ ਮਰਦਾ ਹੈ, ਲੀਲਾ = ਖੇਡ।
ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥
They cry and mourn, saying that he was such a playful child.
ਤਾਂ (ਮਾਂ ਪਿਉ ਭੈਣ ਭਰਾ ਆਦਿਕ ਸੰਬੰਧੀ) ਉਸ ਬਾਲਕ ਦੀਆਂ ਪਿਆਰ-ਭਰੀਆਂ ਖੇਡਾਂ ਚੇਤੇ ਕਰਦੇ ਹਨ, ਤੇ ਇਹ ਆਖ ਆਖ ਕੇ ਰੋਂਦੇ ਹਨ ਕਿ ਬਾਲਕ ਬੜਾ ਹਸ-ਮੁਖਾ ਸੀ। ਕਹਿ ਕਹਿ = ਆਖ ਆਖ ਕੇ।
ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥
The Lord who owns him has taken him back. Those who weep and mourn are mistaken. ||7||
ਜਿਸ ਪ੍ਰਭੂ ਦਾ ਭੇਜਿਆ ਹੋਇਆ ਉਹ ਬਾਲਕ ਸੀ ਉਸ ਨੇ ਉਹ ਵਾਪਸ ਲੈ ਲਿਆ (ਉਸ ਨੂੰ ਯਾਦ ਕਰ ਕਰ ਕੇ) ਰੋਣ ਵਾਲਾ (ਮਾਇਆ ਦੇ ਮੋਹ ਵਿਚ ਫਸ ਕੇ ਜੀਵਨ-ਰਾਹ ਤੋਂ) ਖੁੰਝ ਜਾਂਦਾ ਹੈ ॥੭॥ ਤਿਨ ਹੀ = ਤਿਨਿ ਹੀ, ਉਸ (ਪ੍ਰਭੂ) ਨੇ ਹੀ ॥੭॥
ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥
What can they do, if he dies in his youth?
ਜਦੋਂ ਕੋਈ ਭਰ-ਜਵਾਨੀ ਵੇਲੇ ਮਰ ਜਾਂਦੇ ਹਨ ਤਦੋਂ ਭੀ ਕੀਹ ਕੀਤਾ ਜਾ ਸਕਦਾ ਹੈ? ਕਿ ਕੀਝੇ = ਕੀਹ ਕਰ ਸਕਦਾ ਹੈ?
ਮੇਰਾ ਮੇਰਾ ਕਰਿ ਰੋਵੀਜੈ ॥
They cry out, "His is mine, he is mine!"
ਇਹ ਆਖ ਆਖ ਕੇ ਰੋਵੀਦਾ ਹੀ ਹੈ ਕਿ ਉਹ ਮੇਰਾ (ਪਿਆਰਾ) ਸੀ ਮੇਰਾ (ਪਿਆਰਾ) ਸੀ।
ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥
They cry for the sake of Maya, and are ruined; their lives in this world are cursed. ||8||
(ਜੇਹੜੇ ਰੋਂਦੇ ਭੀ ਹਨ ਉਹ ਭੀ ਆਪਣੀਆਂ ਥੁੜਾਂ ਚੇਤੇ ਕਰ ਕਰ ਕੇ) ਮਾਇਆ ਦੀ ਖ਼ਾਤਰ ਰੋ ਰੋ ਕੇ ਦੁਖੀ ਹੁੰਦੇ ਹਨ। ਜਗਤ ਵਿਚ ਅਜੇਹਾ ਜੀਵਨ ਫਿਟਕਾਰ-ਜੋਗ ਹੋ ਜਾਂਦਾ ਹੈ ॥੮॥ ਰੋਇ = ਰੋ ਰੋ ਕੇ। ਵਿਗੂਚਹਿ = ਖ਼ੁਆਰ ਹੁੰਦੇ ਹਨ ॥੮॥
ਕਾਲੀ ਹੂ ਫੁਨਿ ਧਉਲੇ ਆਏ ॥
Their black hair eventually turns grey.
(ਜਵਾਨੀ ਲੰਘ ਜਾਂਦੀ ਹੈ) ਕਾਲੇ ਕੇਸਾਂ ਤੋਂ ਫਿਰ ਧੌਲੇ ਆ ਜਾਂਦੇ ਹਨ। ਹੂ = ਤੋਂ। ਫੁਨਿ = ਮੁੜ।
ਵਿਣੁ ਨਾਵੈ ਗਥੁ ਗਇਆ ਗਵਾਏ ॥
Without the Name, they lose their wealth, and then leave.
(ਇਸ ਉਮਰ ਤਕ ਭੀ) ਪ੍ਰਭੂ ਦੇ ਨਾਮ ਤੋਂ ਖੁੰਝਿਆ ਰਹਿ ਕੇ ਮਨੁੱਖ ਆਪਣਾ ਆਤਮਕ ਜੀਵਨ ਦਾ ਸਰਮਾਇਆ ਗਵਾਈ ਜਾਂਦਾ ਹੈ। ਗਥੁ = ਪੂੰਜੀ {गत्थ = प्रः}।
ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥
They are evil-minded and blind - they are totally ruined; they are plundered, and cry out in pain. ||9||
ਭੈੜੀ ਮੱਤੇ ਲੱਗ ਕੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਆਤਮਕ ਮੌਤ ਸਹੇੜ ਕੇ ਆਤਮਕ ਮੌਤੇ ਮਰਦਾ ਰਹਿੰਦਾ ਹੈ। ਮਾਇਆ ਦਾ ਠੱਗਿਆ ਹੋਇਆ ਮਾਇਆ ਦੀ ਖ਼ਾਤਰ ਹੀ ਰੋ ਰੋ ਕੇ ਪੁਕਾਰਦਾ ਹੈ (ਉਸ ਉਮਰ ਤਕ ਭੀ ਮਾਇਆ ਦੇ ਰੋਣੇ ਰੋਂਦਾ ਰਹਿੰਦਾ ਹੈ) ॥੯॥ ਬਿਨਸਿ = ਮਰ ਕੇ, ਆਤਮਕ ਮੌਤ ਸਹੇੜ ਕੇ। ਮੂਠੇ = ਠੱਗਿਆ ਜਾ ਕੇ ॥੯॥
ਆਪੁ ਵੀਚਾਰਿ ਨ ਰੋਵੈ ਕੋਈ ॥
One who understands himself, does not cry.
ਜੇਹੜਾ ਕੋਈ ਮਨੁੱਖ ਆਪਣੇ ਆਪ ਨੂੰ ਵਿਚਾਰਦਾ ਹੈ (ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ) ਉਹ ਪਛੁਤਾਂਦਾ ਨਹੀਂ ਹੈ। ਆਪੁ = ਆਪਣੇ ਆਪ ਨੂੰ।
ਸਤਿਗੁਰੁ ਮਿਲੈ ਤ ਸੋਝੀ ਹੋਈ ॥
When he meets the True Guru, then he understands.
ਪਰ ਇਹ ਸੋਝੀ ਕਿਸੇ ਨੂੰ ਤਦੋਂ ਹੀ ਹੁੰਦੀ ਹੈ ਜਦੋਂ ਉਸ ਨੂੰ ਗੁਰੂ ਮਿਲ ਪਏ।
ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥
Without the Guru, the heavy, hard doors are not opened. Obtaining the Word of the Shabad, one is emancipated. ||10||
(ਮਾਇਆ ਦੇ ਮੋਹ ਦੇ ਕਾਰਨ ਮਨੁੱਖ ਦੀ ਅਕਲ ਤੇ ਪੜਦਾ ਪਿਆ ਰਹਿੰਦਾ ਹੈ; ਅਕਲ, ਮਾਨੋ, ਕਰੜੇ ਕਵਾੜਾਂ ਵਿਚ ਬੰਦ ਰਹਿੰਦੀ ਹੈ) ਗੁਰੂ ਤੋਂ ਬਿਨਾ (ਉਹ) ਕਰੜੇ ਕਵਾੜ ਖੁਲ੍ਹਦੇ ਨਹੀਂ ਹਨ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਹ (ਇਸ ਕੈਦ ਵਿਚੋਂ) ਖ਼ਲਾਸੀ ਹਾਸਲ ਕਰ ਲੈਂਦਾ ਹੈ ॥੧੦॥ ਬਜਰ = ਕਰੜੇ। ਕਪਾਟ = ਕਵਾੜ, ਭਿੱਤ ॥੧੦॥
ਬਿਰਧਿ ਭਇਆ ਤਨੁ ਛੀਜੈ ਦੇਹੀ ॥
The body grows old, and is beaten out of shape.
ਮਨੁੱਖ ਬੁੱਢਾ ਹੋ ਜਾਂਦਾ ਹੈ, (ਉਸ ਦਾ) ਸਰੀਰ ਭੀ ਕਮਜ਼ੋਰ ਹੋ ਜਾਂਦਾ ਹੈ, ਛੀਜੈ = ਕਮਜ਼ੋਰ ਹੋ ਜਾਂਦਾ ਹੈ। ਦੇਹੀ = ਸਰੀਰ।
ਰਾਮੁ ਨ ਜਪਈ ਅੰਤਿ ਸਨੇਹੀ ॥
But he does not meditate on the Lord, His only friend, even at the end.
(ਪਰ ਮਾਇਆ ਦਾ ਮੋਹ ਇਤਨਾ ਪ੍ਰਬਲ ਹੈ ਕਿ ਅਜੇ ਭੀ) ਪਰਮਾਤਮਾ ਦਾ ਨਾਮ ਨਹੀਂ ਸਿਮਰਦਾ ਜੋ (ਸਭ ਸਾਕਾਂ ਅੰਗਾਂ ਦੇ ਸਾਥ ਛੱਡ ਜਾਣ ਤੇ ਭੀ) ਅੰਤ ਨੂੰ ਪਿਆਰਾ ਸਾਥੀ ਬਣਦਾ ਹੈ। ਜਪਈ = ਜਪੈ, ਜਪਦਾ। ਅੰਤਿ = ਅਖ਼ੀਰ ਵਿਚ। ਸਨੇਹੀ = ਪਿਆਰ ਕਰਨ ਵਾਲਾ, ਮਿੱਤਰ।
ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥
Forgetting the Naam, the Name of the Lord, he departs with his face blackened. The false are humiliated in the Court of the Lord. ||11||
ਪਰਮਾਤਮਾ ਦਾ ਨਾਮ ਭੁਲਾ ਕੇ ਮਨੁੱਖ ਬਦਨਾਮੀ ਦਾ ਟਿੱਕਾ ਮੱਥੇ ਉਤੇ ਲਾ ਕੇ ਇਥੋਂ ਤੁਰ ਪੈਂਦਾ ਹੈ, ਪੱਲੇ ਝੂਠ ਹੀ ਹੈ (ਪੱਲੇ ਮਾਇਆ ਦਾ ਮੋਹ ਹੀ ਹੈ, ਇਸ ਵਾਸਤੇ) ਪ੍ਰਭੂ ਦੀ ਹਜ਼ੂਰੀ ਵਿਚ ਖ਼ੁਆਰ ਹੀ ਹੁੰਦਾ ਹੈ ॥੧੧॥ ਮੁਹਿ ਕਾਲੈ = ਕਾਲੇ ਮੂੰਹ ਨਾਲ ॥੧੧॥
ਨਾਮੁ ਵਿਸਾਰਿ ਚਲੈ ਕੂੜਿਆਰੋ ॥
Forgetting the Naam, the false ones depart.
(ਸਾਰੀ ਉਮਰ) ਕੂੜ ਦਾ ਵਣਜ ਕਰਨ ਵਾਲਾ ਬੰਦਾ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਆਤਮਕ ਗੁਣਾਂ ਵਲੋਂ ਖ਼ਾਲੀ-ਹੱਥ) ਤੁਰ ਪੈਂਦਾ ਹੈ। ਕੂੜਿਆਰੇ = ਕੂੜ ਦਾ ਵਣਜਾਰਾ।
ਆਵਤ ਜਾਤ ਪੜੈ ਸਿਰਿ ਛਾਰੋ ॥
Coming and going, dust falls on their heads.
ਜਨਮ ਮਰਨ ਦੇ ਗੇੜ ਵਿਚ ਪਏ ਦੇ ਸਿਰ ਉਤੇ ਸੁਆਹ ਪੈਂਦੀ ਹੈ (ਫਿਟਕਾਰ ਪੈਂਦੀ ਹੈ)। ਪੜੈ = ਪੈਂਦੀ ਹੈ। ਛਾਰੋ = ਸੁਆਹ।
ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥
The soul-bride finds no home in her in-laws' home, the world hereafter; she suffers in agony in this world of her parents' home. ||12||
(ਇਥੋਂ ਗਏ ਨੂੰ) ਪਰਮਾਤਮਾ ਦੇ ਦਰ ਤੇ ਢੋਈ ਨਹੀਂ ਮਿਲਦੀ, (ਜਿਤਨਾ ਚਿਰ) ਜਗਤ ਵਿਚ (ਰਿਹਾ ਇਥੇ) ਭੀ ਸਿਰ ਉਤੇ ਸੱਟਾਂ ਹੀ ਖਾਂਦਾ ਰਿਹਾ ॥੧੨॥ ਘਰਿ = ਘਰ ਵਿਚ। ਸਿਰਿ = ਸਿਰ ਉਤੇ ॥੧੨॥
ਖਾਜੈ ਪੈਝੈ ਰਲੀ ਕਰੀਜੈ ॥
She eats, dresses and plays joyfully,
(ਚੰਗਾ) ਖਾਈਦਾ ਹੈ, (ਚੰਗਾ) ਪਹਿਨੀਦਾ ਹੈ, (ਦੁਨੀਆ ਦੀ) ਮੌਜ ਮਾਣੀਦੀ ਹੈ। ਖਾਜੈ = ਖਾਈਦਾ ਹੈ। ਪੈਝੈ = ਪਹਿਨੀਦਾ ਹੈ। ਰਲੀ = ਰੰਗ-ਰਲੀਆਂ।
ਬਿਨੁ ਅਭ ਭਗਤੀ ਬਾਦਿ ਮਰੀਜੈ ॥
but without loving devotional worship of the Lord, she dies uselessly.
(ਇਹਨਾਂ ਹੀ ਰੁਝੇਵਿਆਂ ਵਿਚ) ਹਿਰਦਾ ਪਰਮਾਤਮਾ ਦੀ ਭਗਤੀ ਤੋਂ ਸੁੰਞਾ ਰਹਿਣ ਕਰਕੇ ਵਿਅਰਥ ਹੀ ਆਤਮਕ ਮੌਤ ਸਹੇੜ ਲਈਦੀ ਹੈ। ਅਭ = ਅੰਦਰਲੀ {अभ्यन्तर}। ਬਾਦਿ = ਵਿਅਰਥ।
ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥
One who does not distinguish between good and evil, is beaten by the Messenger of Death; how can anyone escape this? ||13||
ਜੇਹੜਾ ਬੰਦਾ (ਇਸ ਤਰ੍ਹਾਂ ਅੰਨ੍ਹਾ ਹੋ ਕੇ) ਚੰਗੇ ਮੰਦੇ ਸਮੇ ਦੀ ਸੂਝ ਨਹੀਂ ਜਾਣਦਾ, ਉਸ ਨੂੰ ਜਮ ਖ਼ੁਆਰ ਕਰਦਾ ਹੈ, ਤੇ ਉਸ ਦੀ ਕੋਈ ਪੇਸ਼ ਨਹੀਂ ਜਾਂਦੀ ॥੧੩॥ ਸਰ ਅਪਸਰ = ਚੰਗਾ ਮੰਦਾ ਸਮਾ। ਸਾਰ = ਸਮਝ, ਪਰਖ। ਚਾਰਾ = ਜ਼ੋਰ, ਪੇਸ਼ ॥੧੩॥
ਪਰਵਿਰਤੀ ਨਰਵਿਰਤਿ ਪਛਾਣੈ ॥
One who realizes what he has to possess, and what he has to abandon,
ਜੇਹੜਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਦੁਨੀਆ ਤੋਂ ਉਪਰਾਮ ਰਹਿਣਾ ਜਾਣਦਾ ਹੈ, ਪਰਵਿਰਤੀ = {प्रवृत्ति} ਦੁਨੀਆ ਵਾਲਾ ਰੁਝੇਵਾਂ। ਨਰਵਿਰਤਿ = {निवृत्ित} ਉਪਰਾਮਤਾ।
ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥
associating with the Guru, comes to know the Word of the Shabad, within the home of his own self.
ਜੇਹੜਾ ਗੁਰੂ ਦੀ ਸੰਗਤ ਵਿਚ ਰਹਿ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਮਿਲਾਪ-ਅਵਸਥਾ ਨਾਲ ਸਾਂਝ ਪਾਈ ਰੱਖਦਾ ਹੈ, ਘਰੁ = ਉਹ ਟਿਕਾਣਾ ਜਿਥੇ ਮਨ ਸ਼ਾਂਤ ਰਹਿ ਸਕਦਾ ਹੈ।
ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥
Do not call anyone else bad; follow this way of life. Those who are true are judged to be genuine by the True Lord. ||14||
ਜੀਵਨ-ਸਫ਼ਰ ਵਿਚ ਕਿਸੇ ਨੂੰ ਮੰਦਾ ਨਹੀਂ ਆਖੀਦਾ, ਸਦਾ-ਥਿਰ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ ਉਹ ਸੱਚ ਦਾ ਵਪਾਰੀ ਬੰਦਾ (ਪ੍ਰਭੂ ਦੀ ਹਜ਼ੂਰੀ ਵਿਚ) ਖਰਾ (ਸਿੱਕਾ ਮੰਨਿਆ ਜਾਂਦਾ) ਹੈ ॥੧੪॥
ਸਾਚ ਬਿਨਾ ਦਰਿ ਸਿਝੈ ਨ ਕੋਈ ॥
Without Truth, no one succeeds in the Court of the Lord.
ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਮਨੁੱਖ (ਪ੍ਰਭੂ ਦੇ) ਦਰ ਤੇ (ਜ਼ਿੰਦਗੀ ਦੀ ਪੜਤਾਲ ਵਿਚ) ਕਾਮਯਾਬ ਨਹੀਂ ਹੁੰਦਾ। ਸਿਝੈ = ਕਾਮਯਾਬ ਹੁੰਦਾ।
ਸਾਚ ਸਬਦਿ ਪੈਝੈ ਪਤਿ ਹੋਈ ॥
Through the True Shabad, one is robed in honor.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਜੁੜਿਆਂ ਸਰੋਪਾ ਮਿਲਦਾ ਹੈ ਇੱਜ਼ਤ ਮਿਲਦੀ ਹੈ। ਪੈਝੈ = ਸਰੋਪਾ ਮਿਲਿਆ। ਪਤਿ = ਇੱਜ਼ਤ।
ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥
He forgives those with whom He is pleased; they silence their egotism and pride. ||15||
(ਪਰ ਜੀਵਾਂ ਦੇ ਕੀਹ ਵੱਸ?) ਜਿਸ ਉਤੇ ਪ੍ਰਭੂ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਹ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਤੇ ਉਹ ਹਉਮੈ ਅਹੰਕਾਰ (ਆਪਣੇ ਅੰਦਰੋਂ) ਦੂਰ ਕਰਦਾ ਹੈ ॥੧੫॥ ਤਿਸੁ = ਉਸ ਪ੍ਰਭੂ ਨੂੰ ॥੧੫॥
ਗੁਰ ਕਿਰਪਾ ਤੇ ਹੁਕਮੁ ਪਛਾਣੈ ॥
One who realizes the Hukam of God's Command, by the Grace of the Guru,
ਗੁਰੂ ਦੀ ਮੇਹਰ ਨਾਲ ਹੀ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਪਛਾਣਦਾ ਹੈ, ਤੇ = ਤੋਂ, ਨਾਲ।
ਜੁਗਹ ਜੁਗੰਤਰ ਕੀ ਬਿਧਿ ਜਾਣੈ ॥
comes to know the lifestyle of the ages.
ਤੇ ਜੁਗਾਂ ਜੁਗਾਂਤਰਾਂ ਤੋਂ ਚਲੀ ਆ ਰਹੀ ਉਸ ਵਿਧੀ ਨਾਲ ਸਾਂਝ ਪਾਂਦਾ ਹੈ (ਜਿਸ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਸਹੀ-ਸਲਾਮਤ ਪਾਰ ਲੰਘ ਸਕੀਦਾ ਹੈ। ਉਹ ਵਿਧੀ ਹੈ ਪਰਮਾਤਮਾ ਦਾ ਨਾਮ ਸਿਮਰਨਾ)। ਬਿਧਿ = (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ) ਵਿਧੀ।
ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥
O Nanak, chant the Naam, and cross over to the other side. The True Lord will carry you across. ||16||1||7||
ਹੇ ਨਾਨਕ! (ਆਖ ਕਿ ਪਰਮਾਤਮਾ ਦਾ) ਨਾਮ ਜਪੋ (ਨਾਮ ਸਿਮਰਨ ਦੀ) ਤਾਰੀ ਤਰੋ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਤੇ ਤਾਰਣ ਦੇ ਸਮਰੱਥ ਪ੍ਰਭੂ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ॥੧੬॥੧॥੭॥ ਸਚੁ = ਸਦਾ-ਥਿਰ ਪ੍ਰਭੂ ॥੧੬॥੧॥੭॥