ਮਾਝ ਮਹਲਾ

Maajh, Third Mehl:

ਮਾਝ, ਤੀਜੀ ਪਾਤਸ਼ਾਹੀ।

ਸਤਿਗੁਰ ਸਾਚੀ ਸਿਖ ਸੁਣਾਈ

The True Guru has imparted the True Teachings.

(ਹੇ ਭਾਈ! ਮੈਂ ਤੈਨੂੰ) ਗੁਰੂ ਦੀ ਸਦਾ ਅਟੱਲ ਰਹਿਣ ਵਾਲੀ ਸਿੱਖਿਆ ਸੁਣਾਈ ਹੈ (ਕਿ) ਸਤਿਗੁਰ ਸਿਖ = ਗੁਰੂ ਦੀ ਸਿੱਖਿਆ। ਸਾਚੀ = ਅਟੱਲ, ਕਦੇ ਉਕਾਈ ਨਾਹ ਖਾਣ ਵਾਲੀ।

ਹਰਿ ਚੇਤਹੁ ਅੰਤਿ ਹੋਇ ਸਖਾਈ

Think of the Lord, who shall be your Help and Support in the end.

ਪਰਮਾਤਮਾ ਦਾ ਚਿੰਤਨ ਕਰਦਾ ਰਹੁ (ਜਦੋਂ ਹੋਰ ਸਾਰੇ ਸਾਥ ਮੁੱਕ ਜਾਂਦੇ ਹਨ ਤਦੋਂ) ਅੰਤ ਵੇਲੇ (ਪ੍ਰਭੂ ਦਾ ਨਾਮ ਹੀ) ਸਾਥੀ ਬਣਦਾ ਹੈ। ਅੰਤਿ = ਆਖ਼ਰ ਵਿਚ (ਜਦੋਂ ਹੋਰ ਸਾਰੇ ਸਾਥ ਰਹਿ ਜਾਣਗੇ)। ਸਖਾਈ = ਸਾਥੀ।

ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥

The Lord is Inaccessible and Incomprehensible. He has no master, and He is not born. He is obtained through love of the True Guru. ||1||

ਉਹ ਪਰਮਾਤਮਾ (ਉਂਞ ਤਾਂ) ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਉਸ ਪ੍ਰਭੂ ਦੇ ਸਿਰ ਤੇ ਹੋਰ ਕੋਈ ਮਾਲਕ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਗੁਰੂ ਦੇ ਅਨੁਸਾਰ ਹੋ ਕੇ ਤੁਰਿਆਂ ਉਸ ਨੂੰ ਮਿਲ ਸਕੀਦਾ ਹੈ ॥੧॥ ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਨਾਥ = ਜਿਸ ਦੇ ਸਿਰ ਉੱਤੇ ਕੋਈ ਹੋਰ ਖਸਮ ਨਹੀਂ। ਭਾਇ = ਪ੍ਰੇਮ ਵਿਚ, ਅਨੁਸਾਰ ਹੋ ਕੇ ॥੧॥

ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ

I am a sacrifice, my soul is a sacrifice, to those who eliminate selfishness and conceit.

ਮੈਂ ਸਦਕੇ ਕੁਰਬਾਨ ਹਾਂ ਉਹਨਾਂ ਤੋਂ, ਜੇਹੜੇ ਆਪਾ-ਭਾਵ ਦੂਰ ਕਰਦੇ ਹਨ। ਆਪੁ = ਆਪਾ-ਭਾਵ।

ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ

They eradicate selfishness and conceit, and then find the Lord; they are intuitively immersed in the Lord. ||1||Pause||

ਜਦੋਂ ਮਨੁੱਖ ਆਪਾ-ਭਾਵ ਦੂਰ ਕਰਦਾ ਹੈ, ਤਾਂ ਪਰਮਾਤਮਾ ਨੂੰ ਮਿਲ ਪੈਂਦਾ ਹੈ, ਪਰਮਾਤਮਾ ਨਾਲ (ਮਿਲ ਕੇ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥ ਸਹਜਿ = ਆਤਮਕ ਅਡੋਲਤਾ ਵਿਚ ॥੧॥ ਰਹਾਉ ॥

ਪੂਰਬਿ ਲਿਖਿਆ ਸੁ ਕਰਮੁ ਕਮਾਇਆ

According to their pre-ordained destiny, they act out their karma.

(ਪਰ ਇਹ ਆਪਾ-ਭਾਵ ਦੂਰ ਕਰਨ ਦਾ) ਸ੍ਰੇਸ਼ਟ ਕੰਮ ਉਹ ਮਨੁੱਖ (ਹੀ) ਕਰਦਾ ਹੈ, ਜਿਸ ਦੇ ਅੰਦਰ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਆਪਾ-ਭਾਵ ਦੂਰ ਕਰਨ ਦੇ ਸੰਸਕਾਰਾਂ ਦਾ ਲੇਖ ਮੌਜੂਦ ਹੋਵੇ। ਪੂਰਬਿ = ਪਹਿਲੇ ਜਨਮ ਵਿਚ। ਸੁਕਰਮੁ = ਸ਼੍ਰੇਸਟ ਕੰਮ, ਆਪਾ-ਭਾਵ ਦੂਰ ਕਰਨ ਦਾ ਸ੍ਰੇਸ਼ਟ ਕੰਮ।

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ

Serving the True Guru, a lasting peace is found.

ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਸਦਾ ਆਤਮਕ ਆਨੰਦ ਮਾਣਦਾ ਹੈ। ਸੇਵਿ = ਸੇਵਾ ਕਰ ਕੇ, ਸਰਨ ਪੈ ਕੇ।

ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥

Without good fortune, the Guru is not found. Through the Word of the Shabad, they are united in the Lord's Union. ||2||

ਗੁਰੂ ਭੀ ਪੂਰੀ ਕਿਸਮਤ ਤੋਂ ਬਿਨਾ ਨਹੀਂ ਮਿਲਦਾ। (ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਗੁਰੂ ਆਪਣੇ) ਸ਼ਬਦ ਦੀ ਰਾਹੀਂ ਪਰਮਾਤਮਾ ਦੇ ਮਿਲਾਪ ਵਿਚ ਮਿਲਾ ਦੇਂਦਾ ਹੈ ॥੨॥

ਗੁਰਮੁਖਿ ਅਲਿਪਤੁ ਰਹੈ ਸੰਸਾਰੇ

The Gurmukhs remain unaffected in the midst of the world.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਗਤ ਵਿਚ ਗੁਰੂ ਦਾ ਸਹਾਰਾ ਲੈ ਕੇ ਨਿਰਮੋਹ ਰਹਿੰਦਾ ਹੈ। ਅਲਿਪਤੁ = ਨਿਰਲੇਪ, ਨਿਰਮੋਹ।

ਗੁਰ ਕੈ ਤਕੀਐ ਨਾਮਿ ਅਧਾਰੇ

The Guru is their cushion, and the Naam, the Name of the Lord, is their Support.

ਗੁਰੂ ਦਾ ਆਸਰਾ ਲੈ ਕੇ ਪ੍ਰਭੂ ਦੇ ਨਾਮ ਦੀ ਰਾਹੀਂ (ਅਜਿਹਾ ਸੰਭਵ ਹੈ।) ਤਕੀਐ = ਆਸਰੇ। ਨਾਮਿ = ਨਾਮ ਵਿਚ। ਅਧਾਰੇ = ਆਸਰੇ।

ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥

Who can oppress the Gurmukh? One who tries shall perish, writhing in pain. ||3||

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਉੱਤੇ ਕੋਈ ਹੋਰ ਮਨੁੱਖ ਦਬਾਉ ਨਹੀਂ ਪਾ ਸਕਦਾ, ਉਹ ਸਗੋਂ ਆਪ ਹੀ ਖ਼ੁਆਰ ਹੋ ਕੇ ਦੁੱਖ ਸਹਾਰਦਾ ਹੈ ॥੩॥ ਜੋਰੁ = ਧੱਕਾ। ਤਿਸ ਨੋ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਖਪਿ = ਖਪ ਕੇ ॥੩॥

ਮਨਮੁਖਿ ਅੰਧੇ ਸੁਧਿ ਕਾਈ

The blind self-willed manmukhs have no understanding at all.

ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਜੇਹੜਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ ਉਸ ਨੂੰ (ਇਹ ਆਪਾ-ਭਾਵ ਨਿਵਾਰਨ ਦੀ) ਕੋਈ ਸੂਝ ਨਹੀਂ ਪੈਂਦੀ। ਸੁਧਿ = {सुधि} ਅਕਲ, ਸੂਝ।

ਆਤਮ ਘਾਤੀ ਹੈ ਜਗਤ ਕਸਾਈ

They are the assassins of the self, and the butchers of the world.

(ਇਸ ਤਰ੍ਹਾਂ ਉਹ) ਆਪਣਾ ਆਤਮਕ ਜੀਵਨ (ਭੀ) ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ (ਭੀ ਬਣਿਆ ਰਹਿੰਦਾ ਹੈ)। ਆਤਮਘਾਤੀ = ਆਪਣੇ ਆਤਮਕ ਜੀਵਨ ਦਾ ਨਾਸ ਕਰਨ ਵਾਲਾ। ਜਗਤ ਕਸਾਈ = ਜਗਤ ਦਾ ਵੈਰੀ।

ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥

By continually slandering others, they carry a terrible load, and they carry the loads of others for nothing. ||4||

ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ (ਉਹ ਮਨਮੁਖ ਉਸ ਮਜੂਰ ਵਾਂਗ ਸਮਝੋ ਜੋ) ਭਾੜਾ ਲੈਣ ਤੋਂ ਬਿਨਾ ਹੀ ਦੂਜਿਆਂ ਦਾ ਭਾਰ (ਚੁੱਕ ਚੁੱਕ ਕੇ) ਅਪੜਾਂਦਾ ਰਹਿੰਦਾ ਹੈ ॥੪॥

ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ

This world is a garden, and my Lord God is the Gardener.

(ਪਰ ਹੇ ਭਾਈ! ਜੀਵਾਂ ਦੇ ਕੀਹ ਵੱਸ?) ਇਹ ਜਗਤ ਫੁੱਲਾਂ ਦੀ ਬਗ਼ੀਚੀ ਦੇ (ਸਮਾਨ) ਹੈ, ਪ੍ਰਭੂ ਆਪ (ਇਸ ਬਗ਼ੀਚੀ ਦਾ) ਮਾਲੀ ਹੈ। ਵਾੜੀ = ਫੁੱਲਾਂ ਦੀ ਬਗ਼ੀਚੀ।

ਸਦਾ ਸਮਾਲੇ ਕੋ ਨਾਹੀ ਖਾਲੀ

He always takes care of it-nothing is exempt from His Care.

ਹਰੇਕ ਦੀ ਸਦਾ ਸੰਭਾਲ ਕਰਦਾ ਹੈ, ਉਸ ਦੀ ਸੰਭਾਲ ਤੋਂ ਕੋਈ ਜੀਵ ਵਿਰਵਾ ਨਹੀਂ ਰਹਿੰਦਾ। ਸਮਾਲੇ = ਸੰਭਾਲ ਕਰਦਾ ਹੈ।

ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥

As is the fragrance which He bestows, so is the fragrant flower known. ||5||

(ਪਰ) ਜਿਹੋ ਜਿਹੀ ਸੁਗੰਧੀ (ਜੀਵ ਫੁੱਲ ਦੇ ਅੰਦਰ) ਮਾਲੀ ਪ੍ਰਭੂ ਪਾਂਦਾ ਹੈ ਉਹੋ ਜਿਹੀ ਉਸ ਦੇ ਅੰਦਰ ਕੰਮ ਕਰਦੀ ਹੈ। (ਪ੍ਰਭੂ ਮਾਲੀ ਵਲੋਂ ਜੀਵ ਫੁੱਲ ਦੇ ਅੰਦਰ ਪਾਈ) ਸੁਗੰਧੀ ਤੋਂ ਹੀ ਬਾਹਰ ਉਸ ਦੀ ਸੁਗੰਧੀ ਪਰਗਟ ਹੁੰਦੀ ਹੈ ॥੫॥ ਵਾਸਨਾ = ਸੁਗੰਧੀ। ਵਾਸੂ ਵਾਸੁ = (ਫੁੱਲਾਂ ਦੀ) ਸੁਗੰਧੀ ॥੫॥

ਮਨਮੁਖੁ ਰੋਗੀ ਹੈ ਸੰਸਾਰਾ

The self-willed manmukhs are sick and diseased in the world.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ (ਵਿਕਾਰਾਂ ਵਿਚ ਪੈ ਕੇ) ਰੋਗੀ ਹੋ ਰਿਹਾ ਹੈ, ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ।

ਸੁਖਦਾਤਾ ਵਿਸਰਿਆ ਅਗਮ ਅਪਾਰਾ

They have forgotten the Giver of peace, the Unfathomable, the Infinite.

(ਕਿਉਂਕਿ) ਇਸ ਨੂੰ ਸੁਖਾਂ ਦਾ ਦੇਣ ਵਾਲਾ ਅਪੁਹੰਚ ਤੇ ਬੇਅੰਤ ਪ੍ਰਭੂ ਭੁੱਲ ਗਿਆ ਹੈ।

ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਪਾਵਣਿਆ ॥੬॥

These miserable people wander endlessly, crying out in pain; without the Guru, they find no peace. ||6||

ਮਨਮੁਖ ਜੀਵ ਦੁਖੀ ਹੋ ਹੋ ਕੇ ਤਰਲੇ ਲੈਂਦੇ ਫਿਰਦੇ ਹਨ, ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ ਆਤਮਕ ਅਡੋਲਤਾ ਪ੍ਰਾਪਤ ਨਹੀਂ ਹੋ ਸਕਦੀ ॥੬॥

ਜਿਨਿ ਕੀਤੇ ਸੋਈ ਬਿਧਿ ਜਾਣੈ

The One who created them, knows their condition.

ਜਿਸ ਪਰਮਾਤਮਾ ਨੇ ਜੀਵ ਪੈਦਾ ਕੀਤੇ ਹਨ, ਉਹੀ ਇਹਨਾਂ ਨੂੰ ਨਰੋਆ ਕਰਨ ਦਾ ਢੰਗ ਜਾਣਦਾ ਹੈ। ਜਿਨਿ = ਜਿਸ (ਪਰਮਾਤਮਾ) ਨੇ। ਕੀਤੇ = ਪੈਦਾ ਕੀਤੇ। ਬਿਧਿ = ਤਰੀਕਾ।

ਆਪਿ ਕਰੇ ਤਾ ਹੁਕਮਿ ਪਛਾਣੈ

And if He inspires them, then they realize the Hukam of His Command.

ਜਦੋਂ ਕਿਸੇ ਨੂੰ ਨਰੋਆ ਕਰ ਦੇਂਦਾ ਹੈ ਤਾਂ ਉਹ ਪ੍ਰਭੂ ਦੇ ਹੁਕਮ ਵਿਚ ਰਹਿ ਕੇ ਉਸ ਨਾਲ ਸਾਂਝ ਪਾਂਦਾ ਹੈ। ਤਾ = ਤਦੋਂ। ਹੁਕਮਿ = ਹੁਕਮ ਵਿਚ (ਤੁਰ ਕੇ)। ਪਛਾਣੈ = ਸਾਂਝ ਪਾ ਲੈਂਦਾ ਹੈ।

ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥

Whatever He places within them, that is what prevails, and so they outwardly appear. ||7||

ਜਿਹੋ ਜਿਹਾ ਆਤਮਕ ਜੀਵਨ ਪਰਮਾਤਮਾ ਕਿਸੇ ਜੀਵ ਦੇ ਅੰਦਰ ਟਿਕਾਂਦਾ ਹੈ, ਉਸੇ ਤਰ੍ਹਾਂ ਉਹ ਜੀਵ ਵਰਤੋਂ-ਵਿਹਾਰ ਕਰਦਾ ਹੈ। ਪ੍ਰਭੂ ਆਪ ਹੀ ਜੀਵਾਂ ਨੂੰ ਦਿੱਸਦੇ ਸੰਸਾਰ ਵੱਲ ਪ੍ਰੇਰਦਾ ਰਹਿੰਦਾ ਹੈ ॥੭॥

ਤਿਸੁ ਬਾਝਹੁ ਸਚੇ ਮੈ ਹੋਰੁ ਕੋਈ

I know of no other except the True One.

(ਹੇ ਭਾਈ!) ਮੈਨੂੰ ਉਸ ਸਦਾ-ਥਿਰ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ (ਜੋ ਜੀਵ ਨੂੰ ਬਾਹਰ ਭਟਕਣ ਤੋਂ ਬਚਾ ਸਕੇ)।

ਜਿਸੁ ਲਾਇ ਲਏ ਸੋ ਨਿਰਮਲੁ ਹੋਈ

Those, whom the Lord attaches to Himself, become pure.

ਜਿਸ ਮਨੁੱਖ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ, ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ।

ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥

O Nanak, the Naam, the Name of the Lord, abides deep within the heart of those, unto whom He has given it. ||8||14||15||

ਹੇ ਨਾਨਕ! (ਉਸ ਦੀ ਮੇਹਰ ਨਾਲ ਹੀ) ਉਸਦਾ ਨਾਮ ਜੀਵ ਦੇ ਹਿਰਦੇ ਵਿਚ ਵੱਸਦਾ ਹੈ। ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਬਖ਼ਸ਼ਦਾ ਹੈ ਉਹ ਹਾਸਲ ਕਰ ਲੈਂਦਾ ਹੈ ॥੮॥੧੪॥੧੫॥ ਘਟ = ਅੰਤਰ = ਹਿਰਦੇ ਵਿਚ ॥੮॥