ਸਿਰੀਰਾਗੁ ਮਹਲਾ

Siree Raag, Third Mehl:

ਸਿਰੀ ਰਾਗ, ਤੀਜੀ ਪਾਤਸ਼ਾਹੀ।

ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ

Whom shall I serve? What shall I chant? I will go and ask the Guru.

ਜਦੋਂ ਮੈਂ ਆਪਣੇ ਗੁਰੂ ਪਾਸੋਂ ਪੁੱਛਦਾ ਹਾਂ ਕਿ (ਵਿਕਾਰਾਂ ਤੋਂ ਬਚਣ ਵਾਸਤੇ) ਮੈਂ ਕਿਸ ਦੀ ਸੇਵਾ ਕਰਾਂ ਤੇ ਕੇਹੜਾ ਜਪ ਕਰਾਂ? ਹਉ = ਮੈਂ। ਸੇਵੀ = ਸੇਵੀਂ, ਮੈਂ ਸੇਵਾ ਕਰਾਂ। ਕਰੀ = ਕਰੀਂ, ਮੈਂ ਕਰਾਂ। ਜਾਇ = ਜਾ ਕੇ। ਪੂਛਉ = ਪੂਛਉਂ, ਮੈਂ ਪੁੱਛਦਾ ਹਾਂ।

ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ

I will accept the Will of the True Guru, and eradicate selfishness from within.

(ਤਾਂ ਗੁਰੂ ਪਾਸੋਂ ਉਪਦੇਸ਼ ਮਿਲਦਾ ਹੈ ਕਿ) ਮੈਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਗੁਰੂ ਦਾ ਹੁਕਮ ਮੰਨਾਂ। ਮੰਨਿ ਲਈ = ਮੰਨ ਲਈਂ, ਮੈਂ ਮੰਨ ਲਵਾਂ। ਆਪੁ = ਆਪਾ-ਭਾਵ।

ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ

By this work and service, the Naam shall come to dwell within my mind.

(ਗੁਰੂ ਦਾ ਹੁਕਮ ਮੰਨਣਾ ਹੀ ਇਕ) ਐਸੀ ਸੇਵਾ ਹੈ ਐਸੀ ਚਾਕਰੀ ਹੈ (ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ) ਨਾਮ ਮਨ ਵਿਚ ਆ ਵੱਸਦਾ ਹੈ। ਮਨਿ = ਮਨ ਵਿਚ।

ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥

Through the Naam, peace is obtained; I am adorned and embellished by the True Word of the Shabad. ||1||

ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਆਤਮਕ ਆਨੰਦ ਮਿਲਦਾ ਹੈ, ਤੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ ॥੧॥ ਸੁਹਾਇ = ਸੋਹਣਾ ਲੱਗੀਦਾ ਹੈ॥੧॥

ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ

O my mind, remain awake and aware night and day, and think of the Lord.

ਹੇ ਮੇਰੇ ਮਨ! ਹਰ ਵੇਲੇ (ਵਿਕਾਰਾਂ ਦੇ ਹੱਲਿਆਂ ਵੱਲੋਂ) ਸੁਚੇਤ ਰਹੁ, ਤੇ ਪਰਮਾਤਮਾ (ਦਾ ਨਾਮ) ਸਿਮਰ। ਅਨਦਿਨੁ = ਹਰ ਰੋਜ਼। ਜਾਗੁ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ। ਚੇਤਿ = ਸਿਮਰ।

ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ

Protect your crops, or else the birds shall descend on your farm. ||1||Pause||

ਇਸ ਤਰ੍ਹਾਂ ਆਪਣੇ ਆਤਮਕ ਜੀਵਨ ਦੀ ਫ਼ਸਲ (ਇਹਨਾਂ ਵਿਕਾਰਾਂ ਤੋਂ) ਬਚਾ ਲੈ। ਅੰਤ ਨੂੰ ਤੇਰੇ ਉਮਰ ਦੇ ਖੇਤ ਵਿਚ ਕੂੰਜ ਆ ਪਏਗੀ (ਭਾਵ, ਬਿਰਧ ਅਵਸਥਾ ਆ ਪਹੁੰਚੇਗੀ) ॥੧॥ ਰਹਾਉ ॥ ਖੇਤਿ = ਖੇਤ ਵਿਚ। ਖੇਤੀ = ਫ਼ਸਲ, ਆਤਮਕ ਜੀਵਨ। ਕੂੰਜ = (ਭਾਵ) ਬਿਰਧ ਅਵਸਥਾ॥੧॥ਰਹਾਉ॥

ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ

The desires of the mind are fulfilled, when one is filled to overflowing with the Shabad.

ਜੇਹੜੇ ਬੰਦੇ ਪਰਮਾਤਮਾ ਦੇ ਅਦਬ ਵਿਚ ਤੇ ਪ੍ਰੇਮ ਵਿਚ ਰਹਿ ਕੇ ਉਸਦੀ ਭਗਤੀ ਦਿਨ ਰਾਤ ਕਰਦੇ ਹਨ, ਉਹਨਾਂ ਦੇ ਮਨ ਦੀਆਂ ਭਾਵਨੀਆਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਹਨਾਂ ਦਾ ਮਨ ਕਾਮਨਾ-ਰਹਿਤ ਹੋ ਜਾਂਦਾ ਹੈ)। ਇਛਾ = ਭਾਵਨੀਆਂ। ਸਬਦਿ = ਸ਼ਬਦ ਵਿਚ (ਜੁੜਿਆਂ)।

ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ

One who fears, loves, and is devoted to the Dear Lord day and night, sees Him always close at hand.

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਸਦਾ ਹਾਜ਼ਰ-ਨਾਜ਼ਰ (ਹੋ ਕੇ ਸਭ ਜੀਵਾਂ ਦੀ) ਸੰਭਾਲ ਕਰਦਾ ਹੈ। ਭੈ = ਅਦਬ ਵਿਚ (ਰਹਿ ਕੇ)। ਭਾਇ = ਪ੍ਰੇਮ ਵਿਚ। ਹਦੂਰਿ = ਹਾਜ਼ਰ-ਨਾਜ਼ਰ; ਅੰਗ-ਸੰਗ।

ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ

Doubt runs far away from the bodies of those, whose minds remain forever attuned to the True Word of the Shabad.

ਉਹਨਾਂ ਦਾ ਮਨ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਰੰਗਿਆ ਰਹਿੰਦਾ ਹੈ, ਭਟਕਣਾ ਉਨ੍ਹਾਂ ਦੇ ਸਰੀਰ ਵਿਚੋਂ ਉੱਕਾ ਹੀ ਮਿੱਟ ਜਾਂਦੀ ਹੈ। ਭ੍ਰਮੁ = ਭਟਕਣਾ। ਸਰੀਰਹੁ = ਸਰੀਰ ਵਿਚੋਂ।

ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥

The Immaculate Lord and Master is found. He is True; He is the Ocean of Excellence. ||2||

ਉਹ ਸਦਾ-ਥਿਰ ਰਹਿਣ ਵਾਲੇ ਗੁਣਾਂ ਦੇ ਖ਼ਜ਼ਾਨੇ ਪਵਿੱਤਰ ਸਰੂਪ ਮਾਲਕ-ਪ੍ਰਭੂ ਨੂੰ ਮਿਲ ਪੈਂਦੇ ਹਨ ॥੨॥ ਗੁਣੀ ਗਹੀਰੁ = ਗੁਣਾਂ ਦਾ ਖ਼ਜ਼ਾਨਾ॥੨॥

ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ

Those who remain awake and aware are saved, while those who sleep are plundered.

ਜੇਹੜੇ ਬੰਦੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਉਹ (ਵਿਕਾਰਾਂ ਤੋਂ) ਬਚ ਜਾਂਦੇ ਹਨ। ਜੇਹੜੇ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੌਂ ਜਾਂਦੇ ਹਨ, ਉਹ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਜਾਂਦੇ ਹਨ। ਗਏ ਮੁਹਾਇ = (ਆਤਮਕ ਜੀਵਨ) ਲੁਟਾ ਕੇ (ਇਥੋਂ) ਗਏ। ਵਿਹਾਇ ਗਇਆ = ਬੀਤ ਗਿਆ।

ਸਚਾ ਸਬਦੁ ਪਛਾਣਿਓ ਸੁਪਨਾ ਗਇਆ ਵਿਹਾਇ

They do not recognize the True Word of the Shabad, and like a dream, their lives fade away.

ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਸਾਰ ਨਹੀਂ ਜਾਣਦੇ, ਉਹਨਾਂ ਦੀ ਜ਼ਿੰਦਗੀ ਸੁਪਨੇ ਵਾਂਗ (ਵਿਅਰਥ) ਬੀਤ ਜਾਂਦੀ ਹੈ।

ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ

Like guests in a deserted house, they leave just exactly as they have come.

ਉਹ ਜਗਤ ਤੋਂ ਤਿਵੇਂ ਹੀ ਖ਼ਾਲੀ-ਹੱਥ ਚਲੇ ਜਾਂਦੇ ਹਨ) ਜਿਵੇਂ ਕਿਸੇਂ ਸੁੰਞੇ ਘਰ ਵਿਚ ਕੋਈ ਪ੍ਰਾਹੁਣਾ ਆ ਕੇ ਚਲਾ ਜਾਂਦਾ ਹੈ। ਪਾਹੁਣਾ = ਪ੍ਰਾਹੁਣਾ।

ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥

The life of the self-willed manmukh passes uselessly. What face will he show when he passes beyond? ||3||

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਜੀਵਨ ਵਿਅਰਥ ਬੀਤ ਜਾਂਦਾ ਹੈ। ਉਹ ਇਥੋਂ ਜਾ ਕੇ ਅਗਾਂਹ ਕੀਹ ਮੂੰਹ ਵਿਖਾਇਗਾ? (ਭਾਵ, ਪ੍ਰਭੂ ਦੀ ਹਾਜ਼ਰੀ ਵਿਚ ਸ਼ਰਮਿੰਦਾ ਹੀ ਹੋਵੇਗਾ) ॥੩॥ ਜਾਇ = ਜਾ ਕੇ॥੩॥

ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਜਾਇ

God Himself is everything; those who are in their ego cannot even speak of this.

(ਜੀਵਾਂ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਆਪ ਸਭ ਕੁਝ ਕਰਨ ਦੇ ਸਮਰਥ ਹੈ, (ਉਂਞ) ਹਉਮੈ ਵਿਚ ਫਸਿਆਂ (ਇਹ ਸੱਚਾਈ) ਆਖੀ ਨਹੀਂ ਜਾ ਸਕਦੀ (ਭਾਵ, ਹਉਮੈ ਵਿਚ ਫਸੇ ਜੀਵ ਨੂੰ ਇਹ ਸਮਝ ਨਹੀਂ ਆਉਂਦੀ ਕਿ ਪਰਮਾਤਮਾ ਆਪ ਹੀ ਸਭ ਕੁਝ ਕਰਨ-ਜੋਗ ਹੈ)। ਕਹਨੁ ਨ ਜਾਇ = ਆਖਿਆ ਨਹੀਂ ਜਾ ਸਕਦਾ।

ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ

Through the Word of the Guru's Shabad, He is realized, and the pain of egotism is eradicated from within.

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰੋਂ ਹਉਮੈ ਦਾ ਦੁੱਖ ਦੂਰ ਕੀਤਿਆਂ ਇਹ ਸਮਝ ਆਉਂਦੀ ਹੈ। ਸਬਦਿ = ਸ਼ਬਦ ਦੀ ਰਾਹੀਂ।

ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ

I fall at the feet of those who serve their True Guru.

ਜੇਹੜੇ ਮਨੁੱਖ ਆਪਣੇ ਗੁਰੂ ਦੀ ਸੇਵਾ ਕਰਦੇ ਹਨ (ਭਾਵ, ਗੁਰੂ ਦੇ ਦੱਸੇ ਰਾਹ ਤੇ ਤੁਰਦੇ ਹਨ), ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। ਲਾਗਉ = ਲਾਗਉਂ, ਮੈਂ ਲੱਗਦਾ ਹਾਂ।

ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥

O Nanak, I am a sacrifice to those who are found to be true in the True Court. ||4||21||54||

ਹੇ ਨਾਨਕ! (ਆਖ-) ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ, ਜੇਹੜੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ ॥੪॥੨੧॥੫੪॥{34-35} ਹਹਿ = ਹਨ। ਦਰਿ = ਦਰ ਤੇ॥੪॥