ਪਉੜੀ

Pauree:

ਪਉੜੀ।

ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ

The treasure of the Naam, the Name of the Lord, is Ambrosial Nectar; meet together and drink it in, O Siblings of Destiny.

ਹੇ ਭਾਈ! ਪਰਮਾਤਮਾ ਦਾ ਨਾਮ ਅੰਮ੍ਰਿਤ-(ਰੂਪ) ਖ਼ਜ਼ਾਨਾ ਹੈ, (ਇਸ ਅੰਮ੍ਰਿਤ ਨੂੰ ਸਤਿਸੰਗ ਵਿਚ) ਮਿਲ ਕੇ ਪੀਵੋ। ਨਿਧਾਨੁ = ਖ਼ਜ਼ਾਨਾ। ਮਿਲਿ = ਮਿਲ ਕੇ।

ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ

Remembering Him in meditation, peace is found, and all thirst is quenched.

ਉਸ ਨਾਮ ਨੂੰ ਸਿਮਰਿਆਂ ਸੁਖ ਮਿਲਦਾ ਹੈ, ਤੇ (ਮਾਇਆ ਦੀ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ। ਜਿਸੁ = ਜਿਸ ਨੂੰ। ਤਿਖਾ = ਤ੍ਰੇਹ, ਮਾਇਆ ਦੀ ਤੇਹ।

ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਕਾਈ

So serve the Supreme Lord God and the Guru, and you shall never be hungry again.

(ਹੇ ਭਾਈ!) ਗੁਰੂ ਅਕਾਲ ਪੁਰਖ ਦੀ ਸੇਵਾ ਕਰ, (ਮਾਇਆ ਦੀ) ਕੋਈ ਭੁਖ ਨਹੀਂ ਰਹਿ ਜਾਏਗੀ। ਕਾਈ = ਕੋਈ। ਪੁੰਨਿਆ = ਪੂਰੇ ਹੋ ਜਾਂਦੇ ਹਨ।

ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ

All your desires shall be fulfilled, and you shall obtain the status of immortality.

(ਨਾਮ ਸਿਮਰਿਆਂ) ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ, ਉਹ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ਜੋ ਕਦੇ ਨਾਸ ਨਹੀਂ ਹੁੰਦੀ। ਅਮਰਾ ਪਦੁ = ਅਟੱਲ ਦਰਜਾ, ਉਹ ਉੱਚੀ ਅਵਸਥਾ ਜੋ ਕਦੇ ਨਾਸ ਨਹੀਂ ਹੁੰਦੀ।

ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥

You alone are as great as Yourself, O Supreme Lord God; Nanak seeks Your Sanctuary. ||3||

ਹੇ ਪਾਰਬ੍ਰਹਮ! ਤੇਰੇ ਬਰਾਬਰ ਦਾ ਤੂੰ ਆਪ ਹੀ ਹੈਂ। ਹੇ ਨਾਨਕ! ਉਸ ਪਾਰਬ੍ਰਹਮ ਦੀ ਸ਼ਰਨ ਪਓ ॥੩॥ ਜੇਵਡੁ = ਜੇਡਾ, ਬਰਾਬਰ ਦਾ ॥੩॥